07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਸਰਕਾਰ 'ਤੇ ਵੋਟਾਂ ਦੀ ਹੇਰਾ-ਫੇਰੀ ਦੇ ਗੰਭੀਰ ਦੋਸ਼ ਲਗਾਏ <br/>

Ad Position 21
No active advertisement
ਅਜੀਤ ਡੈਸਕ 18-04-2026
ਡੇਰਾਬੱਸੀ, 17 ਅਪ੍ਰੈਲ (ਗੁਰਮੀਤ ਸਿੰਘ)-ਨਗਰ ਕੌਂਸਲ ਚੋਣਾਂ ਦੇ ਨੇੜੇ ਆਉਂਦੇ ਸਾਰ ਹੀ ਹਲਕਾ ਡੇਰਾਬੱਸੀ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ | ਹਲਕੇ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਮੌਜੂਦਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ 'ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਗਾਇਆ ਹੈ ਕਿ ਸੱਤਾਧਾਰੀ ਧਿਰ ਆਪਣੀ ਹਾਰ ਨੂੰ ਦੇਖਦਿਆਂ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਰਹੀ ਹੈ | ਉਨ੍ਹਾਂ ਵੋਟਾਂ ਦੀ ਕਟੌਤੀ ਅਤੇ ਅਦਲਾ-ਬਦਲੀ ਕੀਤੇ ਜਾਣ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਹਲਕੇ ਦੇ ਲਗਭਗ ਸਾਰੇ ਵਾਰਡਾਂ 'ਚੋਂ ਭਾਜਪਾ ਆਗੂਆਂ ਅਤੇ ਸਮਰਥਕਾਂ ਦੀਆਂ ਵੋਟਾਂ ਵੱਡੇ ਪੱਧਰ 'ਤੇ ਕੱਟ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਇਨ੍ਹਾਂ ਵੋਟਾਂ ਨੂੰ ਦੂਜੇ ਵਾਰਡਾਂ 'ਚ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਭਾਜਪਾ ਦੇ ਮਜ਼ਬੂਤ ਆਧਾਰ ਨੂੰ ਕਮਜ਼ੋਰ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪਾਰਟੀ ਨੇ ਹਰੇਕ ਵਾਰਡ 'ਚ ਜਿੱਤ ਦਰਜ ਕਰਨ ਵਾਲੇ ਸੰਭਾਵੀ ਮਜ਼ਬੂਤ ਉਮੀਦਵਾਰਾਂ ਦੀਆਂ ਵੋਟਾਂ ਹੀ ਉਨ੍ਹਾਂ ਦੇ ਆਪਣੇ ਵਾਰਡਾਂ 'ਚੋਂ ਬਦਲ ਦਿੱਤੀਆਂ ਗਈਆਂ ਹਨ ਤਾਂ ਜੋ ਉਹ ਉਥੋਂ ਚੋਣ ਨਾ ਲੜ ਸਕਣ | ਉਨ੍ਹਾਂ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਜਾਣਦੀ ਹੈ ਕਿ ਪਿਛਲੇ ਚਾਰ ਸਾਲਾਂ 'ਚ ਉਨ੍ਹਾਂ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ 'ਤੇ ਲਿਆ ਖੜ੍ਹਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀ ਕਚਹਿਰੀ 'ਚ ਹਾਰ ਨਿਸ਼ਚਿਤ ਦੇਖ ਕੇ ਵੋਟਰ ਸੂਚੀਆਂ ਨਾਲ ਛੇੜਛਾੜ ਕੀਤੀ ਜਾ ਰਹੀ ਹੈ | ਭਾਜਪਾ ਆਗੂ ਸੈਣੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਲਹਿਜ਼ੇ 'ਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵੋਟਰ ਸੂਚੀਆਂ 'ਚ ਕੀਤੀਆਂ ਗਈਆਂ ਇਨ•ਾਂ ਗ਼ਲਤੀਆਂ ਨੂੰ ਤੁਰੰਤ ਸੁਧਾਰਿਆ ਨਾ ਗਿਆ ਤਾਂ ਭਾਜਪਾ ਇਸ ਧੱਕੇਸ਼ਾਹੀ ਵਿਰੁੱਧ ਵੱਡਾ ਅੰਦੋਲਨ ਵਿੱਢੇਗੀ ਅਤੇ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਦੇ ਇਸ ਪੱਖਪਾਤੀ ਰਵੱਈਏ ਦਾ ਡੱਟ ਕੇ ਜਵਾਬ ਦੇਵੇਗੀ | ਉਨ੍ਹਾਂ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਨੂੰ ਬਹਾਲ ਰੱਖਣ ਲਈ ਹਰ ਸੰਭਵ ਕਾਨੂੰਨੀ ਅਤੇ ਸਿਆਸੀ ਲੜਾਈ ਲੜੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਕਾਰਨ ਖਰੜ ਹਲਕੇ 'ਚ ਭਾਜਪਾ ਦਾ ਆਧਾਰ ਵਧਦਾ ਜਾ ਰਿਹੈ-ਗਿੱਲ <br/> ਅਗਲੀ ਖ਼ਬਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਜਨ-ਹਿੱਤ ਵਿਕਾਸ ਮੰਚ ਨੇ 6 ਮਈ ਤੋਂ ਧਰਨਾ ਲਗਾਉਣ ਦਾ ਕੀਤਾ ਐਲਾਨ <br/>
Ad Position 24