11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੈਂਗਸਟਰਾਂ 'ਤੇ ਵਾਰ ਦਾ 84ਵਾਂ ਦਿਨ: ਪੁਲਿਸ ਵਲੋਂ 566 ਥਾਵਾਂ 'ਤੇ ਛਾਪੇਮਾਰੀ, 311 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 15-04-2026
ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 84ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 84ਵੇਂ ਦਿਨ ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 311 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 21,154 ਹੋ ਗਈਆਂ | ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਕੋਲੋ ਛੇ ਹਥਿਆਰ ਵੀ ਬਰਾਮਦ ਹੋਏ ਹਨ, ਜਦੋਂ ਕਿ 126 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਨਿਊ ਚੰਡੀਗੜ੍ਹ 'ਚ ਗੁਰਬਤ ਨੂੰ ਬਿਆਨ ਕਰਦੀ ਲਘੂ ਫ਼ਿਲਮ 'ਸਾਈਕਲ' ਦੀ ਸ਼ੂਟਿੰਗ ਹੋਈ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ
Ad Position 24