ਚੰਡੀਗੜ੍ਹ ਦੇ ਵੱਖ-ਵੱਖ ਗੁਰਦੁਆਰਿਆਂ 'ਚ ਖ਼ਾਲਸਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ
ਅਜੀਤ ਡੈਸਕ
15-04-2026
ਗੁਰਇੰਦਰ ਬੀਰ ਸਿੰਘ ਦੁਆਰਾ ਕੀਤਾ ਗਿਆ ਧੰਨਵਾਦ
ਇਸੇ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਕਟਰ-34 ਚੰਡੀਗੜ੍ਹ ਵਿਖੇ ਵੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸਵੇਰ ਸਮੇਂ ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ, ਗਿਆਨੀ ਜਸਵਿੰਦਰ ਸਿੰਘ ਹੈੱਡ ਗ੍ਰੰਥੀ, ਮਾਤਾ ਗੁਜਰੀ ਸੁਖਮਣੀ ਸਿਮਰਨ ਸਭਾ, ਡਾ. ਕਮਲੇਸ਼ ਇੰਦਰ ਸਿੰਘ ਚੰਡੀਗੜ੍ਹ ਵਾਲੇ,ਜੰਗ ਖ਼ਾਲਸਾ ਸੇਵਾ ਸੋਸਾਇਟੀ, ਭਾਈ ਅਰਵਿੰਦਰਜੀਤ ਸਿੰਘ ਕਿੱਟੂ ਵੀਰ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ ਦੇ ਵਿਦਿਆਰਥੀ, ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਾਲਿਆਂ ਵਲੋਂ ਕੀਰਤਨ ਦੇ ਜਰੀਏ ਗੁਰੂ ਸ਼ਬਦ ਦੀ ਸਾਂਝ ਸੰਗਤਾਂ ਨਾਲ ਪਾਈ ਗਈ | ਇਸੇ ਤਰ੍ਹਾਂ ਸ਼ਾਮ ਦੇ ਸਮੇਂ ਵੀ ਇਨ੍ਹਾਂ ਰਾਗੀ ਜੱਥਿਆਂ ਵਲੋਂ ਗੁਰਬਾਣੀ ਨਾਲ ਸੰਗਤ ਦਾ ਜੱਸ ਪਾਇਆ | ਇਸੇ ਲੜੀ ਤਹਿਤ ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਸੈਕਟਰ-22 ਚੰਡੀਗੜ੍ਹ ਵਲੋਂ ਵੀ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ | ਇਨ੍ਹਾਂ ਵਿਚ ਇਸਤਰੀ ਸਤਿਸੰਗ ਜਥਾ ਸੈਕਟਰ-22, ਭਾਈ ਸੁਖਦੀਪ ਸਿੰਘ ਕਥਾ ਵਾਚਕ, ਭਾਈ ਸਤਬੀਰ ਸਿੰਘ, ਭਾਈ ਅਰਵਿੰਦਜੀਤ, ਭਾਈ ਹਰਿੰਦਰ ਸਿੰਘ ਸਵਾੜੇ ਵਾਲੇ, ਭਾਈ ਸੁਖਦੀਪ ਸਿੰਘ ਦਮਦਮੀ ਟਕਸਾਲ, ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਇਛਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਂ ਵੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਗੁਰੂ ਸਾਹਿਬ ਦੀ ਅਤੇ ਗੁਰ ਇਤਿਹਾਸ ਦੇ ਗੱਲ ਸੰਗਤਾਂ ਦੇ ਸਨਮੁੱਖ ਕੀਤੀ | ਇਸੇ ਦੌਰਾਨ ਚੰਡੀਗੜ੍ਹ ਦੇ ਪੈਂਦੇ ਪਿੰਡ ਮੌਲੀ ਜਗਰਾ ਵਿਚ ਵੀ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ | ਇਸ ਮੌਕੇ ਬੱਚਿਆਂ ਲਈ ਸਿੱਖ ਇਤਿਹਾਸ ਸਬੰਧੀ ਪ੍ਰੋਗਰਾਮ ਵੀ ਕਰਵਾਏ ਗਏ | ਇਸੇ ਤਰਾਂ ਗੁਰਦੁਆਰਾ ਸਾਹਿਬ ਸੈਕਟਰ-29 , ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਤਸੰਗ ਸੈਕਟਰ-21 ,ਗੁਰਦੁਆਰਾ ਸਥਾਪਨ ਕਮੇਟੀ ਸੈਕਟਰ-23 ਚੰਡੀਗੜ੍ਹ, ਨਾਨਕਸਰ ਗੁਰਦੁਆਰਾ ਸੈਕਟਰ 28, ਗੁਰਦੁਆਰਾ ਸਿੰਘ ਸਭਾ ਸੈਕਟਰ-19, ਸੈਕਟਰ-8 ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਸੈਕਟਰ 46 ਅਤੇ ਸ਼ਹਿਰ ਤੇ ਹੋਰ ਵੱਖ-ਵੱਖ ਗੁਰਦੁਆਰਿਆਂ ਵਿਚ ਵੀ ਖ਼ਾਲਸਾ ਸਾਜਨਾ ਦਿਵਸ ਨੂੰ ਵਿਸਾਖੀ ਦੇ ਮੌਕੇ 'ਤੇ ਪੂਰੀ ਸ਼ਰਧਾ ਨਾਲ ਮਨਾਇਆ ਗਿਆ |
ਜ਼ਿਲ੍ਹਾ ਮੁਹਾਲੀ ਅੰਦਰ ਸ਼ਰਧਾ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ
ਐੱਸ. ਏ. ਐੱਸ. ਨਗਰ, (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੁਹਾਲੀ ਅੰਦਰ ਵੱਖ-ਵੱਖ ਥਾਈਾ ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧ 'ਚ ਸਭ ਤੋਂ ਪਹਿਲਾਂ ਗੁਰੂ-ਘਰਾਂ ਵਿਖੇ ਪਾਠ ਦੇ ਭੋਗ ਪਾਏ, ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ | ਇਸੇ ਲੜੀ ਤਹਿਤ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਬੀਬੀ ਬਲਵਿੰਦਰ ਕੌਰ ਅਤੇ ਜਲੰਧਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਚਿੜੀਆਂ ਨੂੰ ਬਾਜ ਬਣਾਉਣ ਭਾਵ ਖ਼ਾਲਸਾ ਪੰਥ ਦੀ ਸਾਜਨਾ ਕਰਨ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ 'ਚ ਵਿਸਥਾਰ ਸਹਿਤ ਸੁਣਾਇਆ | ਇਸ ਤੋਂ ਬਾਅਦ ਭਾਈ ਚਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਬਾਅਦ ਭਾਈ ਗੁਰਵਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ, ਸੰਤ ਬਾਬਾ ਸਵਰਨ ਸਿੰਘ ਲੁਧਿਆਣਾ ਵਾਲਿਆਂ, ਬੀਬੀ ਹਰਜਿੰਦਰ ਕੌਰ ਬਟਾਲਾ ਵਾਲਿਆਂ, ਭਾਈ ਮਹੀਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਜਸਵਿੰਦਰ ਸਿੰਘ ਲੁਧਿਆਣਾ ਵਾਲਿਆਂ, ਭਾਈ ਨਰਿੰਦਰ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ ਵਾਲਿਆਂ, ਭਾਈ ਓਾਕਾਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ ਵਾਲਿਆਂ, ਭਾਈ ਗੁਰਦੀਪ ਸਿੰਘ ਖੰਨੇ ਵਾਲਿਆਂ, ਭਾਈ ਹਰਪ੍ਰੀਤ ਸਿੰਘ ਤੇ ਭਾਈ ਮਹਿੰਦਰ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | 'ਖ਼ਾਲਸਾ ਸਾਜਨਾ ਦਿਵਸ' ਨੂੰ ਮੁੱਖ ਰੱਖਦਿਆਂ ਦਰਬਾਰ ਸਾਹਿਬ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ, ਜਦਕਿ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਪੂਰੇ ਰਸਤੇ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਸੀ | ਇਸ ਮੌਕੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ | ਇਸ ਮੌਕੇ ਵਿਸ਼ਾਲ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ | ਇਸੇ ਤਰ੍ਹਾਂ ਮੁਹਾਲੀ ਦੇ ਸੈਕਟਰ-79 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਵੀ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਅਮਰਜੀਤ ਸਿੰਘ ਫ਼ਤਿਹ ਅਤੇ ਹਜ਼ੂਰੀ ਰਾਗੀ ਭਾਈ ਈਸ਼ਪਾਲ ਸਿੰਘ ਅੰਮਿ੍ਤਸਰ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ, ਜਦਕਿ ਭਾਈ ਜਸਵੀਰ ਸਿੰਘ ਜੋਸ਼ ਮਾਛੀਵਾੜਾ ਸਾਹਿਬ ਵਾਲਿਆਂ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਗੁਰ-ਇਤਿਹਾਸ ਦੁਆਰਾ ਨਿਹਾਲ ਕੀਤਾ ਗਿਆ | ਇਸੇ ਦੌਰਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕਸ਼ਮੀਰ ਸਿੰਘ ਵਲੋਂ ਸਮੁੱਚੀ ਸੰਗਤ ਦੀ ਚੜ੍ਹਦਾ ਕਲਾ ਲਈ ਗੁਰੂ ਮਹਾਰਾਜ ਦੇ ਚਰਨਾਂ 'ਚ ਅਰਦਾਸ ਕੀਤੀ ਗਈ | ਅੰਤ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਜਿੰਦਰ ਸਿੰਘ, ਗੁਰਮੀਤ ਸਿੰਘ, ਪਰਮਿੰਦਰ ਸਿੰਘ, ਬਿ੍ਗੇਡੀਅਰ ਅਰੋੜਾ ਜੀ, ਅਵਤਾਰ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਧਰਮਵੀਰ ਸਿੰਘ, ਸੁੱਚਾ ਸਿੰਘ, ਹਰਜਿੰਦਰਪਾਲ ਸਿੰਘ, ਬੀਬੀ ਰਮਿੰਦਰ ਕੌਰ, ਅਮਨਪ੍ਰੀਤ ਕੌਰ, ਅਵਿਨਾਸ਼ ਕੌਰ, ਜਸਵੀਰ ਕੌਰ, ਬਲਜੀਤ ਕੌਰ ਤੇ ਜਸਪਾਲ ਸਿੰਘ ਸਮੇਤ ਹੋਰ ਵੀ ਸੰਗਤਾਂ ਹਾਜ਼ਰ ਸਨ |
ਖਰੜ ਤੋਂ ਤਰਸੇਮ ਸਿੰਘ ਜੰਡਪੁਰੀ ਅਨੁਸਾਰ-ਖਰੜ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸੇ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੰਨੀ ਇਨਕਲੇਵ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਸਿਮਰਨਜੀਤ ਸਿੰਘ ਅੰਗਦ ਹਜ਼ੂਰੀ ਰਾਗੀ ਵਲੋਂ ਕੀਰਤਨ ਰਾਹੀਂ ਅਤੇ ਭਾਈ ਬਲਵੀਰ ਸਿੰਘ ਰੰਗੀਲਾ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਚਰਨ ਸਿੰਘ ਨੇ ਕਥਾ ਕਰਦਿਆਂ ਸੰਗਤਾਂ ਨੂੰ ਵਿਸਾਖੀ ਦੇ ਤਿਉਹਾਰ ਦੇ ਮਹੱਤਵ ਅਤੇ ਗੁਰ-ਇਤਿਹਾਸ ਤੋਂ ਜਾਣੂ ਕਰਵਾਇਆ | ਵਿਸਾਖੀ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਵਿਖੇ ਬੀਤੀ 11 ਅਪ੍ਰੈਲ ਨੂੰ ਮਹਾਨ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ ਸੀ, ਜਿਸ ਦੌਰਾਨ ਕਰੀਬ 30 ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ ਸਨ | ਸਮਾਗਮ ਦੇ ਅੰਤ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਬੱਬੂ ਨੇ ਸੰਗਤਾਂ ਨੂੰ ਜਿਥੇ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ, ਉਥੇ ਹੀ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਵੀ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਹਰਮੇਸ਼ ਸਿੰਘ, ਜਨਰਲ ਸਕੱਤਰ ਪ੍ਰੇਮ ਸਿੰਘ ਮਲੋਆ, ਮਨਜੀਤ ਸਿੰਘ ਜਾਖੂ, ਤਰਲੋਚਨ ਸਿੰਘ, ਬੇਅੰਤ ਸਿੰਘ, ਭਗਵੰਤ ਸਿੰਘ ਖਜ਼ਾਨਚੀ, ਹਰਮਿੰਦਰ ਸਿੰਘ, ਗੋਪਾਲ ਸਿੰਘ, ਕੁਲਵਿੰਦਰ ਸਿੰਘ, ਹਰਭਜਨ ਸਿੰਘ ਤੇ ਸੋਹਨ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਵੀ ਹਾਜ਼ਰ ਸਨ | ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਨਿਊ ਸੰਨੀ ਇਨਕਲੇਵ ਵਿਖੇ ਵੀ ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ਅਤੇ ਰਾਗੀ ਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ, ਇੰਦਰਜੀਤ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ, ਸ਼ਰਨਜੀਤ ਸਿੰਘ ਤੇ ਇਕਬਾਲ ਸਿੰਘ ਤੋਂ ਇਲਾਵਾ ਹੋਰ ਵੀ ਸੰਗਤਾਂ ਹਾਜ਼ਰ ਸਨ | ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਗਤ ਖਰੜ ਵਿਖੇ ਵੀ ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ, ਜਿਥੇ ਕਿ ਸੰਤਾਂ-ਮਹਾਂਪੁਰਸ਼ਾਂ ਵਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਨੇਕ ਸਿੰਘ ਦੇਵਪੁਰੀ ਅਤੇ ਮੇਵਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਵੀ ਹਾਜ਼ਰ ਸਨ | ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਨਗਰ ਖਰੜ, ਗੁਰਦੁਆਰਾ ਦਸਮੇਸ਼ ਨਗਰ, ਗੁਰਦੁਆਰਾ ਅਕਾਲੀ ਦਫ਼ਤਰ ਅਤੇ ਗੁਰਦੁਆਰਾ ਰਣਜੀਤ ਨਗਰ ਵਿਖੇ ਵੀ ਵਿਸਾਖੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਸਮਾਗਮ ਕਰਵਾਏ ਗਏ | ਸਮਾਗਮਾਂ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਮਾਜਰੀ ਤੋਂ ਕੁਲਵੰਤ ਸਿੰਘ ਧੀਮਾਨ ਅਨੁਸਾਰ-ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਦੇ ਪਾਵਨ ਪਵਿੱਤਰ ਅਸਥਾਨ ਵਿਖੇ ਵੀ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧ ਵਿਚ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਹੈੱਡ ਗ੍ਰੰਥੀ ਲਵਪ੍ਰੀਤ ਸਿੰਘ ਦੇ ਜਥੇ ਵਲੋਂ ਕੀਰਤਨ ਰਾਹੀਂ, ਜਦਕਿ ਢਾਡੀ ਸਨਮੁੱਖ ਸਿੰਘ ਛਬੀਲ ਈਸੜੂ ਵਾਲਿਆਂ ਦੇ ਜਥੇ ਵਲੋਂ ਗੁਰ-ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸੇ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਖਿਜ਼ਰਾਬਾਦ ਤੇ ਮੀਤ ਪ੍ਰਧਾਨ ਹਰਦੀਪ ਸਿੰਘ ਖਿਜ਼ਰਾਬਾਦ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਕਰਵਾਉਣ ਵਾਲੇ ਪਰਿਵਾਰ ਦੇ ਮੈਂਬਰਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ਮਨਦੀਪ ਸਿੰਘ ਖਿਜ਼ਰਾਬਾਦ, ਮੈਂਬਰ ਗੁਰਮੀਤ ਸਿੰਘ ਮੀਆਂਪੁਰ ਚੰਗਰ, ਅਮਰ ਸਿੰਘ ਅਕਾਲੀ, ਸਾਬਕਾ ਸਰਪੰਚ ਗੁਰਿੰਦਰ ਸਿੰਘ ਖਿਜ਼ਰਾਬਾਦ, ਬਲਜਿੰਦਰ ਸਿੰਘ ਭੇਲੀ ਪੰਚ, ਕਿ੍ਪਾਲ ਸਿੰਘ ਖਿਜ਼ਰਾਬਾਦ ਸਾਬਕਾ ਚੇਅਰਮੈਨ, ਜਸਪਾਲ ਸਿੰਘ ਖਿਜ਼ਰਾਬਾਦ, ਗੁਰਪ੍ਰੀਤ ਸਿੰਘ ਤੇ ਮਾਸਟਰ ਹਰਮਿੰਦਰ ਸਿੰਘ ਖਿਜ਼ਰਾਬਾਦ ਆਦਿ ਵੀ ਹਾਜ਼ਰ ਸਨ | ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸੇ ਤਰ੍ਹਾਂ ਗੁਰਦੁਆਰਾ ਦਮਦਮਾ ਸਾਹਿਬ ਪਾਤਿਸ਼ਾਹੀ ਦਸਵੀਂ ਵਿਖੇ ਵੀ ਖ਼ਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ, ਉਪਰੰਤ ਰਾਗੀ ਜਥੇ ਵਲੋਂ ਜੁੜੀ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ |
ਲਾਲੜੂ ਤੋਂ ਰਾਜਬੀਰ ਸਿੰਘ ਅਨੁਸਾਰ-ਲਾਲੜੂ ਅਤੇ ਹੰਡੇਸਰਾ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਵਿਸਾਖੀ ਦੇ ਤਿਉਹਾਰ ਮੌਕੇ ਪਿੰਡ ਧਰਮਗੜ੍ਹ, ਡੈਹਰ, ਦੱਪਰ, ਜਾਸਤਨਾਂ ਕਲਾਂ, ਸਰਸੀਣੀ, ਰਾਣੀਮਾਜਰਾ, ਸਿਤਾਰਪੁਰ, ਹਮਾਂਯੂਪੁਰ-ਤਸਿੰਬਲੀ, ਜੌਲਾ ਕਲਾਂ, ਮਲਕਪੁਰ, ਸਰਦਾਰਪੁਰਾ ਤੇ ਲਾਲੜੂ ਮੰਡੀ ਆਦਿ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸੇ ਲੜੀ ਤਹਿਤ ਪਿੰਡ ਧਰਮਗੜ੍ਹ ਵਿਖੇ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਬੀਬੀ ਕਿਰਨਜੀਤ ਕੌਰ ਪੰਜੌਲਾ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਖ਼ਾਲਸਾ ਪੰਥ ਦੀ ਸਿਰਜਣਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਉਨ੍ਹਾਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਚਲਾਏ ਗਏ ਸਿੱਖ ਧਰਮ ਦੇ ਸਿਧਾਂਤਾਂ 'ਤੇ ਚਾਨਣਾ ਪਾਉਂਦਿਆਂ ਨੌਜਵਾਨਾਂ ਨੂੰ ਅੰਮਿ੍ਤ ਛਕਣ ਸੰਬੰਧੀ ਪ੍ਰੇਰਿਤ ਕੀਤਾ | ਸਮਾਗਮ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ ਨੇ ਵੀ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਖ਼ਾਲਸਾ ਪੰਥ ਦੇ ਸਿਰਜਣਾ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਜਗਦੀਪ ਸਿੰਘ ਰਾਜਪੁਰਾ ਵਾਲੇ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ, ਪ੍ਰੀਤਮ ਸਿੰਘ, ਸੁਰਿੰਦਰ ਸਿੰਘ ਧਰਮਗੜ੍ਹ, ਮਨਦੀਪ ਸਿੰਘ, ਮਾਸਟਰ ਨੈਬ ਸਿੰਘ, ਸਤਪਾਲ ਸਿੰਘ, ਹਰਦੀਪ ਸਿੰਘ, ਅਮਰਜੀਤ ਸਿੰਘ, ਹਰਨੇਕ ਸਿੰਘ, ਜਸਵਿੰਦਰ ਸਿੰਘ, ਕਿ੍ਸ਼ਨ ਸਿੰਘ, ਬਲਜੀਤ ਸਿੰਘ ਤੇ ਬਲਿਹਾਰ ਸਿੰਘ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ | ਇਸੇ ਤਰ੍ਹਾਂ ਪਿੰਡ ਡੈਹਰ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਂਦਿਆਂ ਰਾਗੀ ਸਿੰਘਾਂ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਗਏ ਮਾਰਚ 'ਤੇ ਚੱਲਣ ਦਾ ਸੱਦਾ ਦਿੱਤਾ ਗਿਆ |
ਕੁਰਾਲੀ ਤੋਂ ਹਰਪ੍ਰੀਤ ਸਿੰਘ ਅਨੁਸਾਰ-ਖ਼ਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਅੱਜ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਥਾਨਕ ਸ਼ਹਿਰ 'ਚ ਵਿਸਾਖੀ ਮੌਕੇ ਮੁੱਖ ਸਮਾਗਮ ਸ਼ਹਿਰ ਦੇ ਮੋਰਿੰਡਾ ਮਾਰਗ 'ਤੇ ਸਥਿਤ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਧਾਨ ਪਿ੍ੰ ਸਵਰਨ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦੇ ਪਹਿਲੇ ਚਰਨ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਅਮਰੀਕ ਸਿੰਘ ਸੱਲੋਮਾਜਰਾ ਸਮੇਤ ਹੋਰਨਾਂ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਵਿਸਾਖੀ ਦੇ ਇਤਿਹਾਸ ਨਾਲ ਜੋੜਿਆ ਗਿਆ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਅਤੇ ਅੰਮਿ੍ਤ ਦੇ ਧਾਰਨੀ ਹੋਣ ਸੰਬੰਧੀ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ, ਸਾਹਿਬ ਸਿੰਘ ਬਡਾਲੀ ਤੇ ਬਲਵਿੰਦਰ ਸਿੰਘ ਰਕੌਲੀ ਆਦਿ ਆਗੂਆਂ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਵਿਸਾਖੀ ਦੇ ਸ਼ੁਭ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਪਾਲਇੰਦਰ ਸਿੰਘ ਬਾਠ, ਸੁਰਿੰਦਰ ਸਿੰਘ ਕਿਸ਼ਨਪੁਰਾ ਤੇ ਸੁਰਿੰਦਰ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |