04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕਣਕ ਦੀ ਖ਼ਰੀਦ ਦੌਰਾਨ ਕੇਂਦਰ ਸਰਕਾਰ ਵਲੋਂ ਰਾਹਤ ਦੇਣਾ ਕਿਸਾਨਾਂ ਲਈ ਵੱਡੀ ਸੌਗਾਤ : ਗੋਲਡੀ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਖਰੜ, 18 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਕਣਕ ਦੀ ਖ਼ਰੀਦ ਸੰਬੰਧੀ ਵੱਡਾ ਫ਼ੈਸਲਾ ਲੈਂਦਿਆਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਸੂਬੇ 'ਚ 70 ਫ਼ੀਸਦੀ ਤੱਕ ਘੱਟ ਚਮਕ ਵਾਲੀ ਕਣਕ ਦੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ 'ਤੇ ਕੀਤੀ ਜਾਵੇਗੀ | ਇਹ ਪ੍ਰਗਟਾਵਾ ਕਰਦਿਆਂ ਭਾਜਪਾ ਪੰਜਾਬ ਦੇ ਸਹਿ-ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਪੰਜਾਬ ਦੇ ਕਿਸਾਨਾਂ ਲਈ ਵੱਡੀ ਸੌਗਾਤ ਹੈ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੇਂਦਰ ਸਰਕਾਰ ਵਲੋਂ ਖ਼ਰੀਦ ਦੀਆਂ ਸ਼ਰਤਾਂ 'ਚ ਵੀ ਢਿੱਲ ਦਿੱਤੀ ਗਈ ਹੈ, ਜਿਸ ਨਾਲ ਲੰਮੇ ਸਮੇਂ ਤੋਂ ਮੰਡੀਆਂ 'ਚ ਖੱਜਲ-ਖੁਆਰ ਹੋ ਰਹੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ ਕੇਂਦਰ ਸਰਕਾਰ ਨੇ ਪੰਜਾਬ ਅਤੇ ਚੰਡੀਗੜ੍ਹ ਲਈ ਨਮੀ ਦੀ ਹੱਦ ਵਧਾ ਕੇ 15 ਫ਼ੀਸਦੀ ਤੱਕ ਕਰ ਦਿੱਤੀ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ 'ਚ ਹੋਰ ਸੌਖ ਹੋਵੇਗੀ | ਉਨ੍ਹਾਂ ਇਸ ਰਾਹਤ ਲਈ ਕੇਂਦਰ ਸਰਕਾਰ ਖਾਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਦੇ ਹਿੱਤ 'ਚ ਚੁਕਿਆ ਗਿਆ ਇਤਿਹਾਸਕ ਕਦਮ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਮੌਕੇ ਆ ਰਹੀਆਂ ਮੁਸ਼ਕਿਲਾਂ ਤੋਂ ਨਿਜ਼ਾਤ ਮਿਲੇਗੀ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 23ਵੀਂ ਬੱਸ ਰਵਾਨਾ <br/> ਅਗਲੀ ਖ਼ਬਰ ਦਾਨਵੀਰ ਫਾਊਾਡੇਸ਼ਨ ਵਲੋਂ ਭਲਕੇ ਕਰਵਾਇਆ ਜਾਵੇਗਾ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ
Ad Position 24