11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਭਾਜਪਾ ਵਲੋਂ ਵਿਰੋਧੀ ਧਿਰਾਂ 'ਤੇ ਮਹਿਲਾਵਾਂ ਦੇ ਹੱਕਾਂ ਨਾਲ ਖੇਡਣ ਦਾ ਦੋਸ਼ ਨਾਰੀ ਸ਼ਕਤੀ ਬਿੱਲ 'ਤੇ ਕਾਂਗਰਸ ਨੂੰ ਚੁਣੌਤੀ <br/>

Ad Position 21
No active advertisement
ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਚੰਡੀਗੜ੍ਹ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਮੌਜੂਦ ਕਿਰਣ ਚੌਧਰੀ, ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਹੀਰਾ ਨੇਗੀ, ਇੰਦਿਰਾ ਸਿੰਘ, ਮੀਨਾਕਸ਼ੀ ਠਾਕੁਰ ਤੇ ਹੋਰ | ਤਸਵੀਰ : ਗੁਰਿੰਦਰ ਸਿੰਘ <br/> 20-04-2026
ਚੰਡੀਗੜ੍ਹ, 19 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) – ਭਾਰਤੀ ਜਨਤਾ ਪਾਰਟੀ ਨੇ 'ਨਾਰੀ ਸ਼ਕਤੀ ਵੰਦਨ ਬਿੱਲ' ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਸੈਕਟਰ 33 ਸਥਿਤ ਸੂਬਾ ਦਫ਼ਤਰ 'ਕਮਲਮ' ਵਿਖੇ ਕਾਂਗਰਸ ਅਤੇ ਉਸ ਦੇ ਸਹਿਯੋਗੀ ਦਲਾਂ 'ਤੇ ਤਿੱਖਾ ਹਮਲਾ ਬੋਲਿਆ | ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਅਤੇ ਭਾਜਪਾ ਹਰਿਆਣਾ ਦੀ ਸੀਨੀਅਰ ਆਗੂ ਕਿਰਣ ਚੌਧਰੀ ਨੇ ਵਿਰੋਧੀ ਧਿਰ ਦੇ ਰਵੱਈਏ 'ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਜਦੋਂ ਮਹਿਲਾਵਾਂ ਨੂੰ ਅਸਲੀ ਅਧਿਕਾਰ ਦੇਣ ਦੀ ਗੱਲ ਆਉਂਦੀ ਹੈ ਤਾਂ ਕਾਂਗਰਸ ਹਮੇਸ਼ਾ ਪਿੱਛੇ ਹਟ ਜਾਂਦੀ ਹੈ | ਸੰਜੇ ਸੇਠ ਨੇ ਕਿਹਾ ਕਿ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਵੱਲ ਇਹ ਬਿੱਲ ਇਕ ਇਤਿਹਾਸਕ ਕਦਮ ਹੈ, ਪਰ ਵਿਰੋਧੀ ਧਿਰ ਨੇ ਇਸ 'ਤੇ ਗੰਭੀਰ ਚਰਚਾ ਕਰਨ ਦੀ ਬਜਾਏ ਸਿਰਫ਼ ਰਾਜਨੀਤਿਕ ਬਿਆਨਬਾਜ਼ੀ ਕੀਤੀ | ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਅਤੇ ਇਸ ਦੇ ਸਹਿਯੋਗੀ ਦਲ ਆਪਣੇ ਸਿਆਸੀ ਸਵਾਰਥਾਂ ਅਤੇ ਪਰਿਵਾਰਵਾਦ ਦੇ ਡਰ ਕਾਰਨ ਇਸ ਬਿੱਲ ਦਾ ਵਿਰੋਧ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਸੰਵਿਧਾਨਕ ਸੋਧ ਬਿੱਲ ਹੈ, ਜਿਸ ਲਈ ਦੋ-ਤਿਹਾਈ ਬਹੁਮਤ ਦੀ ਲੋੜ ਹੁੰਦੀ ਹੈ ਅਤੇ ਜਨਸੰਖਿਆ ਅਨੁਸਾਰ ਹਲਕਾਬੰਦੀ ਕਰਨਾ ਵੀ ਲਾਜ਼ਮੀ ਹੈ ਤਾਂ ਜੋ ਲੋਕਤਾਂਤਿ੍ਕ ਪ੍ਰਤੀਨਿਧਿਤਾ ਹੋਰ ਪ੍ਰਭਾਵਸ਼ਾਲੀ ਬਣ ਸਕੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀਆਂ ਵੱਖ-ਵੱਖ ਯੋਜਨਾਵਾਂ ਨੇ ਮਹਿਲਾਵਾਂ ਦੇ ਜੀਵਨ ਵਿਚ ਵੱਡੇ ਬਦਲਾਅ ਲਿਆਂਦੇ ਹਨ | ਕੇਂਦਰੀ ਰਾਜ ਮੰਤਰੀ ਸੇਠ ਨੇ ਕਿਹਾ ਕਿ 'ਨਾਰੀ ਸ਼ਕਤੀ ਵੰਦਨ ਬਿੱਲ' ਦਾ ਵਿਰੋਧ ਕਰਕੇ ਕਾਂਗਰਸ ਨੇ ਆਪਣਾ ਦੋਹਰਾ ਚਿਹਰਾ ਬੇਨਕਾਬ ਕਰ ਦਿੱਤਾ ਹੈ | ਇੱਕ ਪਾਸੇ ਇਹ ਮਹਿਲਾ ਸਸ਼ਕਤੀਕਰਨ ਦੀ ਗੱਲ ਕਰਦੇ ਹਨ, ਦੂਜੇ ਪਾਸੇ ਜਦੋਂ ਅਸਲੀ ਹੱਕ ਦੇਣ ਦਾ ਸਮਾਂ ਆਉਂਦਾ ਹੈ ਤਾਂ ਪਿੱਛੇ ਹਟ ਜਾਂਦੇ ਹਨ |
ਹਰਿਆਣਾ ਭਾਜਪਾ ਦੀ ਸੀਨੀਅਰ ਆਗੂ ਕਿਰਣ ਚੌਧਰੀ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨਿਰਮਾਤਾਵਾਂ ਨੇ ਸ਼ੁਰੂ ਤੋਂ ਹੀ ਮਹਿਲਾਵਾਂ ਨੂੰ ਬਰਾਬਰੀ ਦੇ ਸਿਆਸੀ ਅਧਿਕਾਰ ਦਿੱਤੇ, ਪਰ ਆਜ਼ਾਦੀ ਤੋਂ ਬਾਅਦ ਲੰਮੇ ਸਮੇਂ ਤੱਕ ਉਨ੍ਹਾਂ ਦੀ ਹਿੱਸੇਦਾਰੀ ਨੂੰ ਅਮਲੀਜ਼ਾਮਾ ਨਹੀਂ ਦਿੱਤਾ ਗਿਆ | ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਮਹਿਲਾ ਮੋਰਚਾ ਦੀ ਪ੍ਰਧਾਨ ਹੀਰਾ ਨੇਗੀ, ਸੂਬਾ ਮੀਤ ਪ੍ਰਧਾਨ ਇੰਦਿਰਾ ਸਿੰਘ, ਸੂਬਾ ਸਕੱਤਰ ਮੀਨਾਕਸ਼ੀ ਠਾਕੁਰ, ਸੋਨੀਆ ਦੁੱਗਲ, ਡਿਪਟੀ ਮੇਅਰ ਸੁਮਨ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਰੇਖਾ ਸੂਦ ਸਮੇਤ ਹੋਰ ਆਗੂ ਵੀ ਮੌਜੂਦ ਸਨ | ਭਾਜਪਾ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਦਾ ਸੰਕਲਪ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ ਅਤੇ ਦੇਸ਼ ਦੀ ਨਾਰੀ ਸ਼ਕਤੀ ਆਉਣ ਵਾਲੇ ਸਮੇਂ 'ਚ ਇਸ ਦਾ ਉਚਿਤ ਜਵਾਬ ਦੇਵੇਗੀ |

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਰਾਮਪੁਰ ਵਲੋਂ ਕਰਵਾਏ ਵਾਲੀਬਾਲ ਮੁਕਾਬਲੇ ਸਾਬਕਾ ਡੀ.ਆਈ.ਜੀ. ਦਲਜੀਤ ਸਿੰਘ ਰਾਣਾ... ਅਗਲੀ ਖ਼ਬਰ ਹੁਣ ਸੜਕਾਂ 'ਤੇ ਜ਼ਖ਼ਮੀ ਪਸ਼ੂ ਨਹੀਂ ਰਹਿਣਗੇ ਬੇਸਹਾਰੇ, ਡੌਗ ਐਂਬੂਲੈਂਸ ਸੇਵਾ ਸ਼ੁਰੂ ਮੌਕੇ 'ਤੇ ਹੀ ਮਿਲੇਗੀ ਫ਼ਸਟ ਏਡ-...
Ad Position 24