19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪ੍ਰਸ਼ਾਸਨ ਮਕਾਨਾਂ ਨੂੰ ਤੋੜਨ ਦੀ ਮੁਹਿੰਮ ਤੁਰੰਤ ਰੋਕੇ - 'ਆਪ' ਚੰਡੀਗੜ੍ਹ <br/>

Ad Position 21
No active advertisement
ਅਜੀਤ ਡੈਸਕ 21-04-2026
ਚੰਡੀਗੜ੍ਹ, 20 ਅਪ੍ਰੈਲ (ਸੁਖਵਿੰਦਰ ਸਿੰਘ ਸ਼ਾਨ)- ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਇਕਾਈ ਨੇ ਪ੍ਰਸ਼ਾਸਨ ਵਲੋਂ ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਵਿਚਲੇ ਮਕਾਨਾਂ ਨੂੰ ਤੋੜਨ ਅਤੇ ਨੋਟਿਸ ਜਾਰੀ ਕਰਨ ਦੀ ਕਾਰਵਾਈ ਦਾ ਸਖ਼ਤ ਵਿਰੋਧ ਕਰਦਿਆਂ ਇਹ ਕਾਰਵਾਈ ਤੁਰੰਤ ਰੋਕਣ ਦੀ ਮੰਗ ਕੀਤੀ ਹੈ | ਇਸ ਸੰਬੰਧੀ ਸੈਕਟਰ-39 ਸਥਿਤ ਆਮ ਆਦਮੀ ਪਾਰਟੀ ਦਫ਼ਤਰ ਵਿਚ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਵਿਜੈਪਾਲ ਸਿੰਘ, ਜਨਰਲ ਸਕੱਤਰ ਓਮਕਾਰ ਸਿੰਘ ਔਲਖ ਅਤੇ ਕੌਂਸਲਰ ਹਰਦੀਪ ਸਿੰਘ ਆਦਿ ਇਕ ਪੈੱ੍ਰਸ ਕਾਨਫ਼ਰੰਸ ਕੀਤੀ ਗਈ | 'ਆਪ' ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ 'ਤੇ ਦਬਾਅ ਬਣਾਉਣ ਦਾ ਯੋਜਨਾਬੰਦ ਢੰਗ ਨਾਲ ਮਕਾਨ ਤੋੜਨ ਦੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ 5 ਅਪ੍ਰੈਲ ਤੋਂ ਸ਼ੁਰੂ ਹੋਈ ਇਹ ਕਾਰਵਾਈ ਸੈਕਟਰ ਦਰ ਸੈਕਟਰ ਅੱਗੇ ਵਧਦੀ ਜਾ ਰਹੀ ਹੈ | ਸ਼ਹਿਰ ਵਿਚ 386 ਨੋਟਿਸ ਜਾਰੀ ਹੋਣਾ ਦਰਸਾਉਂਦਾ ਹੈ ਕਿ ਇਹ ਇਕ ਯੋਜਨਾਬੱਧ ਮੁਹਿੰਮ ਹੈ | ਕੌਂਸਲਰ ਹਰਦੀਪ ਸਿੰਘ ਨੇ ਇਸ ਕਾਰਵਾਈ ਨੂੰ Tਚੋਣਾਵੀਂ ਡਰਾਮਾU ਕਹਿੰਦੇ ਹੋਏ ਸਵਾਲ ਕੀਤਾ ਕਿ ਹਰ ਚੋਣਾਂ ਵਾਲੇ ਸਾਲ ਵਿਚ ਐਸੀ ਤੋੜਫੋੜ ਕਿਉਂ ਤੇਜ਼ ਹੋ ਜਾਂਦੀ ਹੈ | ਪਿਛਲੇ 10 ਸਾਲ ਭਾਜਪਾ ਅਤੇ ਉਸ ਤੋਂ ਪਹਿਲਾਂ ਕਾਂਗਰਸ ਨੇ ਲੋਕਾਂ ਨੂੰ ਸਿਰਫ਼ ਵਾਅਦੇ ਦਿੱਤੇ, ਹੱਲ ਨਹੀਂ | ਹੁਣ ਫਿਰ ਡਰ ਦਾ ਮਾਹੌਲ ਬਣਾ ਕੇ ਰਾਜਨੀਤੀ ਕੀਤੀ ਜਾ ਰਹੀ ਹੈ | ਯੋਗੇਸ਼ ਢੀਂਗਰਾ ਨੇ ਕਿਹਾ ਕਿ ਜਿੱਥੇ ਘਰ ਦੇਣ ਦੀ ਗੱਲ ਕੀਤੀ ਗਈ ਸੀ, ਉੱਥੇ ਦਹਾਕਿਆਂ ਤੋਂ ਰਹਿ ਰਹੇ ਪਰਿਵਾਰਾਂ ਨੂੰ ਉਜਾੜਿਆ ਜਾ ਰਿਹਾ ਹੈ | ਆਗੂਆਂ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ 386 ਘਰਾਂ ਨੂੰ ਤੋੜਨ ਲਈ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਹੁਣ ਸੈਕਟਰ-29 ਅਤੇ 30 ਵਿਚ ਵੀ 38 ਨਵੇਂ ਨੋਟਿਸ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਭਾਜਪਾ ਅਤੇ ਕਾਂਗਰਸ 'ਤੇ ਅੰਦਰੂਨੀ ਮਿਲੀਭੁਗਤ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਹਿਲਾਂ ਕਾਰਵਾਈ ਹੋਣ ਦਿੱਤੀ ਜਾਂਦੀ ਹੈ, ਫਿਰ ਮੌਕੇ 'ਤੇ ਜਾ ਕੇ ਹਮਦਰਦੀ ਦਿਖਾਈ ਜਾਂਦੀ ਹੈ | ਆਗੂਆਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਮਕਾਨ ਤੋੜਨ ਦੇ ਜਾਰੀ ਨੋਟਿਸ ਤੁਰੰਤ ਵਾਪਸ ਲਵੇ | ਇਸ ਮੌਕੇ ਪਾਰਟੀ ਦੇ ਸਟੇਟ ਮੀਡੀਆ ਇੰਚਾਰਜ ਵਿਕਰਾਂਤ ਏ.ਤੰਵਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 'ਜੇ.ਈ.ਈ ਮੇਨ '2026 'ਚ ਸ੍ਰੀ ਚੈਤਨਯ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਨਹੀਂ ਰੁਕ ਰਿਹਾ ਬੰਬ ਧਮਕੀਆਂ ਦਾ ਸਿਲਸਿਲਾ <br/>
Ad Position 24