30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕੌਂਸਲ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 6 ਮਈ ਨੂੰ ਸੂਬਾ ਪੱਧਰੀ ਹੜਤਾਲ ਕੀਤੀ ਜਾਵੇਗੀ : ਸੈਣੀ <br/>

Ad Position 21
No active advertisement
ਖਰੜ ਦੇ ਨਗਰ ਕੌਂਸਲ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸਰਪ੍ਰਸਤ ਕੁਲਵੰਤ ਸਿੰਘ ਸੈਣੀ ਤੇ ਹੋਰ ਆਗੂ | ਤਸਵੀਰ : ਜੰਡਪੁਰੀ <br/> 17-04-2026
ਖਰੜ, 16 ਅਪ੍ਰੈਲ (ਜੰਡਪੁਰੀ)-ਪੰਜਾਬ ਦੀ ਸਮੂਹ ਨਗਰ ਕੌਂਸਲਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 6 ਮਈ ਸੂਬਾ ਪੱਧਰੀ ਹੜਤਾਲ ਕੀਤੀ ਜਾਵੇਗੀ | ਇਹ ਜਾਣਕਾਰੀ ਖਰੜ ਦੇ ਨਗਰ ਕੌਂਸਲ ਦਫ਼ਤਰ ਵਿਖੇ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸਰਪ੍ਰਸਤ ਕੁਲਵੰਤ ਸਿੰਘ ਸੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਕੋਈ ਹੱਥ ਪੱਲ੍ਹਾ ਨਹੀਂ ਫੜ੍ਹਾਇਆ ਜਾ ਰਿਹਾ, ਜਦਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 'ਆਪ' ਆਗੂਆਂ ਵਲੋਂ ਉਨ੍ਹਾਂ ਨਾਲ ਪਟਿਆਲਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼, ਮੋਰਿੰਡਾ ਅਤੇ ਹੋਰਨਾਂ ਹਲਕਿਆਂ 'ਚ ਜਾਰੀ ਧਰਨਿਆਂ 'ਚ ਸ਼ਮੂਲੀਅਤ ਕਰਦਿਆਂ ਵਾਅਦਾ ਕੀਤਾ ਗਿਆ ਸੀ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਸਰਕਾਰ ਬਣਨ 'ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ ਅਤੇ ਨਾ ਹੀ ਕੌਂਸਲ ਮੁਲਾਜ਼ਮਾਂ ਦੇ ਡੀ. ਏ. ਆਦਿ ਜਾਰੀ ਕੀਤੇ, ਸਗੋਂ ਕੌਂਸਲ ਦੇ ਮੁਲਾਜ਼ਮਾਂ ਦਾ ਕੰਮ ਦਿੱਲੀ ਦੀ ਇਕ ਠੇਕੇਦਾਰ ਕੰਪਨੀ ਨੂੰ ਦਿੱਤਾ ਜਾ ਰਿਹਾ ਸੀ ਅਤੇ ਜਦੋਂ ਇਸ ਸੰਬੰਧੀ ਕੌਂਸਲ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਅਹੁਦੇਦਾਰਾਂ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਵਲੋਂ ਸੰਘਰਸ਼ ਕਰਕੇ ਇਹ ਕੰਮ ਠੇਕੇਦਾਰ ਕੰਪਨੀ ਨੂੰ ਦੇਣ ਤੋਂ ਰੋਕ ਦਿੱਤਾ | ਉਨ੍ਹਾਂ ਕਿਹਾ ਕਿ ਯੂਨੀਅਨ ਦੇ ਅਹੁਦੇਦਾਰਾਂ ਦੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਵੀ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਉਨ੍ਹਾਂ ਕੌਂਸਲ ਮੁਲਾਜ਼ਮਾਂ ਨੂੰ ਕੁਝ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਮੁਲਾਜ਼ਮ ਯੂਨੀਅਨ 6 ਮਈ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਸੂਬਾ ਪੱਧਰੀ ਹੜਤਾਲ ਕਰੇਗੀ | ਇਸ ਮੌਕੇ ਨਗਰ ਕੌਂਸਲ ਯੂਨੀਅਨ ਦੇ ਪ੍ਰਧਾਨ ਅਮਿਤ ਕੁਮਾਰ ਮੋਨੰੂ ਨੇ ਇਸ ਹੜਤਾਲ 'ਚ ਭਰਪੂਰ ਸਹਿਯੋਗ ਦੇਣ ਦਾ ਵਾਅਦਾ ਕੀਤਾ | ਇਸ ਮੌਕੇ ਜੀ. ਐਮ. ਸਿੰਘ ਜ਼ਿਲ੍ਹਾ ਪ੍ਰਧਾਨ ਮੁਹਾਲੀ, ਹਰਪ੍ਰੀਤ ਸਿੰਘ ਖੱਟੜਾ ਜ਼ਿਲ੍ਹਾ ਪ੍ਰਧਾਨ ਰੋਪੜ, ਅਮਿਤ ਕੁਮਾਰ ਮੋਨੰੂ ਕੌਂਸਲ ਪ੍ਰਧਾਨ ਖਰੜ, ਰਣਜੀਤ ਸਿੰਘ ਮੁੱਖ ਸਲਾਹਕਾਰ, ਬਲਵਿੰਦਰ ਸਿੰਘ ਚੇਅਰਮੈਨ ਮੁਹਾਲੀ ਤੇ ਅੰਗਰੇਜ ਸਿੰਘ ਜਨਰਲ ਸਕੱਤਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਕਾਂਗਰਸੀ ਅਹੁਦੇਦਾਰਾਂ ਦਾ ਬੰਨੀ ਕੰਗ ਵਲੋਂ ਸਨਮਾਨ <br/> ਅਗਲੀ ਖ਼ਬਰ ਪੰਚਾਇਤਾਂ ਨੂੰ ਆਪਣੇ ਹੱਕ ਪ੍ਰਾਪਤ ਕਰਨ ਲਈ ਲੜਨਾ ਚਾਹੀਦਾ ਹੈ : ਮਾਵੀ <br/>
Ad Position 24