08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਧਾਇਕਾ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 11-04-2026
ਖਰੜ, 10 ਅਪ੍ਰੈਲ (ਜੰਡਪੁਰੀ)-ਖਰੜ ਹਲਕੇ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੀ ਅਗਵਾਈ 'ਚ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰਾਂ, ਬਲਾਕ ਪ੍ਰਧਾਨਾਂ ਅਤੇ ਹੋਰਨਾਂ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਹਲਕੇ ਦੇ ਵਿਕਾਸ ਕਾਰਜਾਂ, ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਅਤੇ ਆਮ ਲੋਕਾਂ ਨਾਲ ਸੰਬੰਧਿਤ ਮੁੱਦਿਆਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਵਿਧਾਇਕਾ ਅਨਮੋਲ ਗਗਨ ਮਾਨ ਨੇ ਸਾਰੇ ਹਲਕਾ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਨਾਲ ਸਿੱਧਾ ਸੰਵਾਦ ਰਚਾਉਂਦਿਆਂ ਪਾਰਟੀ ਦੇ ਕੰਮਕਾਜ ਨੂੰ ਹੋਰ ਮਜ਼ਬੂਤ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਹਰ ਹਲਕੇ ਦਾ ਸਰਬਪੱਖੀ ਵਿਕਾਸ ਹੈ | ਉਨ੍ਹਾਂ ਸਮੁੱਚੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ | ਉਨ੍ਹਾਂ ਕਿਹਾ ਕਿ ਪਾਰਟੀ ਦੇ ਕੋਆਰਡੀਨੇਟਰ ਅਤੇ ਬਲਾਕ ਪ੍ਰਧਾਨ ਪਾਰਟੀ ਦੀ ਮਜ਼ਬੂਤੀ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚ ਰਹੀਆਂ ਹਨ | ਇਸ ਮੌਕੇ ਪਾਰਟੀ ਆਗੂਆਂ ਨੇ ਵੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਅਤੇ ਹਲਕੇ 'ਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਬਾਅਦ ਉਨ੍ਹਾਂ ਇਕਜੁੱਟ ਹੋ ਕੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੇਵਾ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਸੁਖਵਿੰਦਰ ਸਿੰਘ ਬਿੱਟੂ (ਚੇਅਰਮੈਨ ਮਾਰਕੀਟ ਕਮੇਟੀ ਖਰੜ), ਹਰੀਸ਼ ਰਾਣਾ (ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ), ਵਿਕਾਸ ਮੋਹਨ (ਪੀ. ਏ.), ਨਵਦੀਪ ਸਿੰਘ (ਸੰਗਠਨ ਇੰਚਾਰਜ), ਰਾਜਵੀਰ ਸਿੰਘ ਰਾਜੀ, ਬਲਜੀਤ ਸਿੰਘ (ਮੀਡੀਆ ਇੰਚਾਰਜ), ਹਰਪ੍ਰੀਤ ਕੌਰ (ਹਲਕਾ ਕੋਆਰਡੀਨੇਟਰ) ਅਤੇ ਸਰਵਜੋਤ ਕੌਰ ਸਮੇਤ ਹਲਕਾ ਖਰੜ ਦੇ ਹੋਰ 'ਆਪ' ਆਗੂ ਤੇ ਵਰਕਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਡਬਲਿਊ. ਡੀ. ਅਧਿਕਾਰੀ ਨਿਤੀਸ਼ ਕੁਮਾਰ ਨੂੰ ਰਿਸ਼ਵਤ ਲੈਣ ਦੇ ਮਾਮਲੇ 'ਚ ਮਿਲੀ ਰੈਗੂਲਰ ਜ਼ਮਾਨਤ <br/> ਅਗਲੀ ਖ਼ਬਰ ਖਰੜ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੌਂਸਲ ਦਫ਼ਤਰ ਅੱਗੇ 20 ਤੋਂ ਭੁੱਖ ਹੜਤਾਲ ਸ਼ੁਰੂ ਕਰਾਂਗਾ-ਸੁਧੀਰ ਗੁਲੇਰੀਆ...
Ad Position 24