27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

160 ਕਰੋੜ ਦੇ ਗਬਨ ਮਾਮਲੇ 'ਚ ਗਿ੍ਫ਼ਤਾਰ ਬੈਂਕ ਅਧਿਕਾਰੀ ਨੂੰ 5 ਦਿਨਾ ਪੁਲਿਸ ਰਿਮਾਂਡ 'ਤੇ ਭੇਜਿਆ

Ad Position 21
No active advertisement
ਅਜੀਤ ਡੈਸਕ 10-04-2026
ਪੰਚਕੂਲਾ, 9 ਅਪ੍ਰੈਲ (ਕਪਿਲ)-ਨਗਰ ਨਿਗਮ ਪੰਚਕੂਲਾ 'ਚ ਕਰੀਬ 160 ਕਰੋੜ ਰੁ. ਦੇ ਗਬਨ ਮਾਮਲੇ 'ਚ ਇਕ ਵੱਡੀ ਕਾਰਵਾਈ ਕਰਦਿਆਂ ਐਂਟੀ ਕੁਰੱਪਸ਼ਨ ਬਿਊਰੋ ਵਲੋਂ ਕੋਟਕ ਮਹਿੰਦਰਾ ਬੈਂਕ ਦੇ ਅਧਿਕਾਰੀ ਪੁਸ਼ਪੇਂਦਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮ ਨੇ ਕੱਲ੍ਹ ਅਧਿਕਾਰੀਆਂ ਅੱਗੇ ਆਤਮ ਸਮਰਪਣ ਕੀਤਾ ਸੀ, ਜਿਸ ਤੋਂ ਬਾਅਦ ਅੱਜ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਮੁਲਜ਼ਮ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਰਿਮਾਂਡ ਦੌਰਾਨ ਐਂਟੀ ਕੁਰੱਪਸ਼ਨ ਬਿਊਰੋ ਵਲੋਂ ਮਹੱਤਵਪੂਰਨ ਦਸਤਾਵੇਜ਼ ਅਤੇ ਫਰਜ਼ੀ ਸਟੈਂਪ ਬਰਾਮਦ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਸੂਤਰਾਂ ਅਨੁਸਾਰ ਇਸ ਮਾਮਲੇ 'ਚ ਪਹਿਲਾਂ ਗਿ੍ਫ਼ਤਾਰ ਕੀਤੇ ਗਏ ਨਗਰ ਨਿਗਮ ਦੇ ਤਤਕਾਲੀਨ ਅਕਾਊਾਟ ਆਫ਼ਿਸਰ ਵਿਕਾਸ ਕੌਸ਼ਿਕ ਨਾਲ ਪੁਸ਼ਪੇਂਦਰ ਸਿੰਘ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ, ਜਿਸ ਨਾਲ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ | ਜ਼ਿਕਰਯੋਗ ਹੈ ਕਿ ਇਸ ਗਬਨ ਮਾਮਲੇ 'ਚ ਹੁਣ ਤੱਕ ਕੁੱਲ 6 ਲੋਕਾਂ ਦੀ ਗਿ੍ਫ਼ਤਾਰੀ ਹੋ ਚੁੱਕੀ ਹੈ |

Ad Position 22
No active advertisement
ਪਿਛਲੀ ਖ਼ਬਰ ਪਸ਼ੂ ਮੰਡੀਆਂ ਦੀਆਂ ਸਰਕਾਰੀ ਬੁੱਕਾਂ ਨਾਲ 10 ਲੱਖ ਦੀ ਨਕਦੀ ਇਕੱਠੀ ਕਰ ਕੇ ਫ਼ਰਾਰ ਹੋਏ ਕਰਿੰਦੇ ਅਗਲੀ ਖ਼ਬਰ ਅਮਰਨਾਥ ਯਾਤਰਾ ਲਈ ਸਰਕਾਰ ਦੇ ਮੁਫ਼ਤ ਸਹੂਲਤਾਂ ਦੇ ਦਾਅਵੇ ਨਿਕਲੇ ਖੋਖਲੇ ਮੈਡੀਕਲ ਦੇ ਨਾਂਅ 'ਤੇ ਸ਼ਰਧਾਲੂਆਂ ਤੋਂ ਵਸੂਲ...
Ad Position 24