ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 79ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 567 ਟਿਕਾਣਿਆਂ ਤੇ ਛਾਪੇਮਾਰੀ ਕੀਤੀ | 79ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਬਰਾਮਦ ਕਰਨ ਤੋਂ ਬਾਅਦ 252 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਗਿ੍ਫ਼ਤਾਰੀਆਂ ਦੀ ਕੁੱਲ ਗਿਣਤੀ 19,894 ਹੋ ਗਈ ਹੈ | ਇਸ ਤੋਂ ਇਲਾਵਾ 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 72 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 404ਵੇਂ ਦਿਨ 129 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਗ੍ਰਾਮ ਹੈਰੋਇਨ, 40,507 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 27,299 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ |