04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬਿਜਲੀ ਦੇ ਲੱਗ ਰਹੇ ਕੱਟਾਂ ਨੇ ਬਿਜਲੀ ਸਰਪਲੱਸ ਹੋਣ ਦੇ ਦਾਅਵੇ ਦੀ ਖੋਲ੍ਹੀ ਪੋਲ-ਬੁੱਲੂ ਰਾਣਾ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਲਾਲੜੂ, 18 ਅਪ੍ਰੈਲ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦੇ ਸਾਬਕਾ ਪ੍ਰਧਾਨ ਬੁੱਲੂ ਸਿੰਘ ਰਾਣਾ ਨੇ ਕਿਹਾ ਕਿ ਬਿਜਲੀ ਦੇ ਲੱਗ ਰਹੇ ਲੰਮੇ-ਲੰਮੇ ਕੱਟਾਂ ਨੇ ਬਿਜਲੀ ਸਰਪਲੱਸ ਹੋਣ ਦੇ ਸਰਕਾਰ ਦੇ ਦਾਅਵੇ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਸਰਕਾਰ ਵਿਕਾਸ ਦੇ ਨਾਂਅ 'ਤੇ ਸੱਤਾ 'ਚ ਆਈ ਸੀ, ਪਰ ਬੀਤੇ 4 ਸਾਲਾਂ 'ਚ ਨਾ ਤਾਂ ਕੋਈ ਵਿਕਾਸ ਹੋਇਆ ਅਤੇ ਨਾ ਹੀ ਪੰਜਾਬ 'ਚ ਬਿਜਲੀ ਨੂੰ ਸਰਪਲੱਸ ਕਰਨ ਲਈ ਕੋਈ ਵੱਡਾ ਪ੍ਰਾਜੈਕਟ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਬਿਜਲੀ ਸਰਪਲੱਸ ਹੋਈ ਸੀ ਅਤੇ ਪੰਜਾਬ 'ਚ ਥਰਮਲ ਪਲਾਂਟ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਦੇਣ ਹਨ, ਪਰ ਉਨ੍ਹਾਂ ਨੂੰ ਚਾਲੂ ਰੱਖਣ 'ਚ ਵੀ 'ਆਪ' ਸਰਕਾਰ ਫੇਲ੍ਹ ਸਾਬਿਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਹਾਲੇ ਤਾਂ ਗਰਮੀ ਦਾ ਮੌਸਮ ਸ਼ੁਰੂ ਹੋਇਆ ਹੈ ਤੇ ਪੂਰੀ ਗਰਮੀ 'ਚ ਲੋਕਾਂ ਨੂੰ ਬਿਜਲੀ ਮਿਲਣ ਦੀ ਆਸ ਖ਼ਤਮ ਹੁੰਦੀ ਦਿਖਾਈ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਬਿਜਲੀ ਸਰਪਲੱਸ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੌਰਾਨ ਓ. ਬੀ. ਸੀ. ਵਰਗ ਦੀਆਂ ਔਰਤਾਂ ਨਾਲ ਕੀਤਾ ਜਾ ਰਿਹੈ ਵਿਤਕਰਾ : ਰਜਿੰਦਰ ਸਿੰਘ ਅਗਲੀ ਖ਼ਬਰ 12 ਸਾਲਾ ਲੜਕੀ ਦੀ ਭੇਦਭਰੇ ਹਾਲਾਤਾਂ 'ਚ ਮੌਤ <br/>
Ad Position 24