08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਚੰਡੀਗੜ੍ਹ 'ਚ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਦਸਵੀਂ ਵਿਖੇ ਦੁਮਾਲਾ ਤੇ ਦਸਤਾਰਬੰਦੀ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 18-04-2026
ਚੰਡੀਗੜ੍ਹ, 17 ਅਪ੍ਰੈਲ (ਅਜਾਇਬ ਸਿੰਘ ਔਜਲਾ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਦਸਵੀਂ ਸੈਕਟਰ 8 ਚੰਡੀਗੜ੍ਹ 'ਚ ਖ਼ਾਲਸਾ ਸਾਜਨਾ ਦਿਵਸ ਸਮਰਪਿਤ ਆਪਣੀ ਪ੍ਰਦਰਸ਼ਨੀ ਤੇ ਇਸ ਮੌਕੇ 'ਤੇ ਦੁਮਾਲਾ ਅਤੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ, ਜਿਸ 'ਚ ਲਗਪਗ 150 ਵਿਦਿਆਰਥੀਆਂ ਨੇ ਦੋ ਵਰਗਾਂ 7 ਤੋਂ 11 ਸਾਲ ਤੇ 12 ਤੋਂ 17 ਸਾਲ 'ਚ ਭਾਗ ਲਿਆ | ਮੁਕਾਬਲੇ ਦਾ ਉਦੇਸ਼ ਸਿੱਖ ਪਰੰਪਰਾਵਾਂ ਅਤੇ ਮੁੱਲਾਂ ਨੂੰ ਸਨਮਾਨ ਦੇਣਾ ਅਤੇ ਉਨ੍ਹਾਂ ਨੂੰ ਬਣਾਈ ਰੱਖਣਾ ਸੀ | ਸਕੂਲ ਦੇ ਵਿਦਿਆਰਥੀਆਂ ਨੇ ਇਸ 'ਚ ਹਿੱਸਾ ਲਿਆ ਅਤੇ ਆਪਣੀ ਲਗਨ ਅਤੇ ਅਨੁਸ਼ਾਸਨ ਦਾ ਪ੍ਰਦਰਸ਼ਨ ਕੀਤਾ | ਜਮਾਤ ਪੰਜਵੀਂ ਦੀ ਹਰਲਿਵਲੀਨ ਕੌਰ ਤੇ ਜਮਾਤ ਸੱਤਵੀਂ ਦੇ ਹਰਗੁਣ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ | ਦਸਵੀਂ ਜਮਾਤ ਦੀ ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਜਮਾਤ ਦੂਜੀ ਦੇ ਵਿਦਿਆਰਥੀ ਦਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ, ਪੱਗ ਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ, ਜਦਕਿ ਸਾਰੇ ਹਿੱਸੇਦਾਰਾਂ ਨੂੰ ਸਰਟੀਫਿਕੇਟ ਅਤੇ ਪੱਗਾਂ ਪ੍ਰਦਾਨ ਕੀਤੀਆਂ ਗਈਆਂ | ਪਿ੍ੰਸੀਪਲ ਸ਼ਮਾ ਕੂਕਲ ਨੇ ਵਿਦਿਆਰਥੀਆਂ ਦੀ ਸ਼ਰਧਾ ਅਤੇ ਮਿਹਨਤ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੰਦਿਆਂ ਉਨ੍ਹਾਂ ਵਲੋਂ ਕੀਤੇ ਉੱਦਮਾਂ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਗਲੀ ਕ੍ਰਿਕਟ ਟੂਰਨਾਮੈਂਟ ਦੇ ਚੌਥੇ ਸੀਜ਼ਨ ਦਾ ਆਗਾਜ਼ <br/> ਅਗਲੀ ਖ਼ਬਰ ਤਨਿਸ਼ਕ ਦਾ ਐਲਾਂਟੇ ਮਾਲ 'ਚ ਨਵਾਂ ਸਟੋਰ ਸ਼ੁਰੂ <br/>
Ad Position 24