07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖਿਜ਼ਰਾਬਾਦ ਅਨਾਜ ਮੰਡੀ ਦਾ ਬੰਨੀ ਕੰਗ ਵਲੋਂ ਦੌਰਾ <br/>

Ad Position 21
No active advertisement
ਅਜੀਤ ਡੈਸਕ 18-04-2026
ਮਾਜਰੀ, 17 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਖਿਜ਼ਰਾਬਾਦ ਅਨਾਜ ਮੰਡੀ ਦਾ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਬੰਨੀ ਕੰਗ ਵਲੋਂ ਅੱਜ ਦੌਰਾ ਕਰ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੰਡੀ ਵਿਚ ਆ ਰਹੀਆ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਇਕੱਤਰ ਕੀਤੀ ਗਈ | ਇਸ ਸੰਬੰਧੀ ਜਦੋਂ ਉਨ੍ਹਾਂ ਮੰਡੀ ਸੁਪਰਵਾਇਜਰ ਹਰਦੀਪ ਸਿੰਘ ਨੇ ਗੱਲਬਾਤ ਕੀਤੀ ਤਾ ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵਲੋਂ 80 ਬੋਰੀਆਂ ਦੀ ਖਰੀਦ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਲਿਫਟਿੰਗ ਵੀ ਸ਼ੁਰੂ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਹੈ ਤੇ ਖਰੀਦ ਦਾ ਕੰਮ ਆੜਤੀਆ ਦੇ ਸਹਿਯੋਗ ਨਾਲ ਸਹੀ ਢੰਗ ਨਾਲ ਚੱਲ ਜਾਰੀ ਹੈ | ਇਸ ਮੌਕੇ ਸਾਬਕਾ ਚੇਅਰਮੈਨ ਕਿਰਪਾਲ ਸਿੰਘ, ਆੜ੍ਹਤੀ ਸਿਮਰਤਪਾਲ ਸਿੰਘ ਰਾਣੀਮਾਜਰਾ, ਪਰਮਜੀਤ ਸਿੰਘ ਖਿਜ਼ਰਾਬਾਦ, ਜਸਵਿੰਦਰ ਸਿੰਘ ਕਾਲਾ, ਗਿਆਨ ਸਿੰਘ ਘੰਡੌਲੀ, ਸਰਬਜੀਤ ਸਿੰਘ, ਰਣਜੀਤ ਸਿੰਘ ਖਦਰੀ, ਰੋਹਿਤ, ਲੱਕੀ ਸੈਣੀ, ਪੰਚ ਪਵਨ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ 'ਚ ਨਾਰੀ ਸ਼ਕਤੀ ਬਿੱਲ 'ਤੇ ਘਮਸਾਨ, ਵਿਰੋਧੀ ਪਾਰਟੀਆਂ ਦੀ ਨੀਅਤ 'ਤੇ ਸਵਾਲ-ਅਸ਼ਵਨੀ ਸ਼ਰਮਾ ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕੈਂਸਰ ਦੀ ਮੁਫ਼ਤ ਜਾਂਚ ਸੰਬੰਧੀ ਕੈਂਪ ਲਗਾਇਆ <br/>
Ad Position 24
No active advertisement