23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸੀ. ਜੀ. ਸੀ. ਲਾਂਡਰਾਂ ਵਲੋਂ ਵਿਸ਼ੇਸ਼ ਇੰਮਪਾਵਰ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ <br/>

Ad Position 21
No active advertisement
ਸੀ. ਜੀ. ਸੀ. ਲਾਂਡਰਾਂ ਵਿਖੇ ਅਕਾਦਮਿਕ ਸੈਸ਼ਨ 2026-27 ਲਈ ਇਮਪਾਵਰ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕਰਦੇ ਹੋਏ ਚੇਅਰਮੈਨ ਸਤਨਾਮ ਸਿੰਘ ਸੰਧੂ ਤੇ ਹੋਰ ਅਧਿਕਾਰੀ | ਅਜੀਤ ਤਸਵੀਰ <br/> 10-04-2026
ਐੱਸ. ਏ. ਐੱਸ. ਨਗਰ, 9 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਆਪਣੇ 25 ਸਾਲਾਂ ਦੇ ਕਾਰਜਕਾਲ ਨੂੰ ਯਾਦਗਾਰੀ ਬਣਾਉਂਦਿਆਂ ਸੀ. ਜੀ. ਸੀ. ਲਾਂਡਰਾਂ ਵਲੋਂ ਅਕਾਦਮਿਕ ਸੈਸ਼ਨ 2026-27 ਲਈ ਇਮਪਾਵਰ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਸਕੀਮ ਵਿਦਿਆਰਥੀਆਂ ਨੂੰ ਸਾਰੇ ਅੰਡਰ-ਗ੍ਰੈਜੂਏਟ (ਯੂ. ਜੀ.) ਅਤੇ ਪੋਸਟ-ਗ੍ਰੈਜੂਏਟ (ਪੀ. ਜੀ.) ਪ੍ਰੋਗਰਾਮਾਂ 'ਚ 100 ਫ਼ੀਸਦੀ ਤੱਕ ਸਮੈਸਟਰ ਫ਼ੀਸ ਮੁਆਫ਼ੀ ਦੇ ਨਾਲ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਵਿਲੱਖਣ ਮੌਕਾ ਪ੍ਰਦਾਨ ਕਰੇਗੀ | ਇਸ ਸਕੀਮ ਦਾ ਐਲਾਨ ਸੀ. ਜੀ. ਸੀ. ਲਾਂਡਰਾਂ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਵਲੋਂ ਵਾਈਸ ਚੇਅਰਮੈਨ ਪਰਮਪਾਲ ਸਿੰਘ ਢਿੱਲੋਂ, ਕੈਂਪਸ ਡਾਇਰੈਕਟਰ ਡਾ. ਰਾਜਦੀਪ ਸਿੰਘ, ਡੀਨ, ਡਾਇਰੈਕਟਰ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਮੌਜੂਦਗੀ 'ਚ ਕੀਤਾ ਗਿਆ | ਇਹ ਸਕੀਮ ਹੋਣਹਾਰ ਵਿਦਿਆਰਥੀਆਂ ਦੀ ਸਹਾਇਤਾ, ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਬਲਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ, ਖੇਡਾਂ ਅਤੇ ਸੱਭਿਆਚਾਰਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਆਰਥਿਕ ਤੌਰ 'ਤੇ ਪਛੜੇ ਵਿਦਿਆਰਥੀਆਂ ਦੀ ਸਹਾਇਤਾ ਲਈ ਚਲਾਈ ਗਈ ਹੈ | ਇਸ ਸਕੀਮ ਦੀ ਇਹ ਵੀ ਖਾਸੀਅਤ ਹੈ ਕਿ ਇਹ ਯੋਗ ਉਮੀਦਵਾਰਾਂ ਨੂੰ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਅਤੇ ਪਰਿਭਾਸ਼ਤ ਯੋਗਤਾ ਮਾਪਦੰਡਾਂ ਦੇ ਆਧਾਰ 'ਤੇ 100 ਫ਼ੀਸਦੀ ਤੱਕ ਸਮੈਸਟਰ ਫ਼ੀਸ ਮੁਆਫ਼ੀ ਦੀ ਸੁਵਿਧਾ ਪ੍ਰਦਾਨ ਕਰਦੀ ਹੈ | ਇਸ ਸਕੀਮ ਅਧੀਨ ਸਕਾਲਰਸ਼ਿਪਾਂ ਨੂੰ ਦਾਖ਼ਲਾ ਪ੍ਰਕਿਰਿਆ ਨਾਲ ਸਹਿਜੇ ਹੀ ਜੋੜਿਆ ਗਿਆ ਹੈ, ਜਿਸ ਨਾਲ ਯੋਗ ਉਮੀਦਵਾਰਾਂ ਨੂੰ ਅਰਜ਼ੀ ਅਤੇ ਦਸਤਾਵੇਜ਼ਾਂ ਦੀ ਜਾਂਚ ਉਪਰੰਤ ਵਿਚਾਰ ਕਰਨ ਲਈ ਸ਼ਾਮਿਲ ਕੀਤਾ ਜਾਵੇਗਾ | ਇਸ ਮੌਕੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਮਪਾਵਰ ਸਕਾਲਰਸ਼ਿਪ ਸਕੀਮ ਸੀ. ਜੀ. ਸੀ. ਲਾਂਡਰਾਂ ਦੇ 25 ਸਾਲਾਂ ਦੇ ਵਿਸ਼ਵਾਸ ਅਤੇ ਅਕਾਦਮਿਕ ਉੱਤਮਤਾ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਅਕਾਦਮਿਕ ਸੈਸ਼ਨ 2026-27 ਲਈ ਅਰਜ਼ੀ ਦੇਣ ਵਾਲੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਜਲਦ ਤੋਂ ਜਲਦ ਅਪਲਾਈ ਕਰਨ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਚੌਥੇ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ ਦਾ ਆਗ਼ਾਜ਼ ਅਗਲੀ ਖ਼ਬਰ ਤਨਿਸ਼ਕ ਨੇ ਚੰਡੀਗੜ੍ਹ 'ਚ ਕੀਤਾ ਇਕ ਨਵੇਂ ਸਟੋਰ ਦਾ ਸ਼ੁੱਭ ਆਰੰਭ <br/>
Ad Position 24