22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

9 ਮੋਟਰਸਾਈਕਲਾਂ ਸਮੇਤ ਚੋਰ ਗਰੋਹ ਦੇ ਦੋ ਮੁਲਜ਼ਮ ਕਾਬੂ <br/>

Ad Position 21
No active advertisement
ਅਜੀਤ ਡੈਸਕ 09-04-2026
ਡੇਰਾਬੱਸੀ, 8 ਅਪ੍ਰੈਲ (ਰਣਬੀਰ ਸਿੰਘ ਪੜ੍ਹੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਵਾਰ ਅਗੈਂਸਟ ਕਿ੍ਮੀਨਲਜ਼' ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਿਲ ਕਰਦਿਆਂ ਡੇਰਾਬੱਸੀ ਸਬ-ਡਵੀਜ਼ਨ ਪੁਲਿਸ ਨੇ ਟ੍ਰਾਈਸਿਟੀ ਖੇਤਰ 'ਚ ਸਰਗਰਮ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਇਸ ਕਾਰਵਾਈ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 9 ਚੋਰੀਸ਼ੁਦਾ ਦੋ-ਪਹੀਆ ਵਾਹਨ ਬਰਾਮਦ ਕੀਤੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ. ਪੀ. ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਕਸ਼ੈ ਖਾਨ ਵਾਸੀ ਸ਼ੇਖਪੁਰ ਕਲਾਂ ਡੇਰਾਬੱਸੀ ਅਤੇ ਰਾਜੂ ਵਾਸੀ ਗਲੀ ਨੰ. 9 ਗੁਲਾਬਗੜ੍ਹ ਰੋਡ ਡੇਰਾਬੱਸੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਜ਼ੀਰਕਪੁਰ-ਡੇਰਾਬੱਸੀ ਅਤੇ ਨਜ਼ਦੀਕੀ ਹਰਿਆਣਾ ਖੇਤਰ 'ਚ ਵਾਹਨਾਂ ਦੀ ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਦੇਖਦਿਆਂ ਥਾਣਾ ਮੁਖੀ ਡੇਰਾਬੱਸੀ ਇੰਸਪੈਕਟਰ ਸੁਮਿਤ ਮੋਰ ਨੇ ਤਕਨੀਕੀ ਸੂਝ-ਬੂਝ ਅਤੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਰਾਜੂ ਨੂੰ 5 ਅਪ੍ਰੈਲ ਨੂੰ ਚੋਰੀ ਦੀ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ | ਉਸਦੀ ਮੁਢੱਲੀ ਪੁੱਛਗਿੱਛ ਦੌਰਾਨ ਉਸਨੇ ਆਪਣੇ ਸਾਥੀ ਅਕਸ਼ੈ ਖਾਨ ਬਾਰੇ ਖੁਲਾਸਾ ਕੀਤਾ, ਜਿਸ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਵੀ ਗਿ੍ਫ਼ਤਾਰ ਕਰ ਲਿਆ | ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਗਿਆ ਅਤੇ ਰਿਮਾਂਡ ਦੌਰਾਨ ਦੋਹਾਂ ਕੋਲੋਂ ਹੋਰ 8 ਚੋਰੀਸ਼ੁਦਾ ਮੋਟਰਸਾਈਕਲਾਂ, ਜਿਨ੍ਹਾਂ 'ਚ 6 ਸਪਲੈਂਡਰ ਅਤੇ 1 ਹੋਂਡਾ ਸ਼ਾਈਨ ਸ਼ਾਮਿਲ ਹੈ, ਬਰਾਮਦ ਕੀਤੀਆਂ ਗਈਆਂ | ਐਸ. ਪੀ. ਨੇ ਦੱਸਿਆ ਕਿ ਮੁਲਜ਼ਮ ਵਾਹਨਾਂ ਦੀਆਂ ਨੰਬਰ ਪਲੇਟਾਂ ਹਟਾ ਕੇ ਉਨ੍ਹਾਂ ਨੂੰ ਵੇਚਣ ਲਈ ਗ੍ਰਾਹਕ ਲੱਭ ਰਹੇ ਸਨ, ਪਰ ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਉਨ੍ਹਾਂ ਦੇ ਮਨਸੂਬੇ ਨਾਕਾਮ ਕਰ ਦਿੱਤੇ | ਅਕਸ਼ੇ ਖਾਨ ਖਿਲਾਫ ਪਹਿਲਾਂ ਵੀ ਝਪਟਮਾਰੀ ਦਾ ਮਾਮਲਾ ਦਰਜ ਹੈ ਅਤੇ ਉਹ ਮਾਰਚ 2025 ਤੋਂ ਜ਼ਮਾਨਤ 'ਤੇ ਬਾਹਰ ਸੀ | ਪੁਲਿਸ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ ਕਿ ਇਸ ਅਪਰਾਧ 'ਚ ਵਿੱਚ ਹੋਰ ਕੌਣ ਕੌਣ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਸ਼ਿਕਾਇਤ ਦੀ ਪੈਰਵਾਈ ਕਰਨ ਗਏ ਪੁਲਿਸ ਮੁਲਾਜ਼ਮ ਦੀ ਵਰਦੀ ਨੂੰ ਪਾਇਆ ਹੱਥ ਅਗਲੀ ਖ਼ਬਰ ਆਨਲਾਈਨ ਸੱਟੇਬਾਜ਼ੀ ਦਾ ਰੈਕਟ ਚਲਾਉਣ ਦੇ ਦੋਸ਼ ਹੇਠ ਮੁਲਜ਼ਮ ਗਿ੍ਫ਼ਤਾਰ
Ad Position 24