19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਚੰਡੀਗੜ੍ਹ 'ਚ ਨਹੀਂ ਰੁਕ ਰਿਹਾ ਬੰਬ ਧਮਕੀਆਂ ਦਾ ਸਿਲਸਿਲਾ <br/>

Ad Position 21
No active advertisement
ਚੰਡੀਗੜ੍ਹ ਸੈਕਟਰ-42 ਸਥਿਤ ਸਰਕਾਰੀ ਕਾਲਜ ਲੜਕੀਆਂ ਦੇ ਬਾਹਰੀ ਗੇਟ ਦੀ ਤਸਵੀਰ | ਅਜੀਤ ਤਸਵੀਰ <br/> 21-04-2026
ਚੰਡੀਗੜ੍ਹ, 20 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) – ਚੰਡੀਗੜ੍ਹ ਵਿਚ ਲਗਾਤਾਰ ਆ ਰਹੀਆਂ ਬੰਬ ਧਮਕੀਆਂ ਦੇ ਮੱਦੇਨਜ਼ਰ ਹੁਣ ਸੈਕਟਰ-42 ਸਥਿਤ ਕੁੜੀਆਂ ਦੇ ਸਰਕਾਰੀ ਕਾਲਜ ਨੂੰ ਮਿਲੇ ਧਮਕੀ ਭਰੇ ਮੈਸੇਜ ਨੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ | ਕੰਟਰੋਲ ਰੂਮ 'ਤੇ ਇਕ ਮੈਸੇਜ ਆਇਆ, ਜਿਸ 'ਚ ਕਾਲਜ 'ਚ ਬੰਬ ਹੋਣ ਦੀ ਧਮਕੀ ਦਿੱਤੀ ਗਈ | ਮੈਸੇਜ ਮਿਲਦਿਆਂ ਹੀ ਪੁਲਿਸ, ਬੰਬ ਸਕੁਆਡ ਅਤੇ ਡੌਗ ਸਕੁਆਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ | ਸੁਰੱਖਿਆ ਦੇ ਮੱਦੇਨਜ਼ਰ ਕਾਲਜ ਕੈਂਪਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਅਤੇ ਵਿਦਿਆਰਥੀਆਂ ਤੇ ਕਾਲਜ ਸਟਾਫ਼ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ | ਪੁਲਿਸ ਵਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਕਾਲਜ਼ ਦੇ ਅੰਦਰ ਅਤੇ ਬਾਹਰ ਹਰ ਕੋਨੇ ਦੀ ਤਲਾਸ਼ੀ ਲਈ ਗਈ, ਪਰ ਜਾਂਚ ਟੀਮਾਂ ਨੂੰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ, ਪਰ ਸੁਰੱਖਿਆ ਏਜੰਸੀਆਂ ਕਿਸੇ ਵੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕਰ ਰਹੀਆਂ | ਪੁਲਿਸ ਨੇ ਧਮਕੀ ਭਰੇ ਮੈਸੇਜ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸਾਇਬਰ ਟੀਮਾਂ ਨੂੰ ਵੀ ਮਾਮਲੇ 'ਚ ਜੋੜਿਆ ਗਿਆ ਹੈ | ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ 'ਚ ਵੱਖ-ਵੱਖ ਥਾਵਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਨਾਲ ਸ਼ਹਿਰ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ | ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨ ਮਕਾਨਾਂ ਨੂੰ ਤੋੜਨ ਦੀ ਮੁਹਿੰਮ ਤੁਰੰਤ ਰੋਕੇ - 'ਆਪ' ਚੰਡੀਗੜ੍ਹ <br/> ਅਗਲੀ ਖ਼ਬਰ ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀ ਦੀਆਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਮੰਨੀਆਂ ਮੰਗਾਂ <br/>
Ad Position 24