11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬਲੌਂਗੀ ਪੁਲਿਸ ਵਲੋਂ 10.40 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 15-04-2026
ਐੱਸ. ਏ. ਐੱਸ. ਨਗਰ, 14 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਬਲੌਂਗੀ ਪੁਲਿਸ ਵਲੋਂ 10.40 ਗ੍ਰਾਮ ਹੈਰੋਇਨ ਸਮੇਤ 1 ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ, ਜਿਸ ਦੀ ਪਛਾਣ ਸਰਬਜੀਤ ਸਿੰਘ ਉਰਫ਼ ਗੋਲਡੀ ਵਾਸੀ ਜੁਝਾਰ ਨਗਰ ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਲੌਂਗੀ ਦੇ ਮੁੱਖ ਅਫ਼ਸਰ ਇੰਸਪੈਕਟਰ ਪੈਰੀਵਿੰਕਲ ਗਰੇਵਾਲ ਨੇ ਦੱਸਿਆ ਕਿ ਇਸ ਮੁਲਜ਼ਮ ਨੂੰ ਐਸ. ਐਸ. ਪੀ. ਹਰਮਨਦੀਪ ਸਿੰਘ ਹਾਂਸ ਦੀਆਂ ਹਦਾਇਤਾਂ 'ਤੇ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ 10.40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਬਲੌਂਗੀ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21-61-85 ਤਹਿਤ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ 21 ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਅਗਲੀ ਖ਼ਬਰ ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡੇ ਪੱਧਰ 'ਤੇ ਤਬਾਦਲੇ ਅਮਿਤ ਕੁਮਾਰ ਵਧੀਕ ਸਕੱਤਰ ਦੇ ਤੌਰ 'ਤੇ ਸੰਭਾਲਣਗੇ ਤਾਲਮੇਲ, ਗ੍ਰਹਿ,...
Ad Position 24