11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮਹਿੰਗਾਈ ਭੱਤੇ 'ਚ ਵਾਧਾ ਕਰਨ 'ਤੇ ਸੰਜੀਵ ਖੰਨਾ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 20-04-2026
ਜ਼ੀਰਕਪੁਰ, 19 ਅਪ੍ਰੈਲ (ਮਨਿੰਦਰ ਸਿੰਘ)-ਭਾਜਪਾ ਦੇ ਡੇਰਾਬੱਸੀ ਤੋਂ ਸੀਨੀਅਰ ਆਗੂ ਤੇ ਸੂਬਾਈ ਸਕੱਤਰ ਸੰਜੀਵ ਖੰਨਾ ਨੇ ਕੇਂਦਰ ਸਰਕਾਰ ਵਲੋਂ ਕੇਂਦਰੀ ਕਰਮਚਾਰੀਆਂ ਲਈ ਮਹਿੰਗਾਈ ਭੱਤੇ (ਡੀ. ਏ.) 'ਚ 2 ਫ਼ੀਸਦੀ ਵਾਧਾ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਫ਼ੈਸਲੇ ਤੋਂ ਬਾਅਦ ਹੁਣ ਕੇਂਦਰੀ ਕਰਮਚਾਰੀਆਂ ਨੂੰ 60 ਫ਼ੀਸਦੀ ਦੀ ਦਰ ਨਾਲ ਡੀ. ਏ. ਮਿਲੇਗਾ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ | ਸੰਜੀਵ ਖੰਨਾ ਨੇ ਇਸ ਮਾਮਲੇ 'ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਦੇ ਕਰਮਚਾਰੀਆਂ ਨੂੰ ਇਸ ਵੇਲੇ ਸਿਰਫ 42 ਫ਼ੀਸਦੀ ਡੀ. ਏ. ਦਿੱਤਾ ਜਾ ਰਿਹਾ ਹੈ, ਜਦਕਿ ਕਈ ਕਿਸ਼ਤਾਂ ਅਜੇ ਵੀ ਬਕਾਇਆ ਹਨ | ਉਨ੍ਹਾਂ ਕਿਹਾ ਕਿ ਹਾਈ ਕੋਰਟ ਵੀ ਸਪੱਸ਼ਟ ਕਰ ਚੁੱਕੀ ਹੈ ਕਿ ਮਹਿੰਗਾਈ ਭੱਤਾ ਕਰਮਚਾਰੀਆਂ ਦਾ ਹੱਕ ਹੈ, ਨਾ ਕਿ ਕੋਈ ਸਹੂਲਤ, ਲਿਹਾਜ਼ ਪੰਜਾਬ ਸਰਕਾਰ ਨੂੰ ਬਿਨਾਂ ਦੇਰੀ ਕੀਤੇ ਡੀ. ਏ. ਵਿਚ ਵਾਧਾ ਕਰਨਾ ਚਾਹੀਦਾ ਹੈ | ਉਨ੍ਹਾਂ ਸੂਬਾ ਸਰਕਾਰ ਤੋਂ ਡੀ. ਏ. ਅਤੇ ਤਨਖਾਹ ਕਮਿਸ਼ਨ ਦੇ ਬਕਾਇਆ ਪੈਸੇ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਤਾਂ ਜੋ ਕਰਮਚਾਰੀਆਂ ਨੂੰ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਜਿਥੇ ਕੇਂਦਰ ਸਰਕਾਰ ਕਰਮਚਾਰੀਆਂ ਦੇ ਹਿੱਤ ਵਿਚ ਲਗਾਤਾਰ ਫ਼ੈਸਲੇ ਕਰ ਰਹੀ ਹੈ, ਉਥੇ ਹੀ ਪੰਜਾਬ ਸਰਕਾਰ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਕਰਮਚਾਰੀਆਂ ਦੇ ਹੱਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ 'ਚ ਨਵੇਂ ਚਿਹਰੇ ਹੋਏ ਸ਼ਾਮਿਲ <br/> ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਰਾਮਪੁਰ ਵਲੋਂ ਕਰਵਾਏ ਵਾਲੀਬਾਲ ਮੁਕਾਬਲੇ ਸਾਬਕਾ ਡੀ.ਆਈ.ਜੀ. ਦਲਜੀਤ ਸਿੰਘ ਰਾਣਾ...
Ad Position 24