02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸਬਜ਼ੀ ਮੰਡੀ ਵਾਲੀ ਥਾਂ 'ਤੇ ਪਏ ਕੂੜੇ ਦੇ ਢੇਰ ਨੂੰ ਲੱਗੀ ਅੱਗ

Ad Position 21
No active advertisement
ਅਜੀਤ ਡੈਸਕ 16-04-2026
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਪ੍ਰੋ. ਅਵਤਾਰ ਸਿੰਘ)- ਮੁਹਾਲੀ ਦੇ ਫੇਜ਼-5 ਦੇ ਨਾਲ ਲੱਗਦੇ ਉਦਯੋਗਿਕ ਖੇਤਰ ਦੇ ਪਲਾਟ, ਜਿਥੇ ਕਿ ਹਫ਼ਤੇ ਵਿਚ ਦੋ ਵਾਰ ਸਬਜ਼ੀ ਮੰਡੀ ਲੱਗਦੀ ਹੈ, 'ਚ ਲੱਗੇ ਕੂੜੇ ਦੇ ਢੇਰ ਨੂੰ ਬੀਤੀ ਰਾਤ ਅਚਾਨਕ ਅੱਗ ਲੱਗ ਗਈ | ਇਸ ਥਾਂ 'ਤੇ ਸੁੱਕੇ ਪੱਤਿਆਂ ਅਤੇ ਹੋਰ ਕਬਾੜ ਆਦਿ ਦਾ ਵੱਡਾ ਢੇਰ ਲੱਗਾ ਹੋਣ ਕਾਰਨ ਇਹ ਅੱਗ ਤੇਜੀ ਨਾਲ ਫੈਲਣੀ ਸ਼ੁਰੂ ਹੋ ਗਈ ਅਤੇ ਅੱਗ ਦੀਆਂ ਕਈ ਫੁੱਟ ਉੱਚੀਆਂ ਲਪਟਾਂ ਉਠਣ ਕਾਰਨ ਨਾਲ ਨੇੜਲੇ ਖੇਤਰ 'ਚ ਰਹਿੰਦੇ ਲੋਕਾਂ ਵਿਚ ਦਹਿਸ਼ਤ ਫੈਲ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਸ਼ਾਹੀਮਾਜਰਾ ਅਤੇ ਫੇਜ਼-5 ਦੇ ਸਾਬਕਾ ਕੌਂਸਲਰ ਜਗਦੀਸ਼ ਸਿੰਘ ਜੱਗਾ ਨੇ ਦੱਸਿਆ ਕਿ ਸਬਜੀ ਮੰਡੀ 'ਚ ਲੱਗੇ ਕੂੜੇ ਦੇ ਵੱਡੇ ਢੇਰ ਨੂੰ ਰਾਤ ਵੇਲੇ ਅਚਾਨਕ ਅੱਗ ਲੱਗ ਗਈ | ਉਨ੍ਹਾਂ ਕਿਹਾ ਕਿ ਇਥੇ ਬਣੇ ਆਰ. ਐਮ. ਸੀ. ਸੈਂਟਰ ਵਿਚ ਹੋਰ ਥਾਂ ਨਾ ਹੋਣ ਕਾਰਨ ਠੇਕੇਦਾਰ ਵਲੋਂ ਇਸ ਦੇ ਨਾਲ ਲੱਗਦੀ ਮੰਡੀ ਵਾਲੀ ਥਾਂ ਵਿਚ ਕੂੜੇ ਦੀਆਂ ਟਰਾਲੀਆਂ ਸੁਟਵਾਈਆਂ ਜਾ ਰਹੀਆਂ ਸਨ, ਜਿਸ ਕਾਰਨ ਇਥੇ ਕੂੜੇ ਦੇ ਕਈ ਢੇਰ ਲੱਗ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਥਾਨਕ ਵਸਨੀਕਾਂ ਵਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਇਸ ਥਾਂ 'ਤੇ ਲੱਗੇ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਜਾਵੇ, ਪਰ ਨਗਰ ਨਿਗਮ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਬੀਤੀ ਰਾਤ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਫੇਜ਼-5 ਅਤੇ ਪਿੰਡ ਸ਼ਾਹੀ ਮਾਜਰਾ ਦੇ ਵਸਨੀਕਾਂ ਵਲੋਂ ਤੁਰੰਤ ਫਾਇਰ ਬਿ੍ਗੇਡ ਨੂੰ ਜਾਣਕਾਰੀ ਦਿੱਤੀ ਗਈ | ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਤੁਰੰਤ ਫਾਇਰ ਬਿ੍ਗੇਡ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਮੌਕੇ 'ਤੇ ਪੁੱਜੀਆਂ ਫਾਇਰ ਬਿ੍ਗੇਡ ਦੀਆਂ 8 ਗੱਡੀਆਂ ਵਲੋਂ ਅੱਗ 'ਤੇ ਕਾਬੂ ਪਾਇਆ ਗਿਆ | ਇਸ ਮੌਕੇ ਬੇਦੀ ਨੇ ਕਿਹਾ ਕਿ ਉਹ ਪਹਿਲਾਂ ਵੀ ਇਸ ਥਾਂ 'ਤੇ ਕੂੜਾ ਸੁੱਟੇ ਜਾਣ ਦਾ ਵਿਰੋਧ ਕਰ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਅਗਾਹ ਕੀਤਾ ਗਿਆ ਸੀ | ਇਸੇ ਦੌਰਾਨ ਸਾਬਕਾ ਕੌਂਸਲਰ ਕੁਲਦੀਪ ਕੌਰ ਕੰਗ ਅਤੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੀ ਮੌਕੇ 'ਤੇ ਪਹੁੰਚ ਗਏ ਅਤੇ ਇਸ ਮਸਲੇ ਨੂੰ ਲੈ ਕੇ ਉਨ੍ਹਾਂ ਵਿਚਾਲੇ ਤਿੱਖੀ ਬਹਿਸਬਾਜ਼ੀ ਵੀ ਹੋਈ | ਬੀਤੀ ਰਾਤ ਵਾਪਰੀ ਅੱਗ ਦੀ ਘਟਨਾ ਤੋਂ ਬਾਅਦ ਨੇੜਲੇ ਖੇਤਰ ਦੇ ਵਸਨੀਕਾਂ ਵਲੋਂ ਮੌਕੇ 'ਤੇ ਧਰਨਾ ਲਗਾ ਦਿੱਤਾ ਗਿਆ | ਉਨ੍ਹਾਂ ਵਲੋਂ ਮੰਗ ਕੀਤੀ ਗਈ ਕਿ ਇਸ ਆਰ. ਐਮ. ਸੀ. ਸੈਂਟਰ ਨੂੰ ਇਥੋਂ ਕਿਸੇ ਹੋਰ ਥਾਂ 'ਤੇ ਤਬਦੀਲ ਕੀਤਾ ਜਾਵੇ | ਇਸ ਧਰਨੇ 'ਚ ਪੁੱਜੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਅਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਸਮਾਣਾ ਵਲੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਇਹ ਮਾਮਲਾ ਜਲਦ ਸੁਲਝਾ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਈ. ਟੀ. ਓ. ਨੇ ਸਰਕਾਰੀ ਯੋਜਨਾਵਾਂ ਤਹਿਤ 3 ਕਰੋੜ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ <br/> ਅਗਲੀ ਖ਼ਬਰ ਮੁਹਾਲੀ ਸਿਟੀ ਸੈਂਟਰ ਦੀ 5ਵੀਂ ਮੰਜ਼ਿਲ ਤੋਂ ਡਿੱਗੀ ਨੌਜਵਾਨ ਲੜਕੀ ਦੀ ਜ਼ੇਰੇ ਇਲਾਜ ਹੋਈ ਮੌਤ <br/>
Ad Position 24