08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਖਰੜ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੌਂਸਲ ਦਫ਼ਤਰ ਅੱਗੇ 20 ਤੋਂ ਭੁੱਖ ਹੜਤਾਲ ਸ਼ੁਰੂ ਕਰਾਂਗਾ-ਸੁਧੀਰ ਗੁਲੇਰੀਆ

Ad Position 21
No active advertisement
ਅਜੀਤ ਡੈਸਕ 11-04-2026
ਖਰੜ, 10 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਖਰੜ ਵਿਕਾਸ ਗਰੁੱਪ ਦੇ ਸੰਸਥਾਪਕ ਤੇ ਪ੍ਰਧਾਨ ਸੁਧੀਰ ਗੁਲੇਰੀਆ ਨੇ ਕਿਹਾ ਕਿ ਖਰੜ ਸ਼ਹਿਰ ਦੀਆਂ ਸਮੱਸਿਆਵਾਂ ਤੇ ਦਰਪੇਸ਼ ਮੁੱਦਿਆਂ ਨੂੰ ਲੈ ਕੇ ਉਹ 20 ਅਪ੍ਰੈਲ ਨੂੰ ਨਗਰ ਕੌਂਸਲ ਖਰੜ ਦੇ ਦਫ਼ਤਰ ਅੱਗੇ ਭੁੱਖ ਹੜਤਾਲ 'ਤੇ ਬੈਠਣਗੇ | ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਸ਼ਹਿਰ ਦੀ ਕਿਸੇ ਵੀ ਗਲੀ ਜਾਂ ਮੁਹੱਲੇ 'ਚੋਂ ਗੁਜਰਨ ਮੌਕੇ ਸੜਕਾਂ 'ਤੇ ਵੱਡੇ-ਵੱਡੇ ਟੋਏ ਅਤੇ ਸੀਵਰੇਜ ਦਾ ਪਾਣੀ ਖੜ੍ਹਾ ਦਿਖਾਈ ਦੇਵੇਗਾ | ਇਸ ਦੇ ਉਲਟ ਸ਼ਹਿਰ 'ਚ ਪੀਣ ਵਾਲੇ ਪਾਣੀ ਦੀ ਘਾਟ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸ਼ਹਿਰ 'ਚ ਵਿਕਾਸ ਕਾਰਜ ਮੁੜ ਸ਼ੁਰੂ ਨਹੀਂ ਹੁੰਦੇ | ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੌਰਾਨ ਉਹ ਆਪਣੀ ਜਾਨ ਦੀ ਪ੍ਰਵਾਹ ਨਹੀਂ ਕਰਨਗੇ ਅਤੇ ਲੋਕਾਂ ਦੇ ਮਸਲੇ ਦੂਰ ਕਰਵਾ ਕੇ ਹੀ ਦਮ ਲੈਣਗੇ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮੀਟਿੰਗ <br/> ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਦਾ ਦੋ ਰੋਜ਼ਾ ਚੌਥਾ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ ਸਮਾਪਤ <br/>
Ad Position 24