06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਧਾਇਕ ਕੁਲਵੰਤ ਸਿੰਘ ਵਲੋਂ ਸਕੂਲ ਦੇ 9.50 ਲੱਖ ਦੀ ਲਾਗਤ ਨਾਲ ਬਣੇ ਕਮਰੇ ਦਾ ਉਦਘਾਟਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਐੱਸ. ਏ. ਐੱਸ. ਨਗਰ, 18 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਹਲਕਾ ਵਿਧਾਇਕ ਕੁਲਵੰਤ ਸਿੰਘ ਵਲੋਂ ਅੱਜ ਪਿੰਡ ਬਾਕਰਪੁਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 9.50 ਲੱਖ ਰੁ. ਦੀ ਲਾਗਤ ਨਾਲ ਬਣੇ ਨਵੇਂ ਕਮਰੇ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਆਈ ਕ੍ਰਾਂਤੀ ਕਾਰਨ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸੂਰਤ ਤੇ ਸਹੂਲਤਾਂ ਵਿਚ ਵੱਡਾ ਸੁਧਾਰ ਹੋਇਆ ਹੈ, ਜਿਸ ਦੇ ਚਲਦਿਆਂ ਮਾਪੇ ਵੀ ਪ੍ਰਾਈਵੇਟ ਸਕੂਲਾਂ ਦੀ ਥਾਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਕਰਵਾਉਣ ਨੂੰ ਤਰਜ਼ੀਹ ਦੇ ਰਹੇ ਹਨ, ਜੋ ਕਿ ਸਰਕਾਰ ਦੀਆਂ ਨੀਤੀਆਂ 'ਤੇ ਲੋਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ | ਉਨ੍ਹਾਂ ਐਲਾਨ ਕੀਤਾ ਕਿ ਪਿੰਡ ਬਾਕਰਪੁਰ ਦੇ ਇਸ ਸਕੂਲ ਦੀ ਇਮਾਰਤ ਨੂੰ ਜਲਦ ਹੀ ਰੀ-ਡਿਜ਼ਾਇਨ ਕਰਕੇ ਆਧੁਨਿਕ ਸੁਵਿਧਾਵਾਂ ਨਾਲ ਨਵੀਂ ਇਮਾਰਤ ਵਿਚ ਤਬਦੀਲ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ, ਪਿ੍ੰ. ਸੁਨੀਤਾ ਰਾਣੀ, ਡਾ. ਕੁਲਦੀਪ ਸਿੰਘ (ਹਲਕਾ ਕੋਆਰਡੀਨੇਟਰ ਬੀ. ਸੀ. ਵਿੰਗ), ਸੁਖਵਿੰਦਰ ਸਿੰਘ ਸੁੱਖਾ ਸਰਪੰਚ ਬਾਕਰਪੁਰ, ਸੁਰਜੀਤ ਸਿੰਘ, ਅਵਤਾਰ ਸਿੰਘ ਮੌਲੀ ਬੈਦਵਾਣ, ਰਾਜਵੀਰ ਕੌਰ ਬਾਲਕ ਪ੍ਰਧਾਨ, ਕਰਮਜੀਤ ਕੁਮਾਰ ਬਿੱਟੂ ਸਰਪੰਚ, ਅਵਤਾਰ ਸਿੰਘ ਮਟਰਾਂ, ਲੱਕੀ ਬਾਕਰਪੁਰ ਅਤੇ ਜਸਪਾਲ ਸਿੰਘ ਮਟੌਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਹਾਲੀ 'ਚ ਜਲਦ ਖ਼ਤਮ ਹੋਵੇਗੀ ਕੂੜੇ ਦੀ ਸਮੱਸਿਆ- ਡਾ. ਆਹਲੂਵਾਲੀਆ ਅਗਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>
Ad Position 24