ਚੰਡੀਗੜ੍ਹ, 18 ਅਪ੍ਰੈਲ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਅਰਥ ਸ਼ਾਸਤਰ ਵਿਭਾਗ ਨੇ ਅÏਰਤਾਂ ਦੀ ਸਿਹਤ ਸੰਬੰਧੀ ਸੈਮੀਨਾਰ ਕਰਵਾਇਆ | ਇਹ ਸੈਸ਼ਨ ਪੀ. ਯੂ. ਭਾਈ ਘਨੱਈਆ ਜੀ ਇੰਸਟੀਚਿਊਟ ਆਫ਼ ਹੈਲਥ ਦੇ ਮੁੱਖ ਮੈਡੀਕਲ ਅਫ਼ਸਰ ਡਾ. ਰੁਪਿੰਦਰ ਕੌਰ ਵਲੋਂ ਦਿੱਤਾ ਗਿਆ | ਵਿਦਿਆਰਥੀਆਂ ਤੇ ਫੈਕਲਟੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਅÏਰਤਾਂ ਦੀ ਪ੍ਰਜਣਨ ਸਿਹਤ, ਰੋਕਥਾਮ ਸੰਭਾਲ ਤੇ ਸ਼ੁਰੂਆਤੀ ਜਾਗਰੂਕਤਾ ਦੀ ਮਹੱਤਤਾ 'ਤੇ ਚਾਨਣਾ ਪਾਇਆ | ਡਾ. ਰੁਪਿੰਦਰ ਕੌਰ ਨੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਤੇ ਅÏਰਤਾਂ ਦੀ ਸਿਹਤ ਨਾਲ ਜੁੜੇ ਕਲੰਕ ਨੂੰ ਤੋੜਨ ਲਈ ਸਮੂਹਿਕ ਜ਼ਿੰਮੇਵਾਰੀ ਦੀ ਜ਼ਰੂਰਤ 'ਤੇ ਚਾਨਣਾ ਪਾਇਆ | ਲੈਕਚਰ ਵਿਚ ਸਵਾਲ-ਜਵਾਬ ਸੈਸ਼ਨ ਵੀ ਕਰਵਾਇਆ | ਸਮਾਗਮ 'ਚ ਅੰਡਰ ਗੈ੍ਰਜੂਏਟ ਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ, ਖੋਜ ਵਿਦਵਾਨਾਂ ਅਤੇ ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ | ਪ੍ਰੋਗਰਾਮ ਦਾ ਤਾਲਮੇਲ ਇਕਨਾਮਿਕਸ ਸੁਸਾਇਟੀ ਦੁਆਰਾ ਕੀਤਾ |