09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ, ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਆਈ 94 ਫ਼ੀਸਦੀ ਕਮੀ <br/>

Ad Position 21
No active advertisement
ਅਜੀਤ ਡੈਸਕ 11-04-2026
ਚੰਡੀਗੜ੍ਹ, 10 ਅਪ੍ਰੈਲ (ਅਜੀਤ ਬਿਊਰੋ)- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਨ ਸ਼੍ਰੇਣੀ ਵਿਚ ਸਕੌਚ ਸਿਲਵਰ ਐਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ 'ਤੇ ਮਾਨਤਾ ਮਿਲੀ ਹੈ | ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ | ਅੱਜ ਇੱਥੇ ਪੰਜਾਬ ਭਵਨ ਵਿਖੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ | ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ | ਖੇਤੀਬਾੜੀ ਮੰਤਰੀ ਨੇ ਪੀ.ਪੀ.ਸੀ.ਬੀ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦਿ੍ੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੱਖ ਪ੍ਰਮਾਣ ਹੈ | ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਅਸੀਂ ਇਸ ਸੰਕਟ 'ਤੇ ਸਫਲਤਾਪੂਰਵਕ ਕਾਬੂ ਪਾ ਲਿਆ ਹੈ | ਮਸ਼ੀਨਰੀ 'ਤੇ ਸਬਸਿਡੀ ਦੇਣ, ਅਸਲ ਸਮੇਂ ਦੀ ਨਿਗਰਾਨੀ, ਕਸਟਮ-ਹਾਇਰਿੰਗ ਸੈਂਟਰ ਸਥਾਪਤ ਕਰਨ ਅਤੇ ਰਿਕਾਰਡ ਫੰਡ ਅਲਾਟ ਕਰਨ ਸਬੰਧੀ ਸਾਡੀ ਰਣਨੀਤੀ ਨੇ ਪਰਾਲੀ ਪ੍ਰਬੰਧਨ ਨੂੰ ਨਵਾਂ ਰੂਪ ਦਿੱਤਾ ਹੈ | ਮੈਂ ਇਹ ਅਵਾਰਡ ਹਰ ਉਸ ਕਿਸਾਨ ਨੂੰ ਸਮਰਪਿਤ ਕਰਦਾ ਹਾਂ ਜਿਸ ਨੇ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਮਸ਼ੀਨਾਂ ਦੀ ਚੋਣ ਕੀਤੀ | ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਐਫਪੀਓਜ਼ ਅਤੇ ਪੰਚਾਇਤਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ 'ਤੇ 50-80 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ਇਸ ਸਾਲ 25,000 ਸੀਆਰਐਮ ਮਸ਼ੀਨਾਂ ਦੀ ਖਰੀਦ ਲਈ 600 ਕਰੋੜ ਰੁਪਏ ਰੱਖੇ ਗਏ ਹਨ | ਉਨ੍ਹਾਂ ਦੱਸਿਆ ਕਿ ਸਾਲ 2025-26 ਦੌਰਾਨ ਇਸ ਯੋਜਨਾ ਤਹਿਤ ਲਗਭਗ 13,000 ਮਸ਼ੀਨਾਂ ਖਰੀਦੀਆਂ ਗਈਆਂ ਹਨ ਅਤੇ ਇਸ ਸਬੰਧੀ ਸਬਸਿਡੀ ਵਜੋਂ 427 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ | ਸੀਆਰਐਮ ਮਸ਼ੀਨਾਂ ਦੀ ਬਿਹਤਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ 1 ਅਪ੍ਰੈਲ ਤੋਂ 24 ਅਪ੍ਰੈਲ, 2026 ਤੱਕ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹੈ | ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਮਹੱਤਵਪੂਰਨ ਗਿਰਾਵਟ ਨਾਲ ਮਿੱਟੀ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਡਲ ਦਰਸਾਉਂਦਾ ਹੈ ਕਿ ਸਰਕਾਰ ਦੀ ਦਿ੍ੜ ਇੱਛਾ ਸ਼ਕਤੀ, ਵਿੱਤੀ ਸਹਾਇਤਾ ਅਤੇ ਭਾਈਚਾਰਕ ਸ਼ਮੂਲੀਅਤ ਨਾਲ ਵਾਤਾਵਰਣ ਸਬੰਧੀ ਚੁਣੌਤੀਆਂ ਨਾਲ ਨਜਿੱਠਿਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ 'ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਚੰਡੀਗੜ੍ਹ ਦੀ ਨੀਲੂ ਸੁਆਲ ਨੇ ਵੀ. ਜੀ. ਮਿਸਿਜ਼ ਇੰਡੀਆ ਗਲੋਬਲ ਆਈਕਨ ਵਿਖੇ 'ਚੰਡੀਗੜ੍ਹ ਕੁਇਨ' ਦਾ ਜਿੱਤਿਆ ਖਿਤਾਬ
Ad Position 24