23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੀ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 09-04-2026
ਐੱਸ. ਏ. ਐੱਸ. ਨਗਰ, 8 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਸਾਕਸ਼ੀ ਸਾਹਨੀ ਨਾਲ ਮੀਟਿੰਗ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਆਗੂਆਂ ਮੋਹਣ ਸਿੰਘ, ਪਵਨ ਗੋਡਯਾਲ ਅਤੇ ਰਾਜਨ ਚਾਵਰੀਆ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਪ੍ਰਸ਼ਾਸਕ ਵਲੋਂ ਮੁੱਲਾਂਪੁਰ ਈਕੋ ਸਿਟੀ-1 ਵਿਖੇ ਪ੍ਰਾਈਵੇਟ ਕੰਪਨੀ ਨੂੰ ਡੋਰ-ਟੂ-ਡੋਰ ਕੂੜਾ ਚੁੱਕਣ ਦਾ ਠੇਕਾ ਦੇਣ ਦਾ ਫ਼ੈਸਲਾ ਵਾਪਸ ਲੈਣ, ਡੋਰ-ਟੂ-ਡੋਰ ਕੂੜਾ ਚੁੱਕਣ ਵਾਲੇ ਸਫ਼ਾਈ ਕਰਮਚਾਰੀ ਨੂੰ ਪਹਿਲਾਂ ਵਾਂਗ ਹੀ ਕੰਮ 'ਤੇ ਤਾਇਨਾਤ ਕਰਨ ਅਤੇ ਮੁੱਲਾਂਪੁਰ ਈਕੋ ਸਿਟੀ-1 ਵਿਖੇ ਆਰ. ਐਮ. ਸੀ. ਪੁਆਇੰਟ ( ਡੰਪਿੰਗ ਪੁਆਇੰਟ) ਨਾ ਹੋਣ ਕਰਕੇ ਕੂੜੇ ਨੂੰ ਇਕੱਠਾ ਕਰਨ ਜਾਂ ਕੂੜੇ ਦੀ ਲਿਫ਼ਟਿੰਗ ਦੀ ਸਮੱਸਿਆ ਦਾ ਹੱਲ ਯੂਨੀਅਨ ਦੀ ਸਹਿਮਤੀ ਨਾਲ ਕੱਢਣ ਦਾ ਭਰੋਸਾ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ ਕਾਲਜ 'ਚ 'ਪ੍ਰੀਸਮਾਂ-2026' ਪ੍ਰੋਗਰਾਮ ਦੌਰਾਨ ਫੈਸ਼ਨ ਸ਼ੋਅ ਦੀ ਰਹੀ ਧੂਮ <br/> ਅਗਲੀ ਖ਼ਬਰ ਪੰਜਾਬ ਦਾ ਮਾਣਮੱਤਾ ਇਤਿਹਾਸ ਤਲਵਾਰ ਨਾਲ ਲਿਖਿਆ ਹੈ- ਸੰਧਵਾਂ
Ad Position 24