ਮਾਜਰੀ, 18 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਕਸਬਾ ਖਿਜ਼ਰਾਬਾਦ ਦੇ ਬਾਬਾ ਜੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸਕੂਲ ਦਾ ਅੱਠਵੀ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਸੰਬੰਧੀ ਸਕੂਲ ਪ੍ਰਬੰਧਕ ਹਰਚਰਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ 'ਚ 28 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਅਠੱਵੀ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ 'ਚੋਂ ਰਣਜੀਤ ਕੌਰ ਖਿਜ਼ਰਾਬਾਦ ਨੇ 94% ਅੰਕ ਲੈ ਕੇ ਪਹਿਲਾ, ਤਨਿਸ਼ਕਾ ਚੌਧਰੀ ਤਾਰਾਪੁਰ ਨੇ 93% ਅੰਕ ਲੈ ਕੇ ਦੂਜਾ ਅਤੇ ਮਨਪ੍ਰੀਤ ਕੌਰ ਬਰਸਾਲਪੁਰ ਟੱਪਰੀਆਂ ਨੇ 91% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ ਤੇ ਬੱਚਿਆ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ ਗਈ | ਇਸ ਮੌਕੇ ਸਤਨਾਮ ਸਿੰਘ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |