11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਜ਼ਿਲ੍ਹੇ 'ਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 20-04-2026
ਐੱਸ. ਏ. ਐੱਸ. ਨਗਰ, 19 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 9 ਮਈ ਨੂੰ ਅਤੁਲ ਕਸਾਨਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਅਦਾਲਤਾਂ ਵਿਚ ਰਾਸ਼ਟਰੀ ਲੋਕ ਅਦਾਲਤ ਲਗਾਈ ਜਾਵੇਗੀ | ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਾਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ. ਏ. ਸੀ. ਟੀ. ਕੇਸ, ਕਿਰਤ ਸੰਬੰਧੀ ਵਿਵਾਦ, ਲੈਂਡ ਅਕਵਿਜ਼ੀਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਨਾਲ ਸੰਬੰਧਿਤ ਮਾਮਲੇ, ਮਾਲ ਵਿਭਾਗ ਦੇ ਕੇਸ ਅਤੇ ਹੋਰ ਹਰ ਤਰ੍ਹਾਂ ਦੇ ਦੀਵਾਨੀ ਮਾਮਲੇ ਸੁਣੇ ਜਾਣਗੇ | ਇਸ ਸੰਬੰਧੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮੁਹਾਲੀ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਟੈਲੀਕਾਮ ਵਿਭਾਗ, ਬੈਂਕਾਂ, ਇੰਸ਼ੋਰੈਂਸ ਕੰਪਨੀਆਂ, ਬਿਜਲੀ ਵਿਭਾਗ ਅਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਸਮੇਂ-ਸਮੇਂ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਿਭਾਗਾਂ ਨਾਲ ਸੰਬੰਧਿਤ ਲੰਬਿਤ ਕੇਸਾਂ ਦਾ ਨਿਪਟਾਰਾ 9 ਮਈ ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਕਰਵਾਉਣ | ਇਸ ਮੌਕੇ ਅਮਨਦੀਪ ਕੌਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਗ੍ਰੀਨ ਬੈਲਟ ਨੂੰ ਬਣਾਇਆ ਜਾ ਰਿਹਾ ਗਾਰਬੇਜ ਪ੍ਰੋਸੈਸਿੰਗ ਪਲਾਂਟ- ਹਰਦੇਵ ਸਿੰਘ ਉੱਭਾ ਅਗਲੀ ਖ਼ਬਰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਵਾਉਣ ਲਈ ਮੁੱਖ ਮੰਤਰੀ ਅਤੇ ਡਾ. ਆਹਲੂਵਾਲੀਆ ਦਾ ਧੰਨਵਾਦ ਸਰਕਾਰ ਦੀ ਸੰਵੇਦਨਸ਼ੀਲਤਾ '...
Ad Position 24