ਐੱਸ. ਏ. ਐੱਸ. ਨਗਰ, 19 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਿਵਲ ਸਰਵਿਸ ਰਿਟਾਇਰਡ ਅਫ਼ਸਰ ਐਸੋਸੀਏਸ਼ਨ ਦੀ ਅੱਜ ਹੋਈ ਮੀਟਿੰਗ ਵਿਚ ਮੌਜੂਦਾ ਪ੍ਰਧਾਨ ਡਾ. ਬਲਬੀਰ ਸਿੰਘ ਢੋਲ ਨੂੰ ਅਗਲੇ ਦੋ ਸਾਲਾਂ ਲਈ ਐਸੋਸੀਏਸ਼ਨ ਦਾ ਮੁੜ ਪ੍ਰਧਾਨ ਚੁਣਿਆ ਗਿਆ | ਐਸੋਸੀਏਸ਼ਨ ਦੇ ਬਾਕੀ ਅਹੁਦੇਦਾਰਾਂ ਅਤੇ ਕਾਰਜਕਾਰਨੀ ਦੀ ਪੁਰਾਣੀ ਟੀਮ ਨੂੰ ਵੀ ਮੁੜ ਤੋਂ ਚੁਣ ਲਿਆ ਗਿਆ | ਇਸ ਮੌਕੇ ਐਸੋਸੀਏਸ਼ਨ ਦਾ ਸਾਲ 2025-26 ਦਾ ਬਜਟ ਵੀ ਪਾਸ ਕੀਤਾ ਗਿਆ | ਇਸ ਮੀਟਿੰਗ ਵਿਚ ਹੋਰ ਕਈ ਮਸਲੇ ਵੀ ਵਿਚਾਰੇ ਗਏ | ਇਸ ਮੌਕੇ ਡਾ. ਢੋਲ ਨੇ ਸਾਰਿਆਂ ਦਾ ਧੰਨਵਾਦ ਕੀਤਾ |