26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖ਼ਿਲਾਫ਼ ਗੜ੍ਹੀ ਨੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ

Ad Position 21
No active advertisement
ਅਜੀਤ ਡੈਸਕ 10-04-2026
ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ 'ਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਧਰਮ ਚੰਦ ਪੁੱਤਰ ਕਰਤਾ ਰਾਮ ਪਿੰਡ ਝੂੰਗੀਆਂ ਤਹਿ.ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ਿਕਾਇਤ ਨੰ: ਕ(ਗ) 113/25 ਪ੍ਰਾਪਤ ਹੋਈ ਸੀ ਜਿਸ ਵਿਚ ਜਾਤੀ ਸਬੰਧੀ ਅਪਸ਼ਬਦ ਬੋਲਣ , ਕੁੱਟਮਾਰ ਕਰਨ, ਬੇਪੱਤ ਕਰਨ, ਘਰ 'ਤੇ ਹਮਲਾ ਅਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਅਤੇ ਝੂਠੇ ਪਰਚਾ ਕੈਂਸਲ ਕਰਵਾਉਣ ਬਾਰੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਗਈ ਸੀ | ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 10 ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਆਰੰਭ ਕਰ ਦਿੱਤੀ | ਜਿਸ ਸਬੰਧੀ ਕਮਿਸ਼ਨ ਵਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਨੂੰ ਪੰਜ ਵਾਰ ਮਿਤੀ 14-01-2026, 30-01-2026, 17-02-2026, 24-02-2026 ਅਤੇ 07-04-2026 ਪੱਤਰ ਭੇਜ ਕੇ ਇਕਬਾਲ ਸਿੰਘ ਐਸ.ਪੀ.ਡੀ. ਰਾਹੀਂ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਤਲਬ ਕੀਤੀ ਗਈ ਸੀ | ਪ੍ਰੰਤੂ ਉਕਤ ਅਧਿਕਾਰੀ ਇਕ ਵਾਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ | ਜਿਸ ਨੂੰ ਕਮਿਸ਼ਨ ਨੇ ਬਹੁਤ ਗੰਭੀਰਤਾ ਨਾਲ ਲੈਂਦਿਆਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਪੀ. ਡੀ. ਇਕਬਾਲ ਸਿੰਘ ਵਲੋਂ ਡਿਊਟੀ ਵਿਚ ਕੀਤੀ ਜਾ ਰਹੀ ਕੁਤਾਹੀ ਦੇ ਮੱਦੇਨਜ਼ਰ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਰੂਲਜ਼ 1970 ਤਹਿਤ ਕਾਰਵਾਈ ਕਰਦੇ ਹੋਏ ਮੁਕੰਮਲ ਰਿਪੋਰਟ ਨਿਸ਼ਚਿਤ ਮਿਤੀ 16-04-2026 ਨੂੰ ਸਮਰੱਥ ਅਧਿਕਾਰੀ ਰਾਹੀਂ ਕਮਿਸ਼ਨ ਦਫ਼ਤਰ ਵਿਖੇ ਪੇਸ਼ ਕਰਨ ਲਈ ਕਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਹੁੰਡਈ ਮੋਟਰਜ਼ ਮਈ ਤੋਂ ਕਾਰਾਂ ਦੀਆਂ ਕੀਮਤਾਂ 'ਚ ਇੱਕ ਪ੍ਰਤੀਸ਼ਤ ਵਾਧਾ ਕਰੇਗੀ ਅਗਲੀ ਖ਼ਬਰ ਹਰਿਆਣਾ ਆਈ. ਡੀ. ਐਫ. ਸੀ. ਬੈਂਕ ਘੁਟਾਲਾ: 590 ਕਰੋੜ ਦੇ ਮਾਮਲੇ 'ਚ ਸੀ.ਬੀ.ਆਈ ਵਲੋਂ ਐਫ਼.ਆਈ.ਆਰ. ਦਰਜ
Ad Position 24