09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵਲੋਂ ਸੋਨਾਲੀਕਾ ਟਰੈਕਟਰ ਭੇਟ <br/>

Ad Position 21
No active advertisement
ਅਜੀਤ ਡੈਸਕ 11-04-2026
ਐੱਸ. ਏ. ਐੱਸ. ਨਗਰ, 10 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਾਰ ਸੇਵਾ ਲਈ ਦਾਨੀ ਸੱਜਣ ਵਲੋਂ ਸੋਨਾਲੀਕਾ-735 (ਪਾਵਰ ਪਲੱਸ) ਟਰੈਕਟਰ ਭੇਟ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਦਾਨੀ ਸੱਜਣ ਨੇ ਪਰਿਵਾਰ ਸਮੇਤ ਆ ਕੇ ਇਹ ਟਰੈਕਟਰ ਗੁਰਦੁਆਰਾ ਸਾਹਿਬ ਵਿਖੇ ਭੇਟ ਕੀਤਾ | ਉਨ੍ਹਾਂ ਦੱਸਿਆ ਕਿ ਟਰੈਕਟਰ ਦੇ ਸਾਰੇ ਕਾਗਜਾਤ ਤੇ ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਂਅ 'ਤੇ ਹੈ | ਇਸ ਤੋਂ ਇਲਾਵਾ ਦਾਨੀ ਸੱਜਣ ਵਲੋਂ ਟਰੈਕਟਰ 'ਤੇ ਲੱਗਣ ਵਾਲਾ ਸਾਰਾ ਸਾਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ | ਉਨ੍ਹਾਂ ਦੱਸਿਆ ਕਿ ਇਸ ਅਸਥਾਨ ਦੀ ਸੰਗਤਾਂ 'ਚ ਬਹੁਤ ਮਾਨਤਾ ਹੈ | ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵਲੋਂ ਸਮੇਂ-ਸਮੇਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨਡ ਬੱਸਾਂ, ਨਗਰ ਕੀਰਤਨ ਲਈ ਸੁੰਦਰ ਆਲੀਸ਼ਾਨ ਪਾਲਕੀ ਸਾਹਿਬ ਵਾਲੀ ਗੱਡੀ, ਕਵਾਲਿਸ, ਸਕਾਰਪੀਓ, ਮਹਿੰਦਰਾ ਮਰਾਜੋ, 3 ਮਾਰੂਤੀ ਈਕੋ ਤੇ ਮਾਰੂਤੀ ਵਰਸਾ ਗੱਡੀਆਂ ਭੇਟ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਕਾਰ ਸੇਵਾ ਵਾਸਤੇ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 4 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, 1 ਜੋਨ ਡੀਅਰ ਟਰੈਕਟਰ, ਮਹਿੰਦਰਾ ਪਿਕਅੱਪ, ਮਹਿੰਦਰਾ ਯੂਟੀਲਿਟੀ, ਮਹਿੰਦਰਾ ਕੈਂਪਰ, ਮਹਿੰਦਰ ਮਿੰਨੀ ਟਰੱਕ 3200, ਮੈਕਸ ਪਿਕਅੱਪ, ਟਾਟਾ ਐੱਲ. ਪੀ. ਟਰੱਕ ਤੇ ਅਸ਼ੋਕਾ ਲੇਲੈਂਡ ਟਰੱਕ ਸਮੇਤ ਬੇਅੰਤ ਮਾਇਆ ਤੇ ਸੋਨਾ ਆਦਿ ਭੇਟ ਕੀਤਾ ਜਾ ਚੁੱਕਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਢਕੌਲੀ ਵਿਖੇ ਕਰੋੜਾਂ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ <br/> ਅਗਲੀ ਖ਼ਬਰ ਵਪਾਰੀ ਵਰਗ ਭਾਰਤੀ ਜਨਤਾ ਪਾਰਟੀ ਦੀ ਅਸਲ ਤਾਕਤ-ਗੋਲਡੀ <br/>
Ad Position 24