12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਵੱਖ-ਵੱਖ ਟੈਸਟਾਂ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਨੂੰ ਮਿਲੇਗੀ ਵਿੱਤੀ ਸਹਾਇਤਾ- ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 13-04-2026
ਚੰਡੀਗੜ੍ਹ, 12 ਅਪ੍ਰੈਲ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਹੈ ਕਿ ਰਾਜ ਦੇ ਯੂ.ਪੀ.ਐਸ.ਸੀ, ਐਚ.ਪੀ.ਐਸ.ਸੀ ਅਤੇ ਜੁਡੀਸ਼ਰੀ ਦੇ ਪ੍ਰੀ-ਐਗਜ਼ਾਮ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਅਗਲੀ ਕੋਚਿੰਗ ਫੀਸ ਦੀ ਭਰਪਾਈ ਕਰਨ ਲਈ ਸੂਬਾ ਸਰਕਾਰ ਵਲੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ 'ਮੁੱਖ ਮੰਤਰੀ ਯੁਵਾ ਪ੍ਰਤਿਭਾ ਪ੍ਰੋਤਸਾਹਨ ਯੋਜਨਾ' ਤਹਿਤ ਆਰਥਿਕ ਤੌਰ 'ਤੇ ਕਮਜ਼ੋਰ ਨੌਜਵਾਨਾਂ ਨੂੰ 25 ਹਜ਼ਾਰ ਤੋਂ ਲੈ ਕੇ 70 ਹਜ਼ਾਰ ਰੁਪਏ ਤੱਕ ਦੀ ਵਿੱਤੀ ਮਦਦ ਦਿੱਤੀ ਜਾਵੇਗੀ | ਮੁੱਖ ਮੰਤਰੀ ਅੱਜ ਇੱਥੇ ਸੰਘ ਲੋਕ ਸੇਵਾ ਕਮਿਸ਼ਨ ਵੱਲੋਂ ਹਰਿਆਣਾ ਦੇ ਨਵ-ਨਿਯੁਕਤ ਨੌਜਵਾਨਾਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ | ਇਸ ਮੌਕੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਡਾ. ਅਮਿਤ ਅਗਰਵਾਲ, ਮੁੱਖ ਮੰਤਰੀ ਦੇ ਓ.ਐਸ.ਡੀ. ਭਾਰਤ ਭੂਸ਼ਣ ਭਾਰਤੀ ਅਤੇ ਰਾਕੇਸ਼ ਸੰਧੂ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਡਾਇਰੈਕਟਰ (ਪ੍ਰਸ਼ਾਸ਼ਨ) ਸ੍ਰੀਮਤੀ ਵਰਸ਼ਾ ਖਾਂਗਵਾਲ, ਸ਼ਹੀਦ ਸਮਾਰਕ ਅੰਬਾਲਾ ਦੇ ਡਾਇਰੈਕਟਰ ਡਾ. ਕੁਲਦੀਪ ਸੈਣੀ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਸਨ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਸੰਕਲਪ-ਪੱਤਰ ਵਿੱਚ 'ਮੁੱਖ ਮੰਤਰੀ ਯੁਵਾ ਪ੍ਰਤਿਭਾ ਪ੍ਰੋਤਸਾਹਨ ਯੋਜਨਾ' ਸ਼ੁਰੂ ਕਰਨ ਦਾ ਸੰਕਲਪ ਲਿਆ ਸੀ, ਜਿਸ ਨੂੰ ਹਕੀਕਤ ਵਿੱਚ ਉਤਾਰਦਿਆਂ | ਹੁਣ ਇਸ ਯੋਜਨਾ ਤਹਿਤ ਆਰਥਿਕ ਤੌਰ 'ਤੇ ਕਮਜ਼ੋਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ., ਐਚ.ਪੀ.ਐਸ.ਸੀ. ਅਤੇ ਜੁਡੀਸ਼ਰੀ ਦੇ ਪ੍ਰੀ-ਐਗਜ਼ਾਮ ਪਾਸ ਕਰਨ 'ਤੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ 1 ਲੱਖ ਰੁਪਏ ਤੱਕ ਹੈ, ਉਨ੍ਹਾਂ ਦੇ ਬੱਚਿਆਂ ਨੂੰ 70 ਹਜ਼ਾਰ ਰੁਪਏ,1.80 ਲੱਖ ਰੁਪਏ ਤੱਕ ਦੀ ਆਮਦਨ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ 60 ਹਜ਼ਾਰ ਰੁਪਏ,1.80 ਲੱਖ ਤੋਂ 3 ਲੱਖ ਰੁਪਏ ਤੱਕ ਦੀ ਆਮਦਨ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ 50 ਹਜ਼ਾਰ ਰੁਪਏ, 3 ਲੱਖ ਤੋਂ 5 ਲੱਖ ਰੁਪਏ ਤੱਕ ਦੀ ਆਮਦਨ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ 25 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਰਾਜ ਦੀਆਂ ਸਾਰੀਆਂ ਸਰਕਾਰੀ ਯੂਨੀਵਰਸਿਟੀਆਂ ਵਿੱਚ ਯੂ.ਪੀ.ਐਸ.ਸੀ. ਅਤੇ ਐਚ.ਪੀ.ਐਸ.ਸੀ. ਪ੍ਰੀਖਿਆਵਾਂ ਦੀ ਕੋਚਿੰਗ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਕਲਾਗ੍ਰਾਮ 'ਚ ਵਿਸਾਖੀ ਉਤਸਵ-2026 ਤਹਿਤ ਲੋਕ ਨਾਚਾਂ ਦੀ ਰਹੀ ਧੂਮ <br/> ਅਗਲੀ ਖ਼ਬਰ ਖਿਜ਼ਰਾਬਾਦ-ਸੁਲੇਮਪੁਰ ਕਲਾਂ-ਚਟੌਲੀ ਮਾਰਗ ਦੀ ਹਾਲਤ ਖਸਤਾ ਹੋਣ ਕਾਰਨ ਲੋਕਾਂ 'ਚ ਰੋਸ <br/>
Ad Position 24