02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ 10ਵੀਂ ਜਮਾਤ ਦੇ ਨਤੀਜੇ 'ਚ ਅੱਵਲ

Ad Position 21
No active advertisement
ਡੇਰਾਬੱਸੀ ਦੇ ਗੁਰੂ ਹਰਿਕਿ੍ਸ਼ਨ ਸਕੂਲ ਦੇ ਸ਼ਾਨਦਾਰ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨਾਲ ਇੰਜ. ਸੁਰਿੰਦਰ ਸਿੰਘ ਵਿਰਦੀ ਤੇ ਸਕੂਲ ਦੇ ਸਟਾਫ਼ ਮੈਂਬਰ | ਤਸਵੀਰ : ਰਣਬੀਰ ਸਿੰਘ ਪੜ੍ਹੀ <br/> 17-04-2026
ਡੇਰਾਬੱਸੀ, 16 ਅਪ੍ਰੈਲ (ਰਣਬੀਰ ਸਿੰਘ ਪੜ੍ਹੀ)-ਸਥਾਨਕ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੇ ਅਕਾਦਮਿਕ ਖੇਤਰ 'ਚ ਆਪਣੀ ਉੱਤਮਤਾ ਨੂੰ ਬਰਕਰਾਰ ਰੱਖਦਿਆਂ ਸੀ. ਬੀ. ਐਸ. ਈ. ਦੀ ਦਸਵੀਂ ਜਮਾਤ ਦੇ ਨਤੀਜੇ 'ਚ ਇਤਿਹਾਸਕ ਜਿੱਤ ਦਰਜ ਕੀਤੀ ਹੈ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਵਾਰ ਸਕੂਲ ਦੇ ਹੋਣਹਾਰ ਵਿਦਿਆਰਥੀ ਦਕਸ਼ ਢਾਕਾ ਨੇ 99 ਫ਼ੀਸਦੀ ਅੰਕ ਹਾਸਿਲ ਕਰਕੇ ਸਕੂਲ ਦਾ ਟਾਪਰ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ | ਦਕਸ਼ ਢਾਕਾ ਤੋਂ ਇਲਾਵਾ ਇਸ਼ੀਕਾ ਨੇ 94 ਫ਼ੀਸਦੀ ਅਤੇ ਨਿਸ਼ਠਾ ਨੇ 92.6 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਤੋਂ ਇਲਾਵਾ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਹਨ, ਜਦਕਿ 50 ਤੋਂ ਵੱਧ ਵਿਦਿਆਰਥੀਆਂ ਦੇ ਅੰਕ 85 ਫ਼ੀਸਦੀ ਤੋਂ ਜ਼ਿਆਦਾ ਹਲ | ਇਸ ਪ੍ਰਾਪਤੀ ਦੀ ਖੁਸ਼ੀ ਸਾਂਝੀ ਕਰਨ ਲਈ ਸਕੂਲ ਪ੍ਰਬੰਧਕੀ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ 'ਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸੁਰਿੰਦਰ ਸਿੰਘ ਵਿਰਦੀ, ਉਪ ਪ੍ਰਧਾਨ ਅੰਮਿ੍ਤਪਾਲ ਸਿੰਘ, ਮੈਨੇਜਰ ਗੁਰਜੀਤ ਸਿੰਘ, ਰਾਜੀਵ ਗਾਂਧੀ, ਹਰਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ ਮੋਦੀ, ਰਾਜੇਂਦਰ ਸ਼ਰਨਾ ਅਤੇ ਬਲਜੀਤ ਸਿੰਘ ਵਾਲੀਆ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਪ੍ਰਬੰਧਕੀ ਟੀਮ ਤੇ ਸਕੂਲ ਸਟਾਫ਼ ਨੇ ਸ਼ਾਨਦਾਰ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਇੰਜ. ਸੁਰਿੰਦਰ ਸਿੰਘ ਵਿਰਦੀ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਬੱਚਿਆਂ ਦੀ ਦਿਨ-ਰਾਤ ਦੀ ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਹੈ | ਇਸੇ ਦੌਰਾਨ ਸਕੂਲ ਪਿ੍ੰ. ਕਵਿਤਾ ਅੱਤਰੀ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਮਰਪਿਤ ਫੈਕਲਟੀ, ਮਿਹਨਤੀ ਵਿਦਿਆਰਥੀਆਂ ਅਤੇ ਸਹਿਯੋਗੀ ਮਾਪਿਆਂ ਨੂੰ ਦਿੱਤਾ | ਉਨ੍ਹਾਂ ਦੁਹਰਾਇਆ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਅਕਾਦਮਿਕ ਦਿ੍ੜਤਾ ਲਈ ਵਚਨਬੱਧ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਦਾ ਸਾਹਿਤ ਉਤਸਵ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਅਗਲੀ ਖ਼ਬਰ ਵੱਖ-ਵੱਖ ਸਕੂਲਾਂ ਦਾ ਸੀ.ਬੀ.ਐਸ.ਈ. ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24