12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਖਿਜ਼ਰਾਬਾਦ-ਸੁਲੇਮਪੁਰ ਕਲਾਂ-ਚਟੌਲੀ ਮਾਰਗ ਦੀ ਹਾਲਤ ਖਸਤਾ ਹੋਣ ਕਾਰਨ ਲੋਕਾਂ 'ਚ ਰੋਸ <br/>

Ad Position 21
No active advertisement
ਅਜੀਤ ਡੈਸਕ 13-04-2026
ਮਾਜਰੀ, 12 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ-ਸੁਲੇਮਪੁਰ ਕਲਾਂ-ਚਟੌਲੀ ਮਾਰਗ ਦੀ ਹਾਲਤ ਖਸਤਾ ਬਣੀ ਹੋਈ ਹੈ | ਇਸ ਮਾਰਗ ਦੀ ਵਰਤੋਂ ਬਲਾਕ ਮਾਜਰੀ ਖੇਤਰ ਦੇ ਦੋ ਦਰਜਨ ਤੋਂ ਵੱਧ ਪਿੰਡਾਂ ਦੇ ਲੋਕ ਕੁਰਾਲੀ ਤੇ ਰੋਪੜ ਨੂੰ ਆਉਣ-ਜਾਣ ਲਈ ਕਰਦੇ ਹਨ, ਪਰ ਸੜਕ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਹੋਣ ਕਾਰਨ ਰੋਜ਼ਾਨਾ ਹੀ ਹਾਦਸੇ ਵਾਪਰ ਰਹੇ ਹਨ | ਇਨ੍ਹਾਂ ਹਾਲਾਤਾਂ ਦੇ ਬਾਵਜੂਦ 'ਆਪ' ਸਰਕਾਰ ਵਲੋਂ ਇਸ ਸੜਕ 'ਤੇ ਪ੍ਰੀਮਿਕਸ ਤੱਕ ਨਹੀਂ ਪੁਆਈ ਗਈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਰਕਾਰ ਦੇ 4 ਸਾਲਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਉਂਦੇ ਨਹੀਂ ਥੱਕਦੇ | ਇਥੇ ਹੀ ਬਸ ਨਹੀਂ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਵੀ ਬਲਾਕ ਮਾਜਰੀ ਖੇਤਰ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਤੇ ਸੜਕਾਂ ਦੀ ਖਸਤਾ ਹਾਲਤ ਵੱਲ ਹੁਣ ਤੱਕ ਧਿਆਨ ਨਹੀਂ ਦਿੱਤਾ ਗਿਆ, ਜਦਕਿ ਵਿਧਾਇਕਾ ਇਤਿਹਾਸਕ ਕਸਬਾ ਖਿਜ਼ਰਾਬਾਦ ਵਿਖੇ ਹਰ ਸਾਲ ਹੋਣ ਵਾਲੇ ਕੁਸ਼ਤੀ ਦੰਗਲ ਦੌਰਾਨ ਕਈ ਵਾਰ ਇਸ ਸੜਕ ਦੇ ਨਿਰਮਾਣ ਦਾ ਐਲਾਨ ਕਰ ਚੁੱਕੇ ਹਨ | ਖੇਤਰ ਦੇ ਵਸਨੀਕਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਦੀ ਘਟੀਆ ਕਾਰਗੁਜਾਰੀ ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਣਦੇਖੀ ਕਾਰਨ ਸੜਕ ਵਿਚਕਾਰ ਪਏ ਟੋਇਆਂ 'ਚ ਪਾਣੀ ਭਰਨ ਕਰਕੇ ਇਹ ਛੱਪੜ ਦਾ ਰੂਪ ਧਾਰਨ ਕਰ ਚੁੱਕੀ ਹੈ | ਉਨ੍ਹਾਂ ਕਿਹਾ ਕਿ ਬਲਾਕ ਮਾਜਰੀ ਦੇ ਪਿੰਡਾਂ ਦੀਆਂ ਸੰਪਰਕ ਸੜਕਾਂ ਆਪਣੀ ਹੋਂਦ ਗੁਆ ਚੁੱਕੀਆਂ ਹਨ | ਇਨ੍ਹਾਂ ਸੜਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ ਸਿਰਫ਼ ਤਸਵੀਰਾਂ ਖਿਚਵਾਉਣ ਅਤੇ ਵਿਰੋਧੀ ਪਾਰਟੀਆਂ ਨੂੰ ਭੰਡਣ ਤੱਕ ਹੀ ਸੀਮਿਤ ਹੋ ਕੇ ਰਹਿ ਗਏ ਹਨ | ਪਿਛਲੀਆਂ ਸਰਕਾਰਾਂ ਵੀ ਬਲਾਕ ਮਾਜਰੀ ਖੇਤਰ ਦੇ ਪਿੰਡਾਂ ਦੀਆਂ ਸੰਪਰਕ ਸੜਕ ਵੱਲ ਉਚੇਚਾ ਧਿਆਨ ਦੇਣ ਵਿਚ ਨਾਕਾਮ ਰਹੀਆਂ ਸਨ ਅਤੇ ਇਸੇ ਕਾਰਨ ਖੇਤਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ 'ਚ ਵੱਡਾ ਫਤਵਾ ਦਿੱਤਾ ਸੀ, ਪਰ 'ਆਪ' ਸਰਕਾਰ ਨੇ ਸਮੁੱਚੇ ਹਲਕਾ ਖਰੜ ਨੂੰ ਅਣਗੌਲਿਆ ਕਰ ਦਿੱਤਾ, ਜਿਸ ਕਾਰਨ ਲੋਕਾਂ ਦਾ ਕਹਿਣਾ ਹੈ ਕਿ ਮੌਜੂਦਾ ਸਰਕਾਰ ਤਾਂ ਪਹਿਲਾਂ ਰਹਿ ਚੁੱਕੀਆਂ ਸਰਕਾਰਾਂ ਤੋਂ ਵੀ ਨਿਕੰਮੀ ਸਾਬਿਤ ਹੋਈ ਹੈ | ਖੇਤਰ ਦੇ ਲੋਕਾਂ ਨੇ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬਲਾਕ ਮਾਜਰੀ ਖੇਤਰ ਦੇ ਪਿੰਡਾਂ ਦੀਆਂ ਸੰਪਰਕ ਸੜਕਾਂ ਵੱਲ ਉਚੇਚਾ ਧਿਆਨ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਟੈਸਟਾਂ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਨੂੰ ਮਿਲੇਗੀ ਵਿੱਤੀ ਸਹਾਇਤਾ- ਮੁੱਖ ਮੰਤਰੀ ਅਗਲੀ ਖ਼ਬਰ ਅਕਾਲੀ ਆਗੂਆਂ ਦਾ ਮੁੜ ਦੋਸ਼ੀ ਆਗੂਆਂ ਦੀ ਈਨ ਮੰਨਣ ਨਾਲ ਸਵਾਰਥੀ ਚਿਹਰਾ ਹੋਇਆ ਨੰਗਾ : ਆਗੂ <br/>
Ad Position 24