ਐੱਸ. ਏ. ਐੱਸ. ਨਗਰ, 13 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੀ. ਡਬਲਿਊ. ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਵਫ਼ਦ ਦੀ ਮੀਟਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਕੰਮ ਕਰਦੇ ਇਨਲਿਸਟਮੈਂਟ, ਆਊਟਸੋਰਸਿੰਗ ਕਾਮਿਆਂ ਸਮੇਤ ਦਰਜਾ-3 ਤੇ 4 ਫ਼ੀਲਡ ਦੇ ਰੈਗੂਲਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਮੁਹਾਲੀ ਵਿਖੇ ਵਿਭਾਗੀ ਮੁਖੀ ਨਾਲ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿਚ ਤਰਸ ਦੇ ਆਧਾਰ 'ਤੇ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ, ਦਰਜਾ-4 ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਜਲਦ ਕਰਨ, ਟੈਸਟ ਪਾਸ ਕਰਨ ਵਾਲੇ 320 ਕਰਮਚਾਰੀਆਂ ਦੀ ਤਰੱਕੀ ਜਲਦ ਕਰਨ, 20/30/ 50 ਟੈਕਨੀਸ਼ੀਅਨ ਸਕੇਲ ਦੇਣ, ਰੈਵੀਨਿਊ ਕੰਨੈਕਟਰਾਂ ਦੇ ਮਾਣ ਭੱਤੇ ਵਿਚ ਵਾਧਾ ਕਰਨ ਅਤੇ 15 ਫ਼ੀਸਦੀ ਤੇ 6 ਫ਼ੀਸਦੀ ਕੋਟੇ ਤਹਿਤ ਦਰਜਾ-3 ਟੈਕਨੀਸ਼ੀਅਨ ਮੁਲਾਜ਼ਮਾਂ ਨੂੰ ਜੂਨੀਅਰ ਇੰਜੀਨੀਅਰ ਵਜੋਂ ਪ੍ਰਮੋਟ ਕਰਨ ਦੀ ਮੰਗ ਕੀਤੀ | ਇਸ ਮੌਕੇ ਮਲਾਗਰ ਸਿੰਘ, ਮੁਕੇਸ਼ ਕੰਡਾ, ਓਮਕਾਰ ਯਾਦ, ਹਿੰਮਤ ਸਿੰਘ, ਸੁਖਦੇਵ ਸਿੰਘ, ਅਮਰੀਕ ਸਿੰਘ ਤੇ ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |