13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

'ਗੈਂਗਸਟਰਾਂ 'ਤੇ ਵਾਰ' ਦਾ 81ਵਾਂ ਦਿਨ: ਪੁਲਿਸ ਵਲੋਂ 516 ਥਾਵਾਂ 'ਤੇ ਛਾਪੇਮਾਰੀ, 239 ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਚੰਡੀਗੜ੍ਹ, 11 ਅਪ੍ਰੈਲ (ਅਜੀਤ ਬਿਊਰੋ)- 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ 'ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 81ਵੇਂ ਦਿਨ ਪੁਲਿਸ ਟੀਮਾਂ ਨੇ 239 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 20,395 ਹੋ ਗਈ ਹੈ | ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 69 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ |
ਬਜ਼ੁਰਗ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਜ਼ੀਰਕਪੁਰ, 11 ਅਪ੍ਰੈਲ (ਮਨਿੰਦਰ ਸਿੰਘ)-ਅੱਜ ਸਵੇਰੇ ਗਾਜ਼ੀਪੁਰ ਸੈਣੀਆਂ ਦੇ ਇਕ 55 ਸਾਲਾ ਵਿਅਕਤੀ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਸੰਤੋਖ ਸਿੰਘ ਵਜੋਂ ਹੋਈ ਹੈ | ਸੂਚਨਾ ਮਿਲਣ 'ਤੇ ਰੇਲਵੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਮੁਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਬਜ਼ੁਰਗ ਵਿਅਕਤੀ ਲੰਬੇ ਸਮੇਂ ਤੋਂ ਸਰੀਰਕ ਬਿਮਾਰੀ ਤੇ ਸਿਹਤ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਸੀ, ਜਿਸ ਕਾਰਨ ਉਸ ਨੇ ਇਹ ਸਖ਼ਤ ਕਦਮ ਚੁੱਕਿਆ | ਰੇਲਵੇ ਪੁਲਿਸ ਅਨੁਸਾਰ ਹਾਦਸਾ ਸਨਿਚਰਵਾਰ ਸਵੇਰੇ 7 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ, ਜਦੋਂ ਅਜਮੇਰ ਤੋਂ ਚੰਡੀਗੜ੍ਹ ਜਾਣ ਵਾਲੀ ਇਕ ਐਕਸਪ੍ਰੈਸ ਰੇਲ ਗੱਡੀ ਉੱਥੋਂ ਲੰਘ ਰਹੀ ਸੀ | ਪਰਿਵਾਰਕ ਮੈਂਬਰਾਂ ਨੇ ਰੇਲਵੇ ਪੁਲਿਸ ਨੂੰ ਦੱਸਿਆ ਕਿ ਸੰਤੋਖ ਸਿੰਘ ਕਾਫ਼ੀ ਸਮੇਂ ਤੋਂ ਬਿਮਾਰ ਸੀ | ਰੇਲਵੇ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਲਾਪਤਾ, ਮਾਮਲਾ ਦਰਜ ਅਗਲੀ ਖ਼ਬਰ ਕੈਡਿਲਾ ਫਾਰਮਾਸਿਊਟਿਕਲਜ਼ ਨੇ ਬੀ.ਪੀ. ਕੰਟਰੋਲ ਲਈ ਨਵੀਂ ਥੈਰੇਪੀ 'ਸਿਲੇਜ਼ ਟਰਾਇਓ' ਲਾਂਚ ਕੀਤੀ
Ad Position 24