12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਰੋਟਰੀ ਕਲੱਬ ਸਿਲਵਰ ਸਿਟੀ ਨੇ ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਰੋਟਰੀ ਕਲੱਬ ਸਿਲਵਰ ਸਿਟੀ ਵਲੋਂ ਲਗਾਏ ਗਏ ਕੈਂਪ ਦੌਰਾਨ ਖ਼ੂਨਦਾਨੀਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਪ੍ਰਬੰਧਕ | ਅਜੀਤ ਤਸਵੀਰ <br/> 13-04-2026
ਐੱਸ. ਏ. ਐੱਸ. ਨਗਰ, 12 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਵਲੋਂ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-26 ਚੰਡੀਗੜ੍ਹ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਮਾਹਿਰ ਡਾਕਟਰੀ ਟੀਮ ਵਲੋਂ 50 ਤੋਂ ਵੱਧ ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਦੇ ਪ੍ਰਧਾਨ ਡਾ. ਜਗਦੀਪ ਸਿੰਘ ਨੇ ਟ੍ਰਾਈਸਿਟੀ ਖੇਤਰ ਵਿਚ ਸਵੈ-ਇੱਛੁਕ ਖ਼ੂਨਦਾਨੀਆਂ ਦੀ ਵੱਧ ਰਹੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਬਲੱਡ ਬੈਂਕ 24 ਘੰਟੇ ਐਮਰਜੈਂਸੀ ਲੋੜਾਂ ਨੂੰ ਪੂਰਾ ਕਰਨ ਲਈ ਕੰਮ ਕਰਦੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਸਹਿਯੋਗ ਦੀ ਲੋੜ ਹੁੰਦੀ ਹੈ | ਇਸ ਮੌਕੇ ਕਾਲਜ ਪਿ੍ੰ. ਡਾ. ਰੇਣੁਕਾ ਟੰਡਨ ਨੇ ਦੱਸਿਆ ਕਿ ਸੰਸਥਾ ਵਲੋਂ ਸਮੇਂ-ਸਮੇਂ 'ਤੇ ਅਜਿਹੇ ਸਮਾਜਿਕ ਉਪਰਾਲੇ ਕੀਤੇ ਜਾਂਦੇ ਹਨ ਅਤੇ ਭਵਿੱਖ ਵਿਚ ਵੀ ਅਜਿਹੇ ਨੇਕ ਕਾਰਜ ਜਾਰੀ ਰੱਖੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ 13ਵੀਂ ਬਟਾਲੀਅਨ ਸੀ.ਆਰ.ਪੀ.ਐਫ ਹੈੱਡਕੁਆਟਰ 'ਚ ਬਹਾਦਰੀ ਦਿਵਸ ਮਨਾਇਆ <br/> ਅਗਲੀ ਖ਼ਬਰ ਘਰ ਦਾ ਤਾਲਾ ਤੋੜ ਭਾਰਤੀ ਕਰੰਸੀ ਅਤੇ ਗਹਿਣੇ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ ਦੋਸ਼ੀ ਪਾਸੋਂ ਪੰਜੇਬਾਂ ਅਤੇ ਭਾਰਤੀ ਕਰੰਸੀ...
Ad Position 24