22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਜੀਤੀ ਪਡਿਆਲਾ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ <br/>

Ad Position 21
No active advertisement
ਕੁਰਾਲੀ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਜੀਤੀ ਪਡਿਆਲਾ | ਤਸਵੀਰ : ਹਰਪ੍ਰੀਤ ਸਿੰਘ <br/> 09-04-2026
ਕੁਰਾਲੀ, 8 ਅਪ੍ਰੈਲ (ਹਰਪ੍ਰੀਤ ਸਿੰਘ)-ਸ਼ਹਿਰ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਆਗੂਆਂ ਤੇ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਕੌਂਸਲ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਆਪੋ-ਆਪਣੇ ਸੁਝਾਅ ਵੀ ਪੇਸ਼ ਕੀਤੇ ਗਏ | ਇਸ ਮੌਕੇ ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਕੰਮ ਕਰਦੀ ਆਈ ਹੈ ਅਤੇ ਕੁਰਾਲੀ ਸ਼ਹਿਰ ਦੇ ਲੋਕ ਵੀ ਕਾਂਗਰਸ ਪਾਰਟੀ ਦੀਆਂ ਨੀਤੀਆਂ 'ਤੇ ਪੂਰਾ ਭਰੋਸਾ ਕਰਦੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਪਾਰਟੀ ਸਾਰੀਆਂ ਸੀਟਾਂ 'ਤੇ ਵੱਡੇ ਫਰਕ ਨਾਲ ਜਿੱਤ ਦਰਜ ਕਰੇਗੀ | ਉਨ੍ਹਾਂ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਵੀ ਕੀਤੀ | ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਗੋਲਡੀ, ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਦਿਨੇਸ਼ ਗੌਤਮ, ਦੀਪਕ ਗੌਤਮ, ਜੱਗੀ ਗੌਤਮ, ਹਰਦੇਵ ਗੌਤਮ ਅਤੇ ਮੱਟੂ ਬਾਂਸਲ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ 'ਸਿਉਂਕ' ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ- ਧਾਲੀਵਾਲ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਨੇ ਪਲੇਸਮੈਂਟ ਡਰਾਈਵ 'ਚ ਸਫਲਤਾ ਪ੍ਰਾਪਤ ਕੀਤੀ <br/>
Ad Position 24