22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਐਮ.ਸੀ.ਐਮ. ਕਾਲਜ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

Ad Position 21
No active advertisement
ਐਮ.ਸੀ.ਐਮ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸੰਸਦ ਮੈਂਬਰ ਅਨੁਰਾਗ ਸਿੰਘ ਠਾਕੁਰ ਨਾਲ ਇਨਾਮ ਪ੍ਰਾਪਤ ਕਰਨ ਉਪਰੰਤ ਵਿਦਿਆਰਥਣਾਂ ਇਕ ਯਾਦਗਾਰੀ ਤਸਵੀਰ ਦੌਰਾਨ | ਤਸਵੀਰ : ਗੁਰਿੰਦਰ ਸਿੰਘ <br/> 09-04-2026
ਚੰਡੀਗੜ੍ਹ, 8 ਅਪ੍ਰੈਲ (ਮਾਰਕੰਡਾ)- ਐਮ.ਸੀ.ਐਮ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਹੋਣਹਾਰ 380 ਵਿਦਿਆਰਥਣਾਂ ਨੂੰ ਆਪਣੇ-ਆਪਣੇ ਖੇਤਰ ਵਿਚ ਮੋਹਰੀ ਹੋਣ ਬਦਲੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿਚ ਭਾਰਤ ਸਰਕਾਰ ਦੇ ਸੰਸਦ ਮੈਂਬਰ ਅਨੁਰਾਗ ਸਿੰਘ ਠਾਕੁਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਜਿਨ੍ਹਾਂ ਨਾਲ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਮੈਂਬਰ ਆਰਸੀ ਜੀਵਨ ਵਿਸ਼ੇਸ਼ ਮਹਿਮਾਨ ਵਜੋਂ ਪੱੁਜੇ | ਕਾਰਜਕਾਰੀ ਪਿ੍ੰਸੀਪਲ ਨੀਨਾ ਸ਼ਰਮਾ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ | ਖੇਡਾਂ ਵਿਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਤੋਂ ਪ੍ਰਭਾਵਿਤ ਹੋ ਕੇ ਅਨੁਰਾਗ ਸਿੰਘ ਠਾਕੁਰ ਨੇ ਵਿਦਿਆਰਥੀਆਂ ਨੂੰ ਵਿਕਸਤ ਭਾਰਤ 2047 ਦੇ ਦਿ੍ਸ਼ਟੀਕੋਣ ਨੂੰ ਸਾਕਾਰ ਕਰਨ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਸੱਦਾ ਦਿੱਤਾ | ਅਕਾਦਮਿਕ ਸ਼੍ਰੇਣੀ ਵਿਚ ਵੱਖ-ਵੱਖ ਵਿਸ਼ਿਆਂ ਵਿਚ ਯੂਨੀਵਰਸਿਟੀ ਦੀਆਂ ਪੁਜ਼ੀਸ਼ਨਾਂ ਦੌਰਾਨ ਜ਼ੋਨਲ, ਇੰਟਰ-ਜ਼ੋਨਲ ਅਤੇ ਇੰਟਰ-ਯੂਨੀਵਰਸਿਟੀ ਯੂਥ ਐਂਡ ਹੈਰੀਟੇਜ ਫੈਸਟੀਵਲਾਂ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਿਆਂ ਦੇ ਨਾਲ-ਨਾਲ, ਚੋਟੀ ਦੇ ਐਨ.ਸੀ.ਸੀ ਕੈਡਟਾਂ, ਐਨ.ਐਸ.ਐਸ ਵਲੰਟੀਅਰਾਂ, ਵਿਦਿਆਰਥੀ ਕੌਂਸਲ ਦੇ ਮੈਂਬਰਾਂ, ਸਰਬੋਤਮ ਲਾਇਬ੍ਰੇਰੀ ਪਾਠਕਾਂ ਅਤੇ ਕਾਲਜ ਮੈਗਜ਼ੀਨ ਲਈ ਸਰਬੋਤਮ ਲੇਖ ਲੇਖਕਾਂ ਨੂੰ ਸੱਭਿਆਚਾਰਕ ਸ਼੍ਰੇਣੀ, ਖੇਡ ਸ਼੍ਰੇਣੀ ਵਿਚ ਅੰਤਰਰਾਸ਼ਟਰੀ ਤਗਮਾ ਜੇਤੂਆਂ, ਆਲ ਇੰਡੀਆ ਇੰਟਰ-ਯੂਨੀਵਰਸਿਟੀ ਪ੍ਰਾਪਤੀਆਂ ਕਰਨ ਵਾਲਿਆਂ ਅਤੇ ਪੰਜਾਬ ਯੂਨੀਵਰਸਿਟੀ ਚੈਂਪੀਅਨਸ਼ਿਪ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਗਮਾਡਾ ਵਲੋਂ ਜ਼ਮੀਨਾਂ ਐਕਵਾਇਰ ਕਰਨ ਦੇ ਵਿਰੋਧ 'ਚ ਭੁੱਖ ਹੜਤਾਲ ਨੂੰ ਭਾਜਪਾ ਵਲੋਂ ਸਮਰਥਨ ਅਗਲੀ ਖ਼ਬਰ ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ 'ਸਿਉਂਕ' ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ- ਧਾਲੀਵਾਲ <br/>
Ad Position 24