07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 18-04-2026
ਖਰੜ, 17 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸਰਕਾਰ ਤੋਂ ਮੰਗ ਕੀਤੀ ਗਈ ਕਿ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫ਼ਸਲ ਨੂੰ ਪੁੱਜੇ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਜ਼ਿਲ੍ਹਾ ਮੁਹਾਲੀ ਦੀ ਜ਼ਮੀਨ ਐਕਵਾਇਰ ਕਰਨ ਮੌਕੇ ਕਿਸਾਨਾਂ ਦੀ ਸਹਿਮਤੀ ਜ਼ਰੂਰ ਲਈ ਜਾਵੇ ਅਤੇ ਖੇਤਾਂ ਵਾਸਤੇ ਬਿਜਲੀ ਸਪਲਾਈ ਪੂਰੀ ਦਿੱਤੀ ਜਾਵੇ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਬਿਜਲੀ ਸਪਲਾਈ ਘੱਟ ਮਿਲਣ ਕਾਰਨ ਹਰੇ ਚਾਰੇ ਵਾਲੀਆਂ ਫ਼ਸਲਾਂ ਅਤੇ ਸਬਜ਼ੀਆਂ ਸੁੱਕ ਰਹੀਆਂ ਹਨ | ਇਸ ਮੌਕੇ ਜਸਪਾਲ ਸਿੰਘ ਨਿਆਮੀਆਂ, ਗੁਰਮੀਤ ਸਿੰਘ ਖ਼ੂਨੀਮਾਜਰਾ, ਕੁਲਵੰਤ ਸਿੰਘ ਚਿੱਲ੍ਹਾ, ਸੁਰਿੰਦਰ ਸਿੰਘ, ਹਰਿੰਦਰ ਸਿੰਘ, ਕੁਲਦੀਪ ਸਿੰਘ, ਬਹਾਦਰ ਸਿੰਘ, ਬਲਦੇਵ ਸਿੰਘ, ਲਾਭ ਸਿੰਘ, ਅਵਤਾਰ ਸਿੰਘ, ਸਪੱਟਰ ਸਿੰਘ, ਬਲਬੀਰ ਸਿੰਘ, ਭਜਨ ਸਿੰਘ, ਸ਼ੇਰ ਸਿੰਘ, ਹਰਦੇਵ ਸਿੰਘ, ਰਾਮ ਲਾਲ ਧੀਮਾਨ, ਜਸਵਿੰਦਰ ਸਿੰਘ, ਜਗਜੀਤ ਸਿੰਘ, ਸੁਭਾਸ਼ ਚੰਦਰ, ਜਸਪਾਲ ਸਿੰਘ ਚੋਲਟਾ ਖੁਰਦ, ਅਮਰੀਕ ਸਿੰਘ ਨਿਆਮੀਆਂ, ਕੁਲਦੀਪ ਸਿੰਘ ਕੁਰੜੀ, ਸ਼ਵਿੰਦਰ ਸਿੰਘ, ਮਲਕੀਤ ਸਿੰਘ ਅਤੇ ਲਵਰਿੰਦਰ ਸਿੰਘ ਸਿੱਲ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫੁੱਟਬਾਲ ਟੂਰਨਾਮੈਂਟ 'ਚ ਖ਼ਾਲਸਾ ਫੁੱਟਬਾਲ ਕਲੱਬ ਖਰੜ ਦੀ ਟੀਮ ਨੂੰ ਮਿਲਿਆ ਪਹਿਲਾ ਸਥਾਨ <br/> ਅਗਲੀ ਖ਼ਬਰ ਡੇਰਾਬੱਸੀ ਦੇ 50 ਪਿੰਡਾਂ ਨੂੰ ਵੰਡੇ 2.5 ਕਰੋੜ ਰੁ. ਦੀਆਂ ਗ੍ਰਾਂਟਾਂ ਦੇ ਚੈੱਕ <br/>
Ad Position 24
No active advertisement