11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਰਾਣਾ ਗਿੱਲ ਨੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਚੱਲ ਰਹੀ ਸੇਵਾ 'ਚ ਪਾਇਆ ਯੋਗਦਾਨ <br/>

Ad Position 21
No active advertisement
ਪਿੰਡ ਖੇੜਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਣਾ ਰਣਜੀਤ ਸਿੰਘ ਗਿੱਲ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ | ਤਸਵੀਰ : ਕੁਲਵੰਤ ਸਿੰਘ ਧੀਮਾਨ <br/> 15-04-2026
ਮਾਜਰੀ, 14 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਪਿੰਡ ਖੇੜਾ ਦੀ ਸੰਗਤ ਵਲੋਂ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸੀਨੀਅਰ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ | ਇਸ ਮੌਕੇ ਰਾਣਾ ਗਿੱਲ ਨੇ ਸਮੁੱਚੀ ਸੰਗਤ ਨੂੰ ਖ਼ਾਲਸਾ ਦੇ ਸਾਜਨਾ ਦਿਵਸ ਤੇ ਵਿਸਾਖੀ ਦੀ ਮੁਬਾਰਕਬਾਦ ਦਿੱਤੀ | ਇਸੇ ਦੌਰਾਨ ਰਾਣਾ ਗਿੱਲ ਨੇ ਆਪਣੀ ਨੇਕ ਕਮਾਈ 'ਚੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਚੱਲ ਰਹੀ ਸੇਵਾ 'ਚ ਯੋਗਦਾਨ ਪਾਉਣ ਲਈ 1 ਲੱਖ ਰੁ. ਦੀ ਨਕਦ ਰਾਸ਼ੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੂੰ ਭੇਟ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਨੇ ਸਮਾਜ ਸੇਵੀ ਪਾਲਇੰਦਰਜੀਤ ਸਿੰਘ ਬਾਠ ਵਲੋਂ ਵੀ 31,000 ਰੁ. ਯੋਗਦਾਨ ਪਾਇਆ | ਉਨ੍ਹਾਂ ਹੋਰਨਾਂ ਸੰਗਤਾਂ ਨੂੰ ਵੀ ਇਸ ਨੇਕ ਕਾਰਜ 'ਚ ਤਨ, ਮਨ ਤੇ ਧੰਨ ਸਹਿਯੋਗ ਕਰਨ ਦੀ ਅਪੀਲ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੇਜਰ ਸਿੰਘ, ਜਗਤਾਰ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਸਾਬਕਾ ਸਰਪੰਚ, ਜਸਵੀਰ ਸਿੰਘ ਕਨੂੰਨਗੋ, ਲਖਵਿੰਦਰ ਸਿੰਘ ਪੰਚ, ਰਵਿੰਦਰ ਸਿੰਘ ਰਵੀ, ਨਛੱਤਰ ਸਿੰਘ ਤੇ ਰਘਵੀਰ ਸਿੰਘ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਬਾਲਾ-ਚੰਡੀਗੜ੍ਹ ਮੁੱਖ ਸੜਕ 'ਤੇ ਡਰੇਨ ਨਾਲੇ ਦੀ ਟੁੱਟੀ ਸਲੈਬ ਹਾਦਸਿਆਂ ਨੂੰ ਦੇ ਰਹੀ ਸੱਦਾ <br/> ਅਗਲੀ ਖ਼ਬਰ ਵਿਧਾਨ ਸਭਾ ਹਲਕਾ ਖਰੜ 'ਚ ਜੋਸ਼ੀ ਦੇ ਜਨ ਅੰਦੋਲਨਾਂ ਅਤੇ ਜਨ ਸੇਵਾ ਨਾਲ ਭਾਜਪਾ ਦਾ ਵਧਿਆ ਸਮਰਥਨ <br/>
Ad Position 24