12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪਿੰਡ ਦੁਰਾਲੀ ਵਿਖੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸੁਣੀਆਂ ਵਸਨੀਕਾਂ ਦੀਆਂ ਸਮੱਸਿਆਵਾਂ <br/>

Ad Position 21
No active advertisement
ਪਰਵਿੰਦਰ ਸਿੰਘ ਸੋਹਾਣਾ ਨੂੰ 2027 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਪੱਖ 'ਚ ਭੁਗਤਣ ਦਾ ਭਰੋਸਾ ਦਿੰਦੇ ਹੋਏ ਪਿੰਡ ਦੁਰਾਲੀ ਦੇ ਵਸਨੀਕ | ਅਜੀਤ ਤਸਵੀਰ <br/> 13-04-2026
ਐੱਸ. ਏ. ਐੱਸ. ਨਗਰ, 12 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਅੱਜ ਵਿਸ਼ੇਸ਼ ਤੌਰ 'ਤੇ ਪਿੰਡ ਦੁਰਾਲੀ ਵਿਖੇ ਪਹੁੰਚੇ | ਇਸ ਦੌਰਾਨ ਹਲਕੇ 'ਚ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਤੇ 2027 ਦੀਆਂ ਚੋਣਾਂ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੇ ਭਰੋਸਾ ਦਿੱਤਾ ਕਿ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੌਜੂਦਾ ਬਦਤਰ ਹਾਲਾਤਾਂ 'ਚੋਂ ਬਾਹਰ ਕੱਢ ਸਕਦੀ ਹੈ ਤੇ ਪਿੰਡ ਦੁਰਾਲੀ ਦਾ ਬੱਚਾ-ਬੱਚਾ ਸ਼੍ਰੋਮਣੀ ਅਕਾਲੀ ਦਲ ਦੀ ਜ਼ਬਰਦਸਤ ਜਿੱਤ ਲਈ ਦਿਨ ਰਾਤ ਇਕ ਕਰ ਦੇਵੇਗਾ | ਇਸ ਮੌਕੇ ਮੁਹਤਬਰ ਪਤਵੰਤਿਆਂ ਨੇ ਸੋਹਾਣਾ ਨੂੰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ, ਜਿਸ ਉਪਰੰਤ ਸੋਹਾਣਾ ਨੇ ਕਿਹਾ ਕਿ ਉਨ੍ਹਾਂ ਦਾ ਵਾਅਦਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਹਲਕੇ ਦੇ ਹਰ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾ ਕੇ ਮੁਹਾਲੀ ਨੂੰ ਪੰਜਾਬ 'ਚ ਨੰਬਰ ਇਕ 'ਤੇ ਲਿਆਂਦਾ ਜਾਵੇਗਾ ਅਤੇ ਮੁਹਾਲੀ ਦੇ ਨਵੇਂ ਵਿਕਸਿਤ ਹੋ ਰਹੇ ਇਲਾਕਿਆਂ ਨੂੰ ਮਾੜੇ ਹਾਲਾਤਾਂ ਤੋਂ ਮੁਕਤ ਕਰਵਾ ਕੇ ਸੜਕਾਂ, ਸੀਵਰੇਜ, ਬਿਜਲੀ, ਪੀਣ ਵਾਲੇ ਸਾਫ਼ ਪਾਣੀ ਅਤੇ ਸੁਰੱਖਿਆ ਦੀਆਂ ਸਮੱਸਿਆਵਾਂ ਨੂੰ ਹੱਲ ਕਰਕੇ ਮੇਨ ਸੜਕਾਂ, ਸਾਫ ਸਫਾਈ, ਸੜਕਾਂ ਕੰਢੇ ਹਰਿਆਲੀ ਅਤੇ ਸਟਰੀਟ ਲਾਈਟਾਂ ਦੇ ਬਦਤਰ ਹਾਲਾਤਾਂ ਦਾ ਹੱਲ ਕਰਕੇ ਮੁਹਾਲੀ ਹਲਕੇ ਨੂੰ ਵਿਕਾਸ ਪੱਖੋਂ ਇਕ ਵਧੀਆ ਮਾਡਲ ਬਣਾਇਆ ਜਾਵੇਗਾ | ਇਸ ਮੌਕੇ ਦਿਲਬਾਗ ਸਿੰਘ, ਸੋਹਣ ਸਿੰਘ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਸੋਹਣ ਸਿੰਘ ਨੰਬਰਦਾਰ, ਬਹਾਦਰ ਸਿੰਘ ਨੰਬਰਦਾਰ, ਬਲਬੀਰ ਸਿੰਘ ਨੰਬਰਦਾਰ, ਮਲਕੀਤ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਮਨੌਲੀ ਸਰਕਲ ਪ੍ਰਧਾਨ, ਕਰਮਜੀਤ ਸਿੰਘ ਨੰਬਰਦਾਰ ਮੌਲੀ ਬੈਦਵਾਣ ਸਮੇਤ ਭਾਰੀ ਗਿਣਤੀ 'ਚ ਨਗਰ ਨਿਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਖਰੜ ਨੇ ਸ਼ਹਿਰ ਦਾ ਕਾਗਜ਼ਾਂ 'ਚ ਹੀ ਵਿਕਾਸ ਕੀਤਾ- ਹੈਪੀ ਅਗਲੀ ਖ਼ਬਰ ਵਿਸਾਖੀ ਮੌਕੇ ਮੁਹਾਲੀ ਫਸਟ ਫਾਊਾਡੇਸ਼ਨ ਵਲੋਂ ਮੋਟਰਸਾਈਕਲ ਰੈਲੀ ਗ੍ਰੀਨ ਮੁਹਾਲੀ, ਕਲੀਨ ਮੁਹਾਲੀ ਤੇ ਪਲਾਸਟਿਕ ਫ੍ਰੀ ਮੁਹ...
Ad Position 24