02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ- ਡਾ. ਬਲਜੀਤ ਕੌਰ

Ad Position 21
No active advertisement
ਅਜੀਤ ਡੈਸਕ 17-04-2026
ਚੰਡੀਗੜ੍ਹ, 16 ਅਪ੍ਰੈਲ (ਅਜੀਤ ਬਿਊਰੋ)- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ | ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਮਹੀਨੇ 23,51,338 ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ ਮਿਲਦੀ ਰਹੇ | ਡਾ. ਬਲਜੀਤ ਕੌਰ ਨੇ ਦੱਸਿਆ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸਕੂਲਾਂ ਦਾ ਸੀ.ਬੀ.ਐਸ.ਈ. ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਪਲੇਸਮੈਂਟ ਕੈਂਪ ਅੱਜ
Ad Position 24