07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਫੁੱਟਬਾਲ ਟੂਰਨਾਮੈਂਟ 'ਚ ਖ਼ਾਲਸਾ ਫੁੱਟਬਾਲ ਕਲੱਬ ਖਰੜ ਦੀ ਟੀਮ ਨੂੰ ਮਿਲਿਆ ਪਹਿਲਾ ਸਥਾਨ <br/>

Ad Position 21
No active advertisement
ਅਜੀਤ ਡੈਸਕ 18-04-2026
ਖਰੜ, 17 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਹਿਮਾਚਲ ਪ੍ਰਦੇਸ਼ ਵਿਖੇ ਸ਼ਿਮਲਾ ਨੇੜੇ ਸਥਿਤ ਸੰਜੋਲੀ ਵਿਖੇ ਹੋਏ ਫੁੱਟਬਾਲ ਟੂਰਨਾਮੈਂਟ ਦੌਰਾਨ ਖ਼ਾਲਸਾ ਫੁੱਟਬਾਲ ਕਲੱਬ ਖਰੜ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਪ੍ਰਾਪਤੀ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਖ਼ਾਲਸਾ ਫੁੱਟਬਾਲ ਕਲੱਬ ਦੇ ਮੈਂਬਰ ਕਮਲਜੀਤ ਸਿੰਘ ਲੌਂਗੀਆ ਨੇ ਕਿਹਾ ਸਾਡੀ ਟੀਮ ਪਹਿਲੇ ਨੰਬਰ 'ਤੇ ਆਈ ਹੈ, ਜਿਸ ਕਾਰਨ ਸਮੁੱਚਾ ਕਲੱਬ ਮਾਣ ਮਹਿਸੂਸ ਕਰ ਰਿਹਾ ਹੈ | ਇਸ ਮੌਕੇ ਕਲੱਬ ਦੇ ਮੈਂਬਰ ਤੇ ਸਾਬਕਾ ਕੌਂਸਲਰ ਜਗਜੀਤ ਸਿੰਘ ਲਵਲੀ ਨੇ ਟੀਮ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਟੀਮ ਪਹਿਲਾਂ ਵੀ ਕਈ ਇਨਾਮ ਜਿੱਤ ਚੁੱਕੀ ਹੈ ਅਤੇ ਇਸ ਵਾਰ ਦੂਜੇ ਸੂਬੇ 'ਚ ਜਾ ਕੇ ਟੀਮ ਨੇ ਮੱਲ ਮਾਰੀ ਹੈ, ਜੋ ਕਿ ਫਕਰ ਵਾਲੀ ਗੱਲ ਹੈ | ਇਸ ਮੌਕੇ ਟੀਮ ਦੇ ਕਪਤਾਨ ਅਜੇ ਸ਼ਰਮਾ, ਸਾਹਿਲ ਥਾਪਾ, ਹਰਮਨ ਜੱਟ ਅਤੇ ਟੀਮ ਦੇ ਕੋਚ ਤਲਵਿੰਦਰ ਸਿੰਘ ਬੁੱਧਾ ਨੇ ਸਮੁੱਚੀ ਟੀਮ ਦੀ ਪਿੱਠ ਥਾਪੜਦਿਆਂ ਕਿਹਾ ਕਿ ਇਹ ਖਰੜ ਸ਼ਹਿਰ ਲਈ ਮਾਣ ਵਾਲੀ ਗੱਲ ਹੈ ਕਿ ਇਸ ਟੀਮ ਨੇ ਦੂਜੇ ਸੂਬੇ ਭਾਵ ਹਿਮਾਚਲ ਪ੍ਰਦੇਸ਼ 'ਚ ਜਾ ਕੇ ਚੰਗਾ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨਾਲ ਜੁੜ ਕੇ ਆਪਣੇ ਸ਼ਹਿਰ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕੈਂਸਰ ਦੀ ਮੁਫ਼ਤ ਜਾਂਚ ਸੰਬੰਧੀ ਕੈਂਪ ਲਗਾਇਆ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ <br/>
Ad Position 24
No active advertisement