08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਮੰਗਾਂ ਸੰਬੰਧੀ ਕੀਤੀ ਭਰਵੀਂ ਰੈਲੀ <br/>

Ad Position 21
No active advertisement
ਅਜੀਤ ਡੈਸਕ 18-04-2026
ਚੰਡੀਗੜ੍ਹ, 17 ਅਪ੍ਰੈਲ (ਅਜਾਇਬ ਸਿੰਘ ਔਜਲਾ)- ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁਲਾਜ਼ਮਾਂ ਵਲੋਂ 'ਆਪ' ਸਰਕਾਰ ਵਿਰੁੱਧ ਆਪਣੀ ਮੰਗਾਂ ਨੂੰ ਲੈ ਕੇ ਭਾਰੀ ਰੈਲੀ ਕੀਤੀ ਗਈ | ਸਕੱਤਰੇਤ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਕੱਤਰੇਤ ਦੀ ਰੈਲੀ ਵਿਚ ਡਾਇਰੈਕਟੋਰੇਜ਼ ਅਤੇ ਖੇਤਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਭਾਰੀ ਗਿਣਤੀ ਵਿਚ ਹਿੱਸਾ ਲਿਆ | ਇਸ ਰੈਲੀ ਦੀ ਖ਼ਾਸ ਗੱਲ ਇਹ ਸੀ ਕਿ ਪੰਜਾਬ ਸਿਵਲ ਸਕੱਤਰੇਤ-2 ਦੇ ਮੁਲਾਜ਼ਮਾਂ ਵਲੋਂ ਆਪਣੀ ਦਫ਼ਤਰੀ ਇਮਾਰਤ ਨੂੰ ਪੂਰੀ ਤਰ੍ਹਾਂ ਖ਼ਾਲੀ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮਾਰਚ ਕਰਦੇ ਹੋਏ ਮੁੱਖ ਸਕੱਤਰੇਤ ਵਿਖੇ ਰੈਲੀ ਵਿਚ ਪਹੁੰਚੇ | ਰੈਲੀ ਵਿਚ ਮੁਲਾਜ਼ਮਾਂ ਦਾ ਰੋਹ ਆਪ ਸਰਕਾਰ ਵਿਰੁੱਧ ਸਿਰ ਚੜ੍ਹ ਕੇ ਬੋਲਿਆ | ਜੁਆਇੰਟ ਐਕਸ਼ਨ ਕਮੇਟੀ ਵਲੋਂ ਹਾਈਕੋਰਟ ਅਤੇ ਜੱਜ ਵਲੋਂ ਡੀ.ਏ. ਦਾ ਫੈਸਲਾ ਤੱਥਾਂ ਅਤੇ ਨਿਯਮਾਂ ਦੇ ਆਧਾਰ ਤੇ ਮੁਲਾਜ਼ਮਾਂ ਦੇ ਹੱਕ ਵਿਚ ਕਰਨ ਸਬੰਧੀ ਧੰਨਵਾਦ ਕੀਤਾ ਗਿਆ ਅਤੇ ਡੀ.ਏ. ਸਬੰਧੀ ਕੇਸ ਲੜ ਰਹੇ ਵਕੀਲਾਂ ਅਤੇ ਪਟੀਸ਼ਨਰਾਂ ਦਾ ਵੀ ਸਨਮਾਨ ਕੀਤਾ ਗਿਆ | ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਯੁੱਧ ਸਰਕਾਰ ਵਿਰੁੱਧ ਦਾ ਨਾਅਰਾ ਲਾਉਂਦੇ ਹੋਏ ਆਪਣੀ ਤਕਰੀਰ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਸੋਚੀ ਸਮਝੀ ਨੀਤੀ ਤਹਿਤ ਮੁਲਾਜ਼ਮਾਂ ਦਾ ਘਾਣ ਕਰ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਮੁਲਾਜ਼ਮਾਂ ਦੇ ਡੀ.ਏ. ਦੇ ਪੈਸੇ ਅਤੇ ਉਨ੍ਹਾਂ ਦੇ ਇਨਕਮਟੈਕਸ ਦੇ ਪੈਸੇ ਵੋਟਾਂ ਦੀ ਰਾਜਨੀਤੀ ਲਈ ਵਰਤੇ ਜਾਣਗੇ | ਇਸ ਮੌਕੇ ਆਗੂਆਂ ਨੇ ਡੀ.ਏ. ਮੁਲਾਜ਼ਮਾਂ ਦਾ ਹੱਕ ਹੈ, ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਹੱਕ ਦੇਣ ਲਈ ਮੁਨਕਰ ਹੋ ਰਹੀ ਹੈ ਅਤੇ ਇਸ ਪੈਸੇ ਨਾਲ ਆਮ ਪੰਜਾਬ ਵਾਸੀਆਂ ਨੂੰ ਮੁਫ਼ਤ ਦੀਆਂ ਰਿਉੜੀਆਂ ਵੰਡ ਕੇ ਉਨ੍ਹਾਂ ਦੀਆਂ ਵੋਟਾਂ ਹਾਸਿਲ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀਆਂ ਇਨ੍ਹਾਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਮੁਲਾਜ਼ਮਾਂ ਦਾ ਵੋਟ ਬੈਂਕ ਸਥਾਪਿਤ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਸਦਾ ਦੂਰ ਕਰ ਦੇਣਗੇ | ਇਸ ਰੈਲੀ ਵਿਚ ਡੀ.ਏ. ਸਬੰਧੀ ਮੁਲਾਜ਼ਮਾਂ ਦੇ ਐਡਵੋਕੇਟ ਬਲਦੇਵ ਸਿੰਘ ਮਾਨ ਅਤੇ ਐਡਵੋਕੇਟ ਸਨੀ ਸਿੰਗਲਾ ਨੇ ਜਿੱਥੇ ਇਹ ਕੇਸ ਦੀ ਜਾਣਕਾਰੀ ਦਿੱਤੀ ਉਸ ਦੇ ਨਾਲ ਹੀ ਇਸ ਕੇਸ ਦੇ ਮੁੱਖ ਪਟੀਸ਼ਨਰ ਗੁਰਵਿੰਦਰ ਸਿੰਘ ਨੇ ਵੀ ਇਸ ਰੈਲੀ ਨੂੰ ਸੰਬੋਧਿਤ ਕੀਤਾ | ਸੁਸ਼ੀਲ ਕੁਮਾਰ ਫੌਜੀ, ਪ੍ਰਧਾਨ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਅਤੇ ਸਾਹਿਲ ਸ਼ਰਮਾ, ਜਨਰਲ ਸਕੱਤਰ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਨੇ ਰੈਲੀ ਨੂੰ ਸੰਬੋਧਿਤ ਹੁੰਦੇ ਹੋਏ ਦੱਸਿਆ ਕਿ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੇ ਅਲੱਗ-ਅਲੱਗ ਮੰਗਾਂ ਸਬੰਧੀ ਹਾਈਕੋਰਟ ਵਿਚ ਕੁੱਲ ਪੰਜ ਕੇਸ ਕੀਤੇ ਗਏ ਹਨ ਅਤੇ ਉਨ੍ਹਾਂ ਨੇ ਇਸ ਸਬੰਧੀ ਸੰਪੂਰਨ ਜਾਣਕਾਰੀ ਮੁਲਾਜ਼ਮਾਂ ਨੂੰ ਦਿੰਦੇ ਹੋਏ ਕਿਹਾ ਕਿ ਇਹ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਮੁੱਦਿਆਂ ਨੂੰ ਲਾਗੂ ਕਰਨ ਦੇ ਵਾਅਦੇ ਨਾਲ ਸੱਤਾ ਤੇ ਕਾਬਜ਼ ਹੋਈ ਸੀ ਅਤੇ ਹੁਣ ਇਨ੍ਹਾਂ ਮੁੱਦਿਆਂ ਤੋਂ ਭੱਜ ਚੁੱਕੀ ਹੈ | ਉਨ੍ਹਾਂ ਨੇ ਮੌਜੂਦਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਾ ਤਾਂ ਮੁਲਾਜ਼ਮਾਂ ਦੇ ਸਾਰੇ ਮੁੱਦੇ ਪਹਿਲ ਦੇ ਆਧਾਰ ਤੇ ਹੱਲ ਕਰੇ ਨਹੀਂ ਤਾਂ ਆਉਣ ਵਾਲੀਆਂ
ਵਿਧਾਨ ਸਭਾ ਚੋਣਾਂ ਗੰਭੀਰ ਨਤੀਜਿਆਂ ਲਈ ਤਿਆਰ ਰਹੇ | ਇਸ ਰੈਲੀ ਵਿਚ ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਦੇ ਅਹੁਦੇਦਾਰ ਮਨਜੀਤ ਸਿੰਘ ਰੰਧਾਵਾ, ਪਰਮਦੀਪ ਸਿੰਘ ਭਬਾਤ, ਮਲਕੀਤ ਸਿੰਘ ਅÏਜਲਾ, ਮਿਥੁਨ ਚਾਵਲਾ, ਬਲਰਾਜ ਸਿੰਧ ਦਾਉਂ, ਅਲਕਾ ਚੌਪੜਾ, ਕੁਲਵੰਤ ਸਿੰਘ, ਸਿਕੰਦਰ ਸਿੰਘ, ਜਸਵੀਰ ਕੌਰ ਤੋਂ ਇਲਾਵਾ ਬਜਰੰਗ ਯਾਦਵ, ਸੱਤਿਆਵਾਨ ਸਰੋਹਾ ਪ੍ਰਧਾਨ ਹਰਿਆਣਾ ਸਿਵਲ ਸਕੱਤਰੇਤ ਸਮੇਤ ਚੰਡੀਗੜ੍ਹ ਅਤੇ ਮੁਹਾਲੀ ਦੇ ਡਾਇਰੈਕਟੋਰੇਟ ਦਫ਼ਤਰਾਂ ਵਿੱਚੋਂ ਅਮਿਤ ਕਟੌਚ, ਦਵਿੰਦਰ ਸਿੰਘ ਬੈਨੀਪਾਲ, ਹਰਨੇਕ ਸਿੰਘ, ਹਰਚਰਨਜੀਤ ਸਿੰਘ, ਮਨਪ੍ਰੀਤ ਸਿੰਘ, ਪ੍ਰੋ.ਦਿਨੇਸ਼ ਨਿੰਬੜੀਆ, ਮਨਪ੍ਰੀਤ ਕੌਰ, ਬਲਵਿੰਦਰ ਸਿੰਘ, ਹਰਪ੍ਰੀਤ ਕੌਰ, ਕਰਨਵੀਰ ਸਿੰਘ ਗਿੱਲ, ਰਜਿੰਦਰ ਕੁਮਾਰ, ਜਸਵਿੰਦਰ ਸਿੰਘ, ਮੁਕੇਸ਼ ਕੁਮਾਰ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਰਣਜੋਤ ਸਿੰਘ ਆਦਿ ਅਹੁਦੇਦਾਰਾਂ ਨੇ ਵੀ ਆਪਣੇ ਵਿਚਾਰਾਂ ਦੀ ਸਾਂਝ ਪਾਈ |

Ad Position 22
No active advertisement
ਪਿਛਲੀ ਖ਼ਬਰ ਰੂਸ-ਯੂਕਰੇਨ ਜੰਗ 'ਚ ਚੰਡੀਗੜ੍ਹ ਦੇ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਪੀ.ਜੀ.ਆਈ. ਚੰਡੀਗੜ੍ਹ 'ਚ 20 ਅਪ੍ਰੈਲ ਤੋਂ ਨਵੀਂ ਬਣੀ ਡਿਲਡਿੰਗ ਐਡਵਾਂਸਡ ਨਿਊਰੋਸਾਇੰਸ ਸੈਂਟਰ ਓ.ਪੀ.ਡੀ. ਦੀ ਹੋਵੇਗੀ ਸ਼...
Ad Position 24