08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੁਹਾਲੀ ਵਿਖੇ 'ਰੰਗਲਾ ਪੰਜਾਬ' ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 18-04-2026
ਐੱਸ. ਏ. ਐੱਸ. ਨਗਰ, 17 ਅਪ੍ਰੈਲ (ਪ੍ਰੋ. ਅਵਤਾਰ ਸਿੰਘ)- ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਮੁਹਾਲੀ 'ਚ 'ਰੰਗਲਾ ਪੰਜਾਬ' ਮਿਸ਼ਨ ਅਧੀਨ ਲਗਭਗ 8.47 ਕਰੋੜ ਰੁ. ਦੀ ਲਾਗਤ ਨਾਲ 174 ਵਿਕਾਸ ਕਾਰਜ ਪ੍ਰਗਤੀ ਅਧੀਨ ਹਨ | ਇਹ ਜਾਣਕਾਰੀ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਮੁਹਾਲੀ ਵਿਖੇ 'ਰੰਗਲਾ ਪੰਜਾਬ' ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ | ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜ. ਪ੍ਰਭਜੋਤ ਕੌਰ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਤਰਜ਼ੀਹ ਦੇ ਆਧਾਰ 'ਤੇ ਜਲਦ ਮੁਕੰਮਲ ਕੀਤੇ ਜਾਣ | ਉਨ੍ਹਾਂ ਕਿਹਾ ਕਿ ਇਹ ਕੰਮ ਮੁਕੰਮਲ ਹੋਣ ਉਪਰੰਤ ਹਰ ਹਲਕੇ ਲਈ ਹੋਰ 5 ਕਰੋੜ ਰੁ. ਜਾਰੀ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਪਿੰਡ ਅਤੇ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸੜਕਾਂ, ਨਹਿਰਾਂ, ਸਿੱਖਿਆ ਅਤੇ ਸਿਹਤ ਸੇਵਾਵਾਂ 'ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ | ਇਸੇ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੁੱਲ 174 ਕੰਮਾਂ 'ਚੋਂ 45 ਕੰਮ ਮੁਕੰਮਲ ਹੋ ਚੁੱਕੇ ਹਨ, ਜਦਕਿ ਤਿੰਨ ਹਲਕਿਆਂ ਲਈ 2.5-2.5 ਕਰੋੜ ਰੁ. ਦੀ ਹੋਰ ਕਿਸ਼ਤ ਵੀ ਪ੍ਰਾਪਤ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਮੁਹਾਲੀ, ਖਰੜ, ਡੇਰਾਬੱਸੀ ਅਤੇ ਬਨੂੰੜ ਵਿਖੇ ਚੱਲ ਰਹੇ ਇਨ੍ਹਾਂ ਵਿਕਾਸ ਕਾਰਜਾਂ 'ਚ ਕਮਿਊਨਿਟੀ ਸੈਂਟਰਾਂ, ਪੰਚਾਇਤ-ਘਰਾਂ, ਧਰਮਸ਼ਾਲਾਵਾਂ, ਖੇਡ ਮੈਦਾਨਾਂ, ਗਲੀਆਂ, ਡਰੇਨੇਜ਼ ਪ੍ਰਣਾਲੀ, ਸ਼ਮਸ਼ਾਨਘਾਟਾਂ ਦੀ ਚਾਰਦੀਵਾਰੀ, ਪਿੰਡਾਂ ਦੇ ਐਂਟਰੀ ਗੇਟ, ਡਿਸਪੈਂਸਰੀਆਂ ਦੀ ਮੁਰੰਮਤ, ਸਕੂਲਾਂ ਦੇ ਕਮਰਿਆਂ ਦਾ ਨਿਰਮਾਣ, ਸੋਲਰ ਲਾਈਟਾਂ ਲਗਾਉਣਾ ਅਤੇ ਗ਼ਰੀਬ ਲੋਕਾਂ ਦੇ ਕੱਚੇ ਮਕਾਨਾਂ ਨੂੰ ਪੱਕੇ ਮਕਾਨਾਂ 'ਚ ਤਬਦੀਲ ਕਰਨ ਵਰਗੇ ਕੰਮ ਸ਼ਾਮਿਲ ਹਨ | ਇਸ ਉਪਰੰਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ, ਜੋ ਕਿ 'ਰੰਗਲਾ ਪੰਜਾਬ' ਮਿਸ਼ਨ ਦਾ ਹੀ ਹਿੱਸਾ ਹੈ | ਇਸ ਸੰਬੰਧੀ ਐਸ. ਪੀ. (ਪੀ. ਬੀ. ਆਈ.) ਦੀਪਿਕਾ ਸਿੰਘ ਅਤੇ ਐਸ. ਪੀ. (ਹੈੱਡਕੁਆਰਟਰ) ਮੋਹਿਤ ਅਗਰਵਾਲ ਨੇ ਦੱਸਿਆ ਕਿ ਲਗਭਗ 333 ਪਿੰਡਾਂ/ਵਾਰਡਾਂ 'ਚ ਡਿਫੈਂਸ ਕਮੇਟੀਆਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰ ਰਹੀਆਂ ਹਨ | ਇਸ ਤੋਂ ਇਲਾਵਾ ਨਸ਼ੇ ਦੇ ਹਾਟਸਪੌਟਸ 'ਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਮਰੀਜ਼ਾਂ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਹੈ | ਮੀਟਿੰਗ 'ਚ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ, ਏ. ਡੀ. ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ ਅਤੇ ਡਿਪਟੀ ਆਰਥਿਕ ਤੇ ਅੰਕੜਾ ਸਲਾਹਕਾਰ ਗੁਰਮਿੰਦਰ ਕੌਰ ਸਮੇਤ ਖਰੜ, ਡੇਰਾਬੱਸੀ ਤੇ ਮਾਜਰੀ ਦੇ ਬੀ. ਡੀ. ਪੀ. ਓਜ਼ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੌਂਸਲ ਮੀਟਿੰਗ ਲਾਵਾਰਸ ਕੁੱਤਿਆਂ ਦੀ ਸਾਂਭ-ਸੰਭਾਲ ਦੇ ਮੁੱਦੇ 'ਤੇ ਚਰਚਾ ਕਾਰਨ ਹੋਈ ਸਮਾਪਤ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 'ਜਾਟ ਅੰਤਰਰਾਸ਼ਟਰੀ ਦਿਵਸ' ਮਨਾਇਆ <br/>
Ad Position 24