19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਮੁਹਾਲੀ ਪੁਲਿਸ ਵਲੋਂ 2 ਵਾਹਨ ਚੋਰ ਕਾਬੂ, ਚੋਰੀ ਦੇ ਮੋਟਰਸਾਈਕਲ ਬਰਾਮਦ

Ad Position 21
No active advertisement
ਅਜੀਤ ਡੈਸਕ 21-04-2026
ਐੱਸ. ਏ. ਐੱਸ. ਨਗਰ, 20 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਦੋ ਵਾਹਨ ਚੋਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਦਾ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਸਿਟੀ-2 ਹਰਸਿਰਨ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਵਲੋਂ ਐਸ. ਐਸ. ਪੀ. ਹਰਮਨਦੀਪ ਸਿੰਘ ਹਾਂਸ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਇਨ੍ਹਾਂ ਵਿਅਕਤੀਆਂ ਨੂੰ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਵਲੋਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਨੇੜੇ ਨਾਕਾਬੰਦੀ ਦੌਰਾਨ ਸਾਹਮਣੇ ਤੋਂ ਆ ਰਹੇ ਦੋ ਮੋਨੇ ਨੌਜਵਾਨਾਂ (ਜਿਹੜੇ ਕਿ ਪੁਲਿਸ ਨੂੰ ਵੇਖ ਕੇ ਵਾਪਸ ਮੁੜ ਗਏ ਸਨ), ਨੂੰ ਰੋਕ ਕੇ ਜਦੋਂ ਉਨ੍ਹਾਂ ਤੋਂ ਨਾਂਅ ਤੇ ਪਤਾ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਆਪਣਾ ਨਾਂਅ ਗੁਰਿੰਦਰ ਸਿੰਘ ਅਤੇ ਜਸਵਿੰਦਰ ਸਿੰਘ (ਦੋਵੇਂ ਵਾਸੀ ਪਿੰਡ ਸੰਗਤਪੁਰਾ ਥਾਣਾ ਮੁਹਾਲੀ) ਦੱਸਿਆ | ਇਸ ਤੋਂ ਬਾਅਦ ਜਦੋਂ ਪੁਲਿਸ ਟੀਮ ਨੇ ਉਨ੍ਹਾਂ ਤੋਂ ਪਿੱਛੇ ਮੁੜਨ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਦੱਸਿਆ ਕਿ ਉਹ ਨਸ਼ਾ ਕਰਨ ਦੇ ਆਦੀ ਹਨ ਅਤੇ ਇਸ ਦੀ ਪੂਰਤੀ ਲਈ ਚੋਰੀਆਂ ਬਗ਼ੈਰਾ ਕਰਦੇ ਹਨ | ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਫੇਜ਼-8 ਮੁਹਾਲੀ ਤੋ ਇਕ ਮੋਟਰਸਾਈਕਲ ਚੋਰੀ ਕੀਤਾ ਸੀ, ਜਿਹੜਾ ਕਿ ਉਹ ਵੇਚਣ ਲਈ ਆਏ ਸਨ | ਉਨ੍ਹਾਂ ਦੱਸਿਆ ਕਿ ਚੋਰੀ ਕੀਤੇ ਮੋਟਰਸਾਈਕਲ ਦੀਆਂ ਨੰਬਰ ਪਲੇਟਾਂ ਪੁੱਟ ਕੇ ਸੁੱਟ ਦਿੱਤੀਆਂ ਸਨ ਅਤੇ ਮੋਟਰਸਾਈਕਲ ਬੱਸ ਸਟੈਂਡ ਫੇਜ਼-8 ਝਾੜੀਆਂ ਵਿਚ ਛੁਪਾ ਦਿੱਤਾ ਸੀ | ਇਨ੍ਹਾਂ ਨੌਜਵਾਨਾਂ ਨੇ ਇਹ ਵੀ ਕਬੂਲ ਕੀਤਾ ਕਿ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਇਕ ਮੋਟਰਸਾਈਕਲ ਕੁਰਾਲੀ ਤੋਂ ਚੋਰੀ ਕੀਤਾ ਸੀ, ਜੋ ਕਿ ਉਨ੍ਹਾਂ ਨੇ ਪਿੰਡ ਸੰਗਤਪੁਰਾ ਦੇ ਬਾਹਰ ਬੇ-ਆਬਾਦ ਜਗ੍ਹਾ 'ਤੇ ਉੱਗੀ ਭੰਗ ਵਿਚ ਖੜ੍ਹਾ ਕੀਤਾ ਸੀ | ਪੁਲਿਸ ਵਲੋਂ ਇਨ੍ਹਾਂ ਦੋਵਾਂ ਦੇ ਖ਼ਿਲਾਫ਼ ਬੀ. ਐਨ. ਐਸ. ਦੀ ਧਾਰਾ 303(2) ਅਧੀਨ ਮਾਮਲਾ ਦਰਜ ਕੀਤਾ ਹੈ ਅਤੇ ਚੋਰੀ ਦੇ ਦੋਵੇਂ ਮੋਟਰਸਾਈਕਲ ਬਰਾਮਦ ਕਰ ਲਏ ਗਏ ਹਨ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਅੱਜ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ <br/> ਅਗਲੀ ਖ਼ਬਰ 'ਜੇ.ਈ.ਈ ਮੇਨ '2026 'ਚ ਸ੍ਰੀ ਚੈਤਨਯ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>
Ad Position 24