01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੀ.ਐਫ.ਐਮ.ਐਸ 'ਤੇ ਲੰਬਿਤ ਫਾਇਲਾਂ ਦਾ 15 ਦਿਨਾਂ 'ਚ ਨਿਪਟਾਰਾ ਕਰਨਾ ਜ਼ਰੂਰੀ- ਸੈਣੀ

Ad Position 21
No active advertisement
ਅਜੀਤ ਡੈਸਕ 17-04-2026
ਚੰਡੀਗੜ੍ਹ, 16 ਅਪ੍ਰੈਲ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੀ.ਐਫ.ਐਮ.ਐਸ 'ਤੇ ਲੰਬਿਤ ਫਾਈਲਾਂ ਦਾ ਜਲਦ ਨਿਪਟਾਰਾ ਯਕੀਨੀ ਕੀਤਾ ਜਾਵੇ | ਕਿਸੇ ਵੀ ਤਰ੍ਹਾਂ ਦੀ ਦੇਰੀ ਪ੍ਰਸ਼ਾਸਨਿਕ ਕੰਮਾਂ ਨੂੰ ਪ੍ਰਭਾਵਿਤ ਕਰਦੀ ਹੈ, ਇਸ ਲਈ ਫਾਈਲਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣਾ ਸਭ ਤੋਂ ਵੱਧ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ | ਪੈਂਡਿੰਗ ਫਾਈਲਾਂ ਦਾ ਨਿਪਟਾਰਾ ਵੱਧ ਤੋਂ ਵੱਧ 15 ਦਿਨਾਂ ਅੰਦਰ ਪੋਰਟਲ ਰਾਹੀਂ ਕੀਤਾ ਜਾਵੇ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਰੇ ਵਿਭਾਗ ਆਪਣੇ-ਆਪਣੇ ਪੱਧਰ 'ਤੇ ਸੀ.ਐਫ.ਐਮ.ਐਸ ਵਿਚ ਲੰਬਿਤ ਮਾਮਲਿਆਂ ਦੀ ਵਿਸਥਾਰ ਸਮੀਖਿਆ ਕਰਨ ਅਤੇ ਸਬੰਧਿਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ | ਮੀਟਿੰਗ ਵਿਚ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਟਰੇਜਰੀ ਐਂਡ ਅਕਾਉਂਟਸ ਦੇ ਡਾਇਰੈਕਟਰ ਜਨਰਲ ਸੀਜੀ ਰਜਨੀਕਾਂਥਨ, ਐਚ.ਆਰ.ਡੀ ਦੀ ਡਾਇਰੈਕਟਰ ਮਨਦੀਪ ਕੌਰ, ਸੀ.ਐਮ.ਜੀ.ਜੀ.ਏ ਦੇ ਨਿਰਦੇਸ਼ਕ ਡਾ. ਯਸ਼ਪਾਲ ਅਤੇ ਹੋਰ ਅਧਿਕਾਰੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਸਾਰੇ ਨਗਰ ਨਿਗਮਾਂ 'ਚ ਇਕ ਮਈ ਤੋਂ ਦੋ ਹਫ਼ਤੇ ਤੱਕ ਚੱਲੇਗੀ ਸਪੈਸ਼ਲ ਸਵੱਛਤਾ ਮੁਹਿੰਮ- ਮੁੱਖ ਮੰਤਰੀ ਸੈਣੀ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਨੇ ਸਾਲਾਨਾ ਐਲੂਮਨੀ ਮੀਟ ਕਰਵਾਈ <br/>
Ad Position 24