24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

293 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 10-04-2026
ਪੰਚਕੂਲਾ, 9 ਅਪ੍ਰੈਲ (ਕਪਿਲ)-ਐਂਟੀ ਨਾਰਕੋਟਿਕ ਸੈੱਲ ਦੀ ਟੀਮ ਵਲੋਂ 293 ਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸਦੇ ਤਾਰ ਪੰਜਾਬ ਨਾਲ ਜੁੜ ਰਹੇ ਹਨ | ਜਾਣਕਾਰੀ ਮੁਤਾਬਿਕ ਗਿ੍ਫ਼ਤਾਰ ਕੀਤਾ ਗਿਆ ਮੁਲਜ਼ਮ ਇੰਡੋ-ਪਾਕਿ ਸੀਮਾ ਤੋਂ ਵੱਡੀ ਮਾਤਰਾ ਵਿਚ ਹੈਰੋਇਨ ਲਿਆ ਕੇ ਟ੍ਰਾਈਸਿਟੀ 'ਚ ਸਪਲਾਈ ਕਰਦਾ ਸੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਸੀ. ਪੀ. ਕ੍ਰਾਈਮ ਅਰਵਿੰਦ ਕੰਬੋਜ ਨੇ ਦੱਸਿਆ ਕਿ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਵਲੋਂ ਇਕ ਤਸਕਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜੋ ਟੈਕਸੀ ਚਲਾਉਣ ਦਾ ਕੰਮ ਕਰਦਾ ਸੀ ਅਤੇ ਟੈਕਸੀ ਦੀ ਆੜ ਵਿਚ ਹੈਰੋਇਨ ਸਪਲਾਈ ਦਾ ਧੰਧਾ ਕਰਦਾ ਸੀ | ਉਨ੍ਹਾਂ ਦੱਸਿਆ ਕਿ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਵਲੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ | ਏ. ਸੀ. ਪੀ. ਕ੍ਰਾਈਮ ਨੇ ਦੱਸਿਆ ਕਿ ਮੁਲਜ਼ਮ ਦੇ ਤਾਰ ਪੰਜਾਬ ਨਾਲ ਜੁੜ ਰਹੇ ਹਨ ਅਤੇ ਕਿਤੇ ਨਾ ਕਿਤੇ ਇੰਡੀਆ-ਪਾਕਿਸਤਾਨ ਬਾਰਡਰ ਤੋਂ ਆਉਣ ਵਾਲੀ ਹੈਰੋਇਨ ਨੂੰ ਅੱਗੇ ਇਨ੍ਹਾਂ ਤਸਕਰਾਂ ਵਲੋਂ ਸਪਲਾਈ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਨਾਲ ਪੁੱਛਗਿੱਛ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕੰਪਨੀ ਦਾ ਡਾਟਾ ਤੇ ਲੈਪਟਾਪ ਚੋਰੀ ਕਰਨ ਦੇ ਦੋਸ਼ ਹੇਠ 15 ਵਿਅਕਤੀਆਂ ਖ਼ਿਲਾਫ਼ ਸਾਈਬਰ ਪੁਲਿਸ ਵਲੋਂ ਮਾਮਲਾ ਦਰਜ ਅਗਲੀ ਖ਼ਬਰ ਲੋਕ ਹਲਕੇ 'ਚ ਸਪੈਸ਼ਲ ਰਿਵੀਜ਼ਨ ਲਈ ਤਾਇਨਾਤ ਬੀ. ਐਲ. ਓਜ਼ ਨੂੰ ਸਹਿਯੋਗ ਕਰਨ- ਐੱਸ. ਡੀ. ਐੱਮ.
Ad Position 24