11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਅੱਜ ਤੋਂ ਚਤਾਮਲੀ ਵਿਖੇ ਡੇਅਰੀ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 20-04-2026
ਐੱਸ. ਏ. ਐੱਸ. ਨਗਰ, 19 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ ਵਿਖੇ 20 ਅਪ੍ਰੈਲ ਤੋਂ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਹਰਵੰਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੁਹਾਲੀ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਜ਼ਿਲ੍ਹਾ ਮੁਹਾਲੀ ਨਾਲ ਸੰਬੰਧਿਤ 18 ਸਾਲ ਤੋਂ 55 ਸਾਲ ਤੱਕ ਦੇ ਇੱਛੁਕ ਵਿਅਕਤੀਆਂ ਨੂੰ ਡੇਅਰੀ ਨਾਲ ਸੰਬੰਧਿਤ ਵਿਸਥਾਰਪੂਰਵਕ ਜਾਣਕਾਰੀ ਅਤੇ ਤਕਨੀਕੀ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਨੌਜਵਾਨਾਂ ਅਤੇ ਕਿਸਾਨਾਂ ਨੂੰ ਡੇਅਰੀ ਧੰਦੇ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਇੱਛੁਕ ਵਿਅਕਤੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੁਹਾਲੀ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਦਫ਼ਤਰ ਦੇ ਫੋਨ ਨੰ. 95015-02846 'ਤੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਮਹਾਤਮਾ ਜੋਤੀਬਾ ਰਾਓ ਫੂਲੇ ਅਤੇ ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਪਹੁੰਚੀਆਂ ਸ਼ਖਸੀਅਤਾਂ <br/> ਅਗਲੀ ਖ਼ਬਰ ਡਾ. ਬਲਬੀਰ ਸਿੰਘ ਢੋਲ ਪੀ. ਸੀ. ਐਸ. ਸੇਵਾ-ਮੁਕਤ ਅਧਿਕਾਰੀ ਐਸੋਸੀਏਸ਼ਨ ਦੇ ਮੁੜ ਪ੍ਰਧਾਨ ਬਣੇ <br/>
Ad Position 24