09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਢਕੌਲੀ ਵਿਖੇ ਕਰੋੜਾਂ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 11-04-2026
ਜ਼ੀਰਕਪੁਰ, 10 ਅਪ੍ਰੈਲ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਸਥਾਨਕ ਵਾਰਡ ਨੰ. 13 (ਢਕੌਲੀ) ਵਿਖੇ 2 ਕਰੋੜ 13 ਲੱਖ 60 ਹਜ਼ਾਰ ਰੁ. ਦੀ ਲਾਗਤ ਨਾਲ ਵੱਡੇ ਪੱਧਰ 'ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਦੌਰਾਨ ਉਨ੍ਹਾਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ | ਵਿਧਾਇਕ ਰੰਧਾਵਾ ਨੇ ਦੱਸਿਆ ਕਿ ਸ਼ਕਤੀ ਇਨਕਲੇਵ 'ਚ 32.40 ਲੱਖ ਰੁ. ਦੀ ਲਾਗਤ ਨਾਲ ਗਲੀਆਂ ਦਾ ਨਿਰਮਾਣ, 5.75 ਲੱਖ ਰੁ. ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਦੀ ਮੁਰੰਮਤ ਤੇ 22.55 ਲੱਖ ਰੁ. ਦੀ ਲਾਗਤ ਨਾਲ ਜਨਰਲ ਮੁਰੰਮਤ ਦੇ ਕੰਮ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਗਲੀਆਂ ਦੇ ਨਿਰਮਾਣ ਲਈ 45.75 ਲੱਖ ਰੁ. ਦੀ ਲਾਗਤ ਵਾਲੇ ਵਿਕਾਸ ਕਾਰਜ ਸ਼ੁਰੂ ਕਰਵਾਏ ਗੲਲ, ਜਦਕਿ ਗਣੇਸ਼ ਵਿਹਾਰ 'ਚ 36.10 ਲੱਖ ਰੁ. ਦੀ ਲਾਗਤ ਨਾਲ ਸੜਕ ਬਣਾਈ ਜਾਵੇਗੀ ਅਤੇ ਵਸੰਤ ਵਿਹਾਰ ਫੇਜ਼-1 'ਚ 36.48 ਲੱਖ ਰੁ. ਅਤੇ ਫੇਜ਼-2 'ਚ 34.57 ਲੱਖ ਰੁ. ਦੀ ਲਾਗਤ ਨਾਲ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ | ਉਨ੍ਹਾਂੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ 'ਚ ਬਰਾਬਰ ਤਰੱਕੀ ਨੂੰ ਯਕੀਨੀ ਬਣਾਉਂਦਿਆਂ ਲੋਕਾਂ ਨੂੰ ਉੱਚ ਦਰਜੇ ਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ 'ਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਹਰ ਇਲਾਕੇ ਨੂੰ ਸੁਧਰੇ ਹੋਏ ਢਾਂਚੇ ਨਾਲ ਜੋੜਿਆ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਸਾਰੇ ਕੰਮ ਮਿਆਰੀ ਤਰੀਕੇ ਨਾਲ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਨ੍ਹਾਂ ਪ੍ਰਾਜੈਕਟਾਂ ਦਾ ਲਾਭ ਮਿਲ ਸਕੇ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਸਥਾਨਕ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਡੇਰਾਬੱਸੀ ਵਲੋਂ ਪੁਆਧੀ ਲੋਕ-ਕਵੀ ਗੁਰਬਚਨ ਸਿੰਘ 'ਆਜ਼ਾਦ' ਦੀਆਂ ਦੋ ਪੁਸਤਕਾਂ ਲੋਕ-ਅਰਪਣ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵਲੋਂ ਸੋਨਾਲੀਕਾ ਟਰੈਕਟਰ ਭੇਟ <br/>
Ad Position 24