26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪੰਜਾਬ 'ਚ ਬੇਅਦਬੀ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼ਤ- ਸੰਧਵਾਂ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 14-04-2026
ਐੱਸ. ਏ. ਐੱਸ. ਨਗਰ, 13 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਸਜ਼ਾਵਾਂ ਨੂੰ ਸਖ਼ਤ ਕਰਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿਧਾਨ ਸਭਾ 'ਚ ਪਾਸ ਕਰਨ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਹਾਲੀ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ 'ਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨੀ ਢਾਂਚੇ ਅਤੇ ਨਿਆਂ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਨਵਾਂ ਬਿੱਲ ਲਿਆਂਦਾ ਜਾ ਰਿਹਾ ਹੈ | ਉਨ੍ਹਾਂ ਸਮੁੱਚੀ ਸੰਗਤ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਖ਼ਾਲਸਾ ਪੰਥ ਦੀ ਸਾਜਨਾ ਅਤੇ ਪੰਜ ਪਿਆਰਿਆਂ ਦੀ ਰਚਨਾ ਕੀਤੇ ਜਾਣ ਨਾਲ ਸਿੱਖਾਂ ਨੂੰ ਇਕ ਵਿਲੱਖਣ ਪਛਾਣ ਮਿਲੀ ਹੈ, ਜੋ ਕਿ ਸਰਬੱਤ ਦੇ ਭਲੇ ਦੇ ਸਿਧਾਂਤ 'ਤੇ ਆਧਾਰਿਤ ਹੈ | ਇਸੇ ਦੌਰਾਨ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ 'ਚ ਹੁਣ ਤੱਕ ਦੀ ਕਾਰਵਾਈ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਲਗਭਗ ਸਾਰੇ ਮਾਮਲਿਆਂ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ ਅਤੇ ਕੇਵਲ ਇਕ ਮਾਮਲੇ ਨੂੰ ਛੱਡ ਕੇ ਬਾਕੀ ਸਾਰੇ ਮਾਮਲਿਆਂ 'ਚ ਚਲਾਨ ਅਦਾਲਤ 'ਚ ਪੇਸ਼ ਕੀਤੇ ਜਾ ਚੁੱਕੇ ਹਨ, ਲਿਹਾਜ਼ਾ ਇਹ ਮਾਮਲੇ ਹੁਣ ਅਦਾਲਤ ਦੇ ਵਿਚਾਰ ਅਧੀਨ ਹਨ | ਇਸੇ ਦੌਰਾਨ ਪੱਤਰਕਾਰਾਂ ਵਲੋਂ ਨਵੇਂ ਬਿੱਲ ਸੰਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਠਾਏ ਗਏ ਇਤਰਾਜ਼ਾਂ ਬਾਰੇ ਪੁੱਛੇ ਜਾਣ 'ਤੇ ਸਪੀਕਰ ਸੰਧਵਾਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਨ੍ਹਾਂ ਮਸਲਿਆਂ ਨੂੰ ਸੁਲਝਾਉਣ ਲਈ ਉਨ੍ਹਾਂ ਕੋਲ ਕਾਫ਼ੀ ਮੌਕੇ ਸਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਨਿਆਂ ਨਹੀਂ ਦਿੱਤਾ, ਉਨ੍ਹਾਂ ਨੂੰ ਹੁਣ ਮੌਜੂਦਾ ਕੋਸ਼ਿਸ਼ਾਂ 'ਚ ਰੁਕਾਵਟ ਪਾਉਣ ਦਾ ਵੀ ਹੱਕ ਨਹੀਂ | ਇਸ ਮੌਕੇ ਸਪੀਕਰ ਸੰਧਵਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਅੰਗਾਂ ਦੀ ਗੈਰ-ਕਾਨੂੰਨੀ ਖਰੀਦੋ-ਫਰੋਖਤ ਦੇ ਮਾਮਲੇ 'ਚ ਹਸਪਤਾਲ ਦੇ ਮਾਲਕ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰ... ਅਗਲੀ ਖ਼ਬਰ ਥਾਪਰ ਇੰਸਟੀਚਿਊਟ ਦਾ ਗਲੋਬਲ ਅਕਾਦਮਿਕ ਲੀਡਰਸ਼ਿਪ ਸੰਮੇਲਨ ਸਮਾਪਤ
Ad Position 24